ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦਾ ਸਕੰਟ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਕੋਰੋਨਾ ਪੀੜਤ ਮਰੀਜ਼ਾਂ ਦਾ ਵੀ ਅੰਕੜਾ ਵੱਧ ਰਿਹਾ ਹੈ। ਕੇਂਦਰ ਸਰਕਾਰ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਕੀਤਾ ਪਰ ਲੌਕਡਾਊਨ ਦੌਰਾਨ ਵੀ ਕੋਰੋਨਾ ਮਰੀਜ਼ਾਂ ਦਾ ਅੰਕੜਾ ਦੇਸ਼ 'ਚ 67 ਹਜ਼ਾਰ ਤੋਂ ਪਾਰ ਹੋ ਗਿਆ ਹੈ ਤੇ ਮ੍ਰਿਤਕਾਂ ਦੀ ਗਿਣਤੀ 22 ਸੋ ਤੱਕ ਪਹੁੰਚ ਗਈ ਹੈ। ਬੀਤੇ ਦਿਨੀਂ ਇੰਟਰਸਿਟੀ ਦੇ ਪੰਚਕੂਲਾ ਵਿੱਚ ਦੋ ਟਰੱਕ ਡਰਾਈਵਰਾਂ ਦੀ ਕੋਰੋਨਾ ਪੌਜ਼ੀਟਿਵ ਆਈ ਹੈ। ਹੁਣ ਤੱਕ ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 170 ਤੋਂ ਵੱਧ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਟਰਾਂਸਪੋਰਟ ਏਰੀਏ ਦੇ 10 ਟੱਰਕ ਡਰਾਇਵਰਾਂ ਦੇ ਟੈਸਟ ਕੀਤੇ ਗਏ ਸੀ ਜਿਸ ਚੋਂ 2 ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਇੱਕ ਮਰੀਜ਼ ਮਾਜਰੀ ਪਿੰਡ ਦਾ ਵਸਨੀਕ ਹੈ ਤੇ ਦੂਜਾ ਮਰੀਜ਼ ਪੰਚਕੂਲਾ ਦੇ ਸੈਕਟਰ 19 ਦਾ ਵਸਨੀਕ ਹੈ।
ਇਹ ਵੀ ਪੜ੍ਹੋ:11 ਮਈ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਬਾਹਰ ਕਾਲੀ ਪੱਟੀ ਬੰਨ੍ਹ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਸਿਹਤ ਵਿਭਾਗ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮਰੀਜ਼ਾਂ ਦੇ ਕਿਸ-ਕਿਸ ਵਿਅਕਤੀ ਦੇ ਸੰਪਰਕ 'ਚ ਆਏ ਸਨ ਤਾਂ ਜੋ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਕੁਆਰੰਟੀਨ ਕਰ ਦਿੱਤਾ ਹੈ।