ਚੰਡੀਗੜ੍ਹ: ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਉਮਰਪੁਰਾ ਦੇ ਸੀਨੀਅਰ ਅਕਾਲੀ ਆਗੂ ਬਾਬਾ ਗੁਰਦੀਪ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਨੇ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਕਿ ਕਰੀਬ 1500 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ 3 ਮੋਸਟ ਵਾਂਟੇਡ ਸਮੇਤ 7 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਪ੍ਰੈਸ ਕਾਨਫ਼ਰੰਸ ਵਿੱਚ ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਫੜ੍ਹਣ ਲਈ ਖ਼ੂਫੀਆ ਆਪਰੇਸ਼ਨ ਅਧੀਨ 4 ਸੂਬੇ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਕਵਰ ਕੀਤਾ ਅਤੇ ਰਾਜਸਥਾਨ ਦੇ ਸੁਜਾਤ ਤੋਂ ਕਾਬੂ ਕੀਤਾ।
ਇਹ ਵੀ ਪੜ੍ਹੋ: ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਅਤੇ ਅਕਾਲੀ ਆਗੂਆਂ ਨੇ ਕੀਤਾ ਪ੍ਰਦਰਸ਼ਨ
ਦੱਸ ਦਈਏ ਕਿ ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਨੂੰ ਪਿੰਡ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਚੋਣਾਂ ਦੀ ਰੰਜਿਸ਼ ਦੇ ਤਹਿਤ ਕਤਲ ਕਰ ਦਿੱਤਾ ਸੀ।