ETV Bharat / city

ਕੋਰੋਨਾ ਦੀ ਸਥਿਤੀ ਨੂੰ ਧਿਆਨ 'ਚ ਰੱਖ ਸਾਰੇ ਵਿਭਾਗ ਘਟਾਉਣ ਆਪਣੇ ਖ਼ਰਚੇ: ਕੈਪਟਨ - covid-19

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਂਮਾਰੀ ਦੇ ਲੰਮੇ ਵੇਲੇ ਤੱਕ ਪ੍ਰਭਾਵ ਬਾਰੇ ਡੂੰਘੀ ਚਿੰਤਾ ਜਾਰਿਹ ਕੀਤੀ ਹੈ। ਆਪਣੇ ਚਿੰਤਾ ਜਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਸਰਕਾਰ ਦੇ ਸਮੁੱਚੇ ਵਿਭਾਗਾਂ ਨੂੰ ਆਪਣੇ ਖ਼ਰਚੇ ਗੱਟ ਕਰਨ ਦੀ ਹੁਕਮ ਦਿੱਤੇ ਹਨ।

Cm captain amrinder singh,chandigarh,  all departments reduce their Expenses, Corona's Condition, covid-19
ਕੋਰੋਨਾ ਦੀ ਸਥਿਤੀ ਨੂੰ ਧਿਆਨ 'ਚ ਰੱਖ ਸਾਰੇ ਵਿਭਾਗ ਘਟਾਉਣ ਆਪਣੇ ਖ਼ਰਚੇ: ਕੈਪਟਨ
author img

By

Published : Jun 8, 2020, 9:45 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਂਮਾਰੀ ਦੇ ਲੰਮੇ ਵੇਲੇ ਤੱਕ ਪ੍ਰਭਾਵ ਬਾਰੇ ਡੂੰਘੀ ਚਿੰਤਾ ਜਾਰਿਹ ਕੀਤੀ ਹੈ। ਆਪਣੇ ਚਿੰਤਾ ਜਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਸਰਕਾਰ ਦੇ ਸਮੁੱਚੇ ਵਿਭਾਗਾਂ ਨੂੰ ਆਪਣੇ ਖ਼ਰਚੇ ਗੱਟ ਕਰਨ ਦੀ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਆਪਣੇ ਇਨ੍ਹਾਂ ਹੁਕਮਾਂ ਵਿੱਚ ਆਖਿਆ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਫੰਡਾਂ ਦੀ ਕਿਸੇ ਵੀ ਕਿਸਮ ਦੀ ਥੂੜ੍ਹ ਨਾ ਆਵੇ ਇਸ ਲਈ ਸਾਰੇ ਵਿਭਾਗ ਆਪਣੇ ਖ਼ਰਚੇ ਘਟਾਉਣ।

ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਦੀ ਉਚ-ਤਾਕਤੀ ਕਮੇਟੀ ਦੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਦੇ ਅਧਿਐਨ ਅਤੇ ਰਿਪੋਰਟਾਂ ਨੂੰ ਦੇਖਦਿਆਂ ਕੋਵਿਡ ਬਾਰੇ ਜੋ ਗੰਭੀਰ ਤਸਵੀਰ ਪੇਸ਼ ਸਾਹਮਣੇ ਆ ਰਹੀ ਹੈ, ਉਸ ਵਿੱਚ ਅਨੁਮਾਨ ਚੰਗੇ ਨਹੀਂ ਹਨ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਸੂਬੇ ਨੂੰ ਦਰਪੇਸ਼ ਆਰਥਿਕ ਸੰਕਟ ਦੇ ਬਾਵਜੂਦ ਸਿਹਤ ਸਿੱਖਿਆ ਤੇ ਬੁਨਿਆਦੀ ਢਾਂਚੇ ਜਿਹੇ ਜ਼ਰੂਰੀ ਖੇਤਰਾਂ ਦੇ ਪੂੰਜੀਗਤ ਖਰਚੇ ਦੇ 5000 ਕਰੋੜ ਰੁਪਏ ਬਰਕਰਾਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਅਤੇ ਤਾਲਾਬੰਦੀ ਕਰਕੇ ਸਾਲ 2020-21 ਦੇ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 30 ਫੀਸਦੀ ਗਿਰਾਵਟ ਦਾ ਅਨੁਮਾਨ ਹੈ।

ਅਣਕਿਆਸੇ ਸੰਕਟ ਦੇ ਚੱਲਦਿਆਂ ਸੂਬੇ ਦੀ ਆਰਥਿਕ ਸਥਿਤੀ ਦਾ ਜਾਇਜ਼ਾ ਲੈਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਰੰਤਰ ਇਹ ਯਕੀਨੀ ਬਣਾ ਰਹੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖਾਹ ਤੇ ਪੈਨਸ਼ਨਾਂ ਸਮੇਂ ਸਿਰ ਮਿਲਣ ਅਤੇ ਨਾਲ ਹੀ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਸਬਸਿਡੀ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫ਼ਤਨ ਖਿਲਾਫ ਜੰਗ ਵਿੱਚ 24 ਘੰਟੇ ਡਟੇ ਸਿਹਤ, ਪੁਲਿਸ ਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਫਰੰਟਲਾਈਨ ਵਰਕਰਾਂ ਨੂੰ ਫੰਡ ਜਾਰੀ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸੰਕਟ ਦੇ ਬਾਵਜੂਦ ਸਥਾਨਕ ਸ਼ਹਿਰੀ ਇਕਾਈਆਂ ਤੇ ਪੰਚਾਇਤਾਂ ਨੂੰ ਸਾਰੀਆਂ ਗਰੰਟਾਂ ਦਾ ਸਫਲਤਾਪੂਰਵਕ ਭੁਗਤਾਨ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਤਨਖਾਹਾਂ ਦੇਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਮੈਡੀਕਲ ਬਿੱਲਾਂ, ਪੈਟਰੋਲ ਤੇ ਡੀਜ਼ਲ ਬਿੱਲਾਂ ਤੇ ਹੋਰ ਫੁਟਕਲ ਦਫਤਰੀ ਖਰਚਿਆਂ ਦਾ ਹੁਣ ਤੱਕ ਭੁਗਤਾਨ ਹੋ ਚੁੱਕਾ ਹੈ ਅਤੇ ਨਾਲ ਹੀ ਨਵੇਂ ਏਕੀਕ੍ਰਿਤ ਵਿੱਤੀ ਪ੍ਰਬੰਧਨ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।

