ETV Bharat / city

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਸਥਾਪਤ ਕੀਤਾ ਗਿਆ ਕੰਟਰੋਲ ਰੂਮ

author img

By

Published : Mar 29, 2020, 7:57 PM IST

ਮੁੱਖ ਮੰਤਰੀ ਦੇ ਆਦੇਸ਼ 'ਤੇ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਇਸ ਕੰਟਰੋਲ ਰੂਮ 'ਚ ਫੋਨ ਕਰਕੇ ਕਰਫਿਊ ਦੇ ਦੌਰਾਨ ਪੇਸ਼ ਆ ਰਹੀ ਫਸਲਾਂ ਸਬੰਧੀ ਤੇ ਹੋਰਨਾਂ ਮੁਸ਼ਕਲਾਂ ਦਾ ਹੱਲ ਕਰਵਾ ਸਕਣਗੇ।

ਫੋਟੋ
ਫੋਟੋ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮੁਤਾਬਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਅਜਿਹਾ ਕੋਵਿਡ-19 ਦੇ ਕਾਰਨ ਜਾਰੀ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੀਤਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਹਾੜੀ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੀ ਨਿਰਵਿਘਨ ਵਢਾਈ ਅਤੇ ਮੰਡੀਕਰਨ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਾਉਣੀ ਦੀਆਂ ਫਸਲਾਂ ਲਈ ਵੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੂੰ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਆਉਣ ’ਤੇ ਉਹ ਤੁਰੰਤ ਕੰਟਰੋਲ ਰੂਮ ’ਤੇ ਸੰਪਰਕ ਕਰਕੇ ਸਹਾਇਤਾ ਹਾਸਲ ਕਰ ਸਕਣ।

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਖੇਤੀਬਾੜੀ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ ਹਨ। ਇਹ ਅਧਿਕਾਰੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਫੋਨ ਕਾਲ ਰਾਹੀਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਨਣਗੇ ਅਤੇ ਉਨ੍ਹਾਂ ਦੀ ਮੁਸ਼ਕਲ ਨੂੰ ਹੱਲ ਕਰਨਗੇ।

ਹੋਰ ਪੜ੍ਹੋ : ਅੰਮ੍ਰਿਤਸਰ 'ਚ 1500 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਖੇਤੀਬਾੜੀ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਕੰਟੋਰਲ ਰੂਮ 'ਚ ਤਾਇਨਾਤ ਅਧਿਕਾਰੀਆਂ ਚੋਂ ਬੀਜਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫਸਰ ਵਿਕਰਮ ਸਿੰਘ (98155-20190, 79730-82185), ਖਾਦਾਂ ਦੀ ਉਪਲਬਧਤਾ ਲਈ ਏ.ਡੀ.ਓ. (ਇਨਪੁਟਸ) ਗਿਰੀਸ਼ (94782-71833) ਤੇ ਮੁੱਖ ਖਾਦ ਇੰਸਪੈਕਟਰ ਗੁਰਜੀਤ ਸਿੰਘ ਬਰਾੜ (80546-00004), ਕੀਟਨਾਸ਼ਕਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫਸਰ ਪੰਕਜ ਸਿੰਘ (94630-73047), ਸਿੰਚਾਈ ਪਾਣੀ ਲਈ ਹਾਈਡ੍ਰੋਲੋਜਿਸਟ ਜਸਵੰਤ ਸਿੰਘ (87258-27072), ਮਸ਼ੀਨਰੀ ਸਬੰਧੀ ਦਿੱਕਤਾਂ ਲਈ ਇੰਜਨੀਅਰ ਰਾਜਨ ਕੁਮਾਰ ਢੱਲ (98551-02604) ਅਤੇ ਫਸਲਾਂ ਦੀ ਬਿਜਾਈ ਤੇ ਹੋਰ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫਸਰ (ਸੂਚਨਾ) ਸੁਰਿੰਦਰ ਸਿੰਘ (98146-65016) ਦੀ ਡਿਊਟੀ ਲਗਾਈ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.