ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ।ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।
ਇਸ ਮੌਕੇ ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਪ੍ਰਸੰਸਤਾ ਕੀਤੀ।ਉਨ੍ਹਾਂ ਨੇ ਕਿਹਾ ਕਿ 'ਸੋਹਣਾ' ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ ਅਤੇ ਮਾਰਕਫੈਡ ਦੇ ਉਤਪਾਦਾਂ ਦੀ ਵਿਸ਼ਵ ਵਿਆਪੀ ਪਹੁੰਚ ਕਰਕੇ ਖਿੱਚ ਭਰਪੂਰ ਵੈਬਸਾਈਟ ਸਮੇਂ ਦੀ ਵੱਡੀ ਲੋੜ ਸੀ ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਇਹ ਘਰ ਬੈਠੇ ਲੋਕਾਂ ਨੂੰ ਹਰ ਜਾਣਕਾਰੀ ਮੁਹੱਈਆਂ ਕਰਵਾਏਗੀ।
ਸਹਿਕਾਰਤਾ ਮੰਤਰੀ ਰੰਧਾਵਾ ਨੇ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਸਹਿਕਾਰੀ ਅਦਾਰਿਆਂ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆਂ ਗਿਆ ਅਤੇ ਹਾਲ ਹੀ ਵਿੱਚ ਸੋਹਣਾ ਬਰਾਂਡ ਦਾ ਸ਼ਹਿਦ ਦੇ ਮਿਆਰ ਉਤੇ ਸੈਂਟਰ ਫਾਰ ਸਾਇੰਸ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਵੀ ਮੋਹਰ ਲਗਾਈ ਗਈ ਹੈ ਕਿਉਂਕਿ ਇਸ ਸੈਂਟਰ ਵੱਲੋਂ ਕੀਤੇ ਟੈਸਟਾਂ ਵਿੱਚ 13 ਬਰਾਂਡ ਦੇ ਸ਼ਹਿਦਾਂ ਵਿੱਚੋਂ ਸਿਰਫ ਤਿੰਨ ਬਰਾਂਡ ਹੀ ਟੈਸਟ ਪਾਸ ਕਰ ਸਕੇ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।
ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਦੌਰਾਨ ਘਰੋਂ ਵਿਚੋਂ ਨਾ ਨਿਕਲਣ ਦੀ ਅਪੀਲ ਕੀਤੀ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਮਾਰਕਫੈਡ ਦੇ ਪ੍ਰਡੋਕਟਸ ਦੀ ਪ੍ਰਸੰਸਾ ਕੀਤੀ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੋਕ ਆਪਣੇ ਘਰ ਬੈਠੇ ਹੀ ਸਮਾਨ ਖਰੀਦ ਸਕਦੇ ਹਨ।
ਇਹ ਵੀ ਪੜੋ:ਕੈਪਟਨ ਨੇ ਆਕਸੀਜਨ ਦੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