ਇਸ ਘਾਟੇ ਅਤੇ ਖਰਚੇ ਚਲਾਉਣ ਲਈ ਸੂਬੇ ਵੱਲੋਂ ਕਰਜ਼ ਲੈਣ ਦੀ ਜ਼ਰੂਰਤ ਦੇ ਬਾਵਜੂਦ, ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ ਦੁਹਰਾਇਆ ਗਿਆ ਕਿ ਕਿਸਾਨਾਂ ਲਈ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਸੂਬਾ ਸਰਕਾਰ ਤੈਅ ਹੱਦ ਤੋਂ ਵਾਧੂ ਕਰਜ਼ ਲੈਣ ਲਈ ਇਸ ਦੀ ਥਾਂ ਕੇਂਦਰ ਸਰਕਾਰ ਵਲੋਂ ਪ੍ਰਵਾਨਿਤ ਸਿੱਧਾ ਨਗਦ ਤਬਾਦਲਾ (ਡਾਇਰੈਕਟ ਕੈਸ਼ ਟ੍ਰਾਂਸਫਰ) ਨੂੰ ਇਸ ਦੇ ਬਦਲ ਵੱਜੋਂ ਅਪਣਾਵੇ। ਉਨ੍ਹਾਂ ਕਿਹਾ ਕਿ ਇਹ ਅਖੌਤੀ ਸੁਧਾਰ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਇਸ ਮਸਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖਣਗੇ ਕਿਉਂਜੋ ਕੇਂਦਰ ਸਰਕਾਰ ਸੂਬਿਆਂ 'ਤੇ ਕਰਜ਼ ਲੈਣ ਲਈ ਅਜਿਹੀਆਂ ਸ਼ਰਤਾਂ ਨਹੀਂ ਲਗਾ ਸਕਦੀ।

ਇਹ ਆਖਦਿਆਂ ਕਿ ਇਸ ਨਾਲ ਅਤੇ ਹਾਲ ਹੀ ਵਿੱਚ ਖੇਤੀਬਾੜੀ ਸੁਧਾਰਾਂ ਸਬਧੀ ਜਾਰੀ ਆਰਡੀਨੈਂਸ ਨਾਲ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਵਸਥਾ ਦੇ ਖਾਤਮੇਂ ਦੀ ਸ਼ੁਰੂਆਤ ਹੋਵੇਗੀ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਨੂੰ ਇਸ ਬਾਰੇ ਪੰਜਾਬ ਦੀ ਮੁਖ਼ਾਲਫਤ ਤੋਂ ਜ਼ੋਰਦਾਰ ਤਰੀਕੇ ਨਾਲ ਜਾਣੂੰ ਕਰਵਾਉਣਗੇ।

ਲੌਕਡਾਊਨ ਦਰਮਿਆਨ ਸੂਬੇ ਦੀਆਂ ਆਪਣੀਆਂ ਵਸੂਲੀਆਂ ਅਪਰੈਲ 2020 ਵਿੱਚ ਸਿਰਫ 396 ਕਰੋੜ ਤੱਕ ਥੱਲੇ ਆਈਆਂ ਅਤੇ ਇਸ ਮਹੀਨੇ ਦੀਆਂ ਕੁੱਲ ਵਸੂਲੀਆਂ 6796 ਕਰੋੜ ਤੱਕ ਅੱਪੜੀਆਂ ਅਤੇ ਮਈ ਵਿੱਚ ਇਹ 3891 ਕਰੋੜ ਰਹੀਆਂ (ਸੂਬੇ ਦੀਆਂ ਆਪਣੀਆਂ ਵਸੂਲੀਆਂ 1252 ਕਰੋੜ)। ਅਸਲ ਵਿੱਚ ਕੁੱਲ ਵਸੂਲੀਆਂ (ਸਮੇਤ 4200 ਕਰੋੜ ਦੇ ਬਾਜ਼ਾਰੀ ਕਰਜ਼ਿਆਂ ਦੇ) ਅਪਰੈਲ ਤੋਂ 5 ਜੂਨ 2020 ਤੱਕ ਮਾਤਰ 15882 ਕਰੋੜ ਰਹੀਆਂ।

ਦੇਸ਼ ਅੰਦਰ ਕੋਵਿਡ ਦੀ ਵਿਗੜਦੀ ਹੋਈ ਸਥਿਤੀ ਅਤੇ ਸੂਬੇ ਦੀ ਆਮਦਨ ਵਿੱਚ ਲਗਾਤਾਰ ਗਿਰਾਵਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਸਥਿਤੀ ਵਿੱਚ ਨੇੜਲੇ ਭਵਿੱਖ ਦੌਰਾਨ ਸੁਧਾਰ ਹੋਣ ਦੀ ਸੰਭਾਵਨਾ ਨਹੀਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.