ETV Bharat / city

ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਮਾਮਲੇ

ਪੰਜਾਬ 'ਚ ਮੁੜ ਤੋਂ ਕੋਰੋਨਾ ਦੇ ਮਾਮਲਿਆਂ 'ਚ ਉਛਾਲ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ 'ਚ ਪਟਿਆਲਾ ਤੋਂ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਮਾਮਲੇ
ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਮਾਮਲੇ
author img

By

Published : Jan 1, 2022, 10:47 PM IST

ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਮੁੜ ਪੰਜਾਬ 'ਚ ਕੋਰੋਨਾ ਦੇ ਮਾਮਲੇ ਵੱਧਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੇ ਮਾਮਲੇ ਸੈਂਕੜੇ ਦੀ ਗਿਣਤੀ ਪਾਰ ਕਰ ਰਹੇ ਹਨ। ਇਸ ਦੇ ਚੱਲਦਿਆਂ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ 332 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇੰਨ੍ਹਾਂ ਮਾਮਲਿਆਂ 'ਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਪਟਿਆਲਾ ਤੋਂ ਸਾਹਮਣੇ ਆਏ ਹਨ। ਪਟਿਆਲਾ 'ਚ 24 ਘੰਟਿਆਂ 'ਚ 98 ਮਾਮਲੇ ਸਾਹਮਣੇ ਆਏ ਹਨ। ਜਦਕਿ ਦੂਜੇ ਨੰਬਰ 'ਤੇ ਸਭ ਤੋਂ ਵੱਧ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 53 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਮਾਮਲੇ
ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਮਾਮਲੇ

ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ ਅਤੇ ਬਠਿੰਡਾ 'ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਰੋਜ਼ਾਨਾ ਦਿਹਾਈ ਦਾ ਅੰਕੜਾ ਪਾਰ ਨਹੀਂ ਕਰਦੀ ਸੀ ਪਰ ਪਿਛਲੇ ਚਾਰ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਰੋਜ਼ਾਨਾ ਸੈਂਕੜੇ ਅਤੇ ਦੋਹਰੇ ਸੈਂਕੜੇ ਪਾਰ ਕਰ ਰਹੀ ਹੈ। ਇਸ ਦੇ ਨਾਲ ਹੀ ਜੇਕਰ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 1,041 ਕੋਰੋਨਾ ਦੇ ਮਾਮਲੇ ਐਕਟਿਵ ਹਨ।

ਇਸ ਤੋਂ ਇਲਾਵਾ ਪੰਜਾਬ 'ਚ ਦੋ ਓਮੀਕਰੋਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦਾ ਪਹਿਲਾ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਸੀ , ਜਦਕਿ ਦੂਸਰਾ ਮਾਮਲਾ ਜਲੰਧਰ ਦੇ ਨਕੋਦਰ ਤੋਂ ਸਾਹਮਣੇ ਆਇਆ। ਇੰਨ੍ਹਾਂ ਦਾ ਮੁੜ ਤੋਂ ਟੈਸਟ ਕਰਵਾਉਣ ਤੋਂ ਬਾਅਦ ਰਿਪੋਰਟ ਨੈਗੇਟਿਵ ਆਈ ਹੈ। ਉਕਤ ਦੋਵੇਂ ਮਰੀਜ਼ ਵਿਦੇਸ਼ ਯਾਤਰਾ ਤੋਂ ਪਰਤੇ ਸਨ।

ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਦਿੱਲੀ 'ਚ ਕੋਰੋਨਾ ਵਿਸਫੋਟ, 2700 ਦੇ ਪਾਰ ਨਵੇਂ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.