ETV Bharat / city

ਮੁਫ਼ਤ ਲਾਇਆ ਜਾਵੇਗਾ ਕੋਰੋਨਾ ਵੈਕਸੀਨ ਦਾ ਟੀਕਾ: ਬਲਬੀਰ ਸਿੱਧੂ

author img

By

Published : Jan 13, 2021, 7:04 PM IST

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਹਤ ਕਾਮਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਾਰੇ ਸੂਬੇ ਦੇ ਲੋਕਾਂ ਨੂੰ ਕੋਵਿਡ-19 ਦੀ ਵੈਕਸੀਨ