ETV Bharat / city

ਝੂਠੇ ਵਾਅਦੇ ਕਰਕੇ ਗੁਰੂ ਅਤੇ ਸੰਗਤ ਦੀ ਬੇਅਦਬੀ ਕਰ ਰਹੇ ਹਨ ਕਾਂਗਰਸੀ:ਚੀਮਾ - ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ

ਆਪ ਆਗੂ ਹਰਪਾਲ ਸਿੰਘ ਚੀਮਾ (AAP leader harpal cheema) ਨੇ ਕਿਹਾ ਹੈ ਕਿ ਬੇਅਦਬੀਆਂ ਦੇ ਮਾਮਲਿਆਂ (Sacrilege cases) ਵਿੱਚ ਇਨਸਾਫ਼ ਦੇਣ ਦੇ ਕੇ ਕੈਪਟਨ ਵਾਂਗ ਚੰਨੀ, ਸਿੱਧੂ ਅਤੇ ਰੰਧਾਵਾ ਵੀ ਬੇਅਦਬੀਆਂ ਦਾ ਇਨਸਾਫ਼ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਅਤੇ ਭਾਜਪਾ ਨੇ ਧਰਮ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ (People sentiments used for political gain)ਹੈ ਪਰ ਸਰਕਾਰ ਆਉਣ ’ 'ਆਪ' ਦੋਸ਼ੀਆਂ ਅਤੇ ਸਾਜਿਸ਼ਕਾਰਾਂ ਖ਼ਿਲਾਫ਼ ਕਾਰਵਾਈ ਕਰੇਗੀ।

ਸੰਗਤ ਦੀ ਬੇਅਦਬੀ ਕਰ ਰਹੇ ਹਨ ਕਾਂਗਰਸੀ:ਚੀਮਾ
ਸੰਗਤ ਦੀ ਬੇਅਦਬੀ ਕਰ ਰਹੇ ਹਨ ਕਾਂਗਰਸੀ:ਚੀਮਾ
author img

By

Published : Feb 4, 2022, 7:49 PM IST

ਚੰਡੀਗੜ੍ਹ: ‘ਆਪ’ ਆਗੂ ਹਰਪਾਲ ਸਿੰਘ ਚੀਮਾ(AAP leader harpal cheema) ਨੇ ਦੋਸ਼ ਲਗਾਇਆ ਹੈ ਕਿ ਕਾਂਗਰਸੀ ਆਗੂ ਅਤੇ ਸੂੁਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ (ਸੁੱਖੀ ਰੰਧਾਵਾ) ਮੁੱੜ ਕਾਂਗਰਸ ਸਰਕਾਰ ਬਣਨ 'ਤੇ ਬੇਅਦਬੀਆਂ ਦੇ ਮਾਮਲਿਆਂ (Sacrilege cases) ਵਿੱਚ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਗੁਰੂ ਅਤੇ ਸੰਗਤ ਦੀ ਬੇਅਦਬੀ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਬਣਨ ’ਤੇ ਬੇਅਦਬੀ ਦੇ ਦੋਸ਼ੀਆਂ ਤੇ ਸਾਜਿਸ਼ਕਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇੱਕ ਬਿਆਨ ਵਿੱਚ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਬੇਅਦਬੀਆਂ ਬਾਰੇ ਕੋਈ ਇਨਸਾਫ਼ ਨਹੀਂ ਦੇ ਸਕੀ ਤੇ ਪਿੱਛਲੇ 7 ਸਾਲਾਂ ਤੋਂ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਰਿਹਾ ਹੈ। ਉਨਾਂ ਦੋਸ਼ ਲਾਇਆ ਕਿ ਚੋਣਾ ਸਮੇਂ ਕਾਂਗਰਸ ਦੇ ਆਗੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਵਾਸੀਆਂ ਨਾਲ ਫਿਰ ਝੂਠਾ ਵਾਅਦਾ ਕਰ ਰਹੇ ਹਨ ਕਿ ਕਾਂਗਰਸ ਪਾਰਟੀ ਦੀ ਮੁੱੜ ਸਰਕਾਰ ਬਣਨ 'ਤੇ ਬੇਅਦਬੀਆਂ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਜਾਵੇਗਾ। ਜਦੋਂ ਕਿ ਸਚਾਈ ਸਭ ਤੇ ਸਾਹਮਣੇ ਹੈ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਕਮਿਸ਼ਨ ਤੇ ਸੀ.ਬੀ.ਆਈ ਜਾਂਚ ਦੋਸ਼ੀ ਜਾਂ ਸਾਜਿਸਕਾਰ ਨੂੰ ਸਜ਼ਾ ਨਹੀਂ ਦਿਵਾ ਸਕੀਆਂ(People sentiments used for political gain)।

ਉਨ੍ਹਾਂ ਕਿਹਾ ਕਿ ਪੰਜਾਬ 'ਚ ਬੇਅਦਬੀਆਂ ਸਿਰਫ਼ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ, ਸਗੋਂ ਸਾਰੇ ਧਾਰਮਿਕ ਗਰੰਥਾਂ ਦੀਆਂ ਹੋਈਆਂ ਹਨ ਤੇ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀਆਂ ਬੇਅਦਬੀਆਂ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਸਾਜਿਸ਼ ਦਾ ਹਿੱਸਾ ਹਨ। ਐਨਾ ਹੀ ਨਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰਾਂ ਦੇ ਪੋਸਟਰ ਵੀ ਲਾਏ ਗਏ ਸਨ। ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਰਹੀਆਂ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।

ਚੀਮਾ ਨੇ ਦਾਅਵਾ ਕੀਤਾ ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਬਾਰੇ ਜਾਂਚ ਰਿਪੋਰਟਾਂ ਸੂਬੇ ਦੀਆਂ ਕਈ ਅਹਿਮ ਸਖ਼ਸ਼ੀਅਤਾਂ ਦੇ ਨਾਂਅ ਉਜਾਗਰ ਕਰ ਚੁੱਕੀਆਂ ਹਨ, ਪਰ ਸਰਕਾਰ ਨੇ ਕਦੇ ਵੀ ਇਨਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ। ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।

ਇਹ ਵੀ ਪੜ੍ਹੋ:ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.