ETV Bharat / city

ਸਿੱਧੂ ਦੇ ਕਤਲ ਦੀ 5 ਗੈਂਗਸਟਰਾਂ ਨੇ ਰਚੀ ਸਾਜਿਸ਼, ਕੈਨੇਡਾ ਤੇ ਦੁਬਾਈ ਕੁਨੈਕਸ਼ਨ ਵੀ ਆਇਆ ਸਾਹਮਣੇ ! - Conspiracy hatched by 5 gangsters

ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਬਿਕਰਮ ਬਰਾੜ ਸ਼ਾਮਲ ਸਨ। ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ।

ਸਿੱਧੂ ਦੇ ਕਤਲ ਦੀ 5 ਗੈਂਗਸਟਰਾਂ ਨੇ ਰਚੀ ਸਾਜਿਸ਼

author img

By

Published : Jun 17, 2022, 1:11 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਬਿਕਰਮ ਬਰਾੜ ਸ਼ਾਮਲ ਸਨ। ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ।

ਲਾਰੈਂਸ ਦੀ ਪੁੱਛਗਿਛ 'ਚ ਖੁਲਾਸਾ: ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਨ ਨੇ ਪੂਰੀ ਸਾਜਿਸ਼ ਵਿੱਚ ਮੁੱਖ ਭੂਮਿਕਾਵਾਂ ਨਿਭਾਈ। ਇਹ ਪੰਜ ਗੈਂਗਸਟਰ ਮੂਸੇਵਾਲਾ ਦੀ ਰੇਕੀ ਕਰਨ ਤੋਂ ਲੈਕੇ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਦਿਸ਼ਾ ਨਿਰਦੇਸ਼ ਦੇ ਰਹੇ ਸਨ। ਲਾਰੇਂਸ ਤੋਂ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ।

ਬੁਲਟ ਪਰੂਫ ਫਾਰਚੂਨਰ ਵਿੱਚ ਮਾਰਨ ਦੀ ਯੋਜਨਾ: ਇਹ ਵੀ ਖੁਲਾਸਾ ਹੋਇਆ ਹੈ ਕਿ ਲਾਰੈਂਸ ਗੈਂਗ ਮੂਸੇਵਾਲਾ ਨਾਲ ਇੰਨੀ ਦੁਸ਼ਮਣੀ ਕਰ ਰਿਹਾ ਸੀ ਕਿ ਬੁਲੇਟ ਪਰੂਫ ਫਾਰਚੂਨਰ ਵਿੱਚ ਵੀ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਇਹੀ ਕਾਰਨ ਹੈ ਕਿ ਕਤਲ ਵਿੱਚ ਰੂਸੀ ਹਥਿਆਰ AN94 ਦੀ ਵਰਤੋਂ ਕੀਤੀ ਗਈ ਸੀ। ਇਸ ਹਥਿਆਰ ਦੇ ਤੇਜ਼ੀ ਨਾਲ ਗੋਲੀ ਛੱਡਣ ਕਾਰਨ ਬੁਲੇਟਪਰੂਫ ਸ਼ੀਸ਼ੇ ਨੂੰ ਵੀ ਬੇਅਸਰ ਕੀਤਾ ਜਾ ਸਕਦਾ ਹੈ।

ਬੁਲੇਟਪਰੂਫ ਫਾਰਚੂਨਰ ਦਾ ਲੈਵਲ ਜਾਣਨ ਲਈ ਗਏ ਜਲੰਧਰ: ਸਿੱਧੂ ਮੂਸੇਵਾਲਾ ਦੀ ਫਾਰਚੂਨਰ ਕਿਸ ਪੱਧਰ ਦੀ ਬੁਲੇਟਪਰੂਫ ਤਿਆਰੀ ਕੀਤੀ ਸੀ, ਇਹ ਜਾਣਨ ਲਈ ਕੁਝ ਗੈਂਗਸਟਰ ਜਲੰਧਰ ਵੀ ਗਏ ਸੀ। ਜਿੱਥੇ ਉਨ੍ਹਾਂ ਨੇ ਫਾਰਚੂਨਰ ਬੁਲੇਟਪਰੂਫ ਕਰਵਾਉਣ ਦੇ ਬਹਾਨੇ ਕੰਪਨੀ ਨਾਲ ਗੱਲ ਕੀਤੀ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਇਸ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ।

