ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਤੀਜ਼ੀ ਲਹਿਰ ਦੀ ਦਸਤਕ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਦੇ ਵਿੱਚ ਕੋਵਿਡ ਸਮੀਖਿਆ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ।
ਕੋਵਿਡ ਸਮੀਖਿਆ ਮੀਟਿੰਗ ’ਚ ਵਿਦਿਆਰਥੀਆਂ ਨੂੰ ਲੈ ਕੇ ਕਈ ਫੈਸਲੇ ਲਏ ਗਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ 'ਚ ਇੱਕ ਬੈਂਚ 'ਤੇ ਇੱਕ ਹੀ ਵਿਦਿਆਰਥੀ ਬੈਠੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੇ ਲਈ ਇੱਕ ਦਿਨ ’ਚ ਘੱਟੋ-ਘੱਟ 10,000 ਕੋਰੋਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਕੋਰੋਨਾ ਟੀਕਿਆਂ ਦੀ ਦੋ ਡੋਜ਼ ਲੈਣ ਵਾਲੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹੀ ਸਕੂਲਾਂ ਅਤੇ ਕਾਲਜਾਂ ’ਚ ਆ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਨਲਾਈਨ ਪੜਾਈ ਕਰਵਾਉਣ ਦਾ ਵੀ ਸਿਲਸਿਲਾ ਜਾਰੀ ਰਹੇਗਾ।