ਪੰਜਾਬ ਪੁਲਿਸ ਨੂੰ 4 ਸ਼ਾਰਪ ਸ਼ੂਟਰਾਂ ਦੀ ਭਾਲ: ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ 4 ਸ਼ਾਰਪ ਸ਼ੂਟਰਾਂ ਦੀ ਭਾਲ ਵਿੱਚ ਹੈ। ਇਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਸ਼ਾਮਲ ਹਨ। ਮੋਨੂੰ ਡਾਗਰ ਨੇ ਇੰਨ੍ਹਾਂ ਦੀ ਕਤਲ ਵਿੱਚ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਸੀ। ਇਸ ਕਤਲ ਲਈ ਉਸ ਨੇ ਹੀ ਇੰਨ੍ਹਾਂ ਦੋਵਾਂ ਦਾ ਇੰਤਜ਼ਾਮ ਕੀਤਾ ਸੀ। ਬਾਕੀ ਦੋ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਅਤੇ ਮੋਗਾ ਦਾ ਮਨੂ ਕੁੱਸਾ ਸ਼ਾਮਲ ਹੈ।

ਲਾਰੈਂਸ ਦਾ ਗੈਂਗ ਦੇ ਮੈਂਬਰਾਂ ਨਾਲ ਹੋਵੇਗਾ ਸਾਹਮਣਾ: ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਲਾਰੈਂਸ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਹੁਣ ਲਾਰੈਂਸ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਗਏ 10 ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਗੋਲਡੀ ਬਰਾੜ ਦੇ ਜੀਜਾ ਗੈਂਗਸਟਰ ਗੋਰਾ ਤੋਂ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।

ਪੁਲਿਸ ਵਲੋਂ ਸਟੇਟਸ ਰਿਪੋਰਟ ਜਾਰੀ: ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਸੀ। ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਜਾਰੀ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਕਿ ਪੁਲਿਸ ਵੱਲੋਂ ਹੁਣ ਤੱਕ ਕਿਸ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ ਅਤੇ ਕਿਹੜੇ ਮੁਲਜ਼ਮ ਮਾਮਲੇ ਵਿੱਚ ਨਾਮਜ਼ਦ ਹਨ। ਪੁਲਿਸ ਨੇ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਹੈ।

ਮਾਮਲੇ 'ਚ 10 ਮੁਲਜ਼ਮ ਗ੍ਰਿਫਤਾਰ: ਇਸਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਕਰਨ ਵਾਲੇ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ, ਜਿੰਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਈ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 10 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਸਮੇਤ 10 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ।

ਰਸੀਦ ਰਾਹੀਂ ਖੁੱਲ੍ਹੇ ਭੇਦ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਦੇ ਵਿੱਚ ਪੰਜਾਬ ਪੁਲਿਸ ਨੂੰ ਮਿਲੀ ਇੱਕ ਰਸੀਦ ਦੇ ਜ਼ਰੀਏ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ ਹੈ। ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਦੱਸੀ ਜਾ ਰਹੀ ਹੈ ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿੱਚੋਂ ਮਿਲੀ ਹੈ। ਪੁਲਿਸ ਨੇ ਪੈਟਰੋਲ ਪੰਪ 'ਤੇ ਪਹੁੰਚ ਕੇ ਉਥੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਪੁਲਿਸ ਨੂੰ 2 ਸ਼ਾਰਪ ਸ਼ੂਟਰ ਵੀ ਦਿਖਾਈ ਦਿੱਤੇ ਸਨ।

ਰਸੀਦ ਮਿਲਣ ਤੋਂ ਬਾਅਦ ਜਾਂਚ ਕੀਤੀ ਸੀ ਤੇਜ਼: ਇਸ ਮਿਲੀ ਰਸੀਦ ਤੋਂ ਬਾਅਦ ਪੁਲਿਸ ਨੇ ਜਾਂਚ ਨੂੰ ਤੇਜ਼ ਕਰ ਦਿੱਤਾ। ਮੂਸੇਵਾਲਾ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਪੰਜਾਬ ਵਿੱਚ ਜਾਂਚ ਕੀਤੀ ਉੱਥੇ ਹੀ ਹਰਿਆਣਾ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ। ਇਸ ਜਾਂਚ ਦੌਰਾਨ ਪੁਲਿਸ ਵੱਲੋਂ ਕੁਝ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਬੋਲੈਰੋ ਦੇਣ ਵਾਲੇ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚੋਂ ਇੱਕ ਮੰਤਰੀ ਦੀ ਛੁੱਟੀ ਹੋਣੀ ਤੈਅ !, ‘ਨਵੇਂ ਮੰਤਰੀਆਂ 'ਚ ਅਮਨ ਅਰੋੜਾ ਤੇ ਮਾਣੂਕੇ ਅੱਗੇ’...

ETV Bharat Logo

Copyright © 2025 Ushodaya Enterprises Pvt. Ltd., All Rights Reserved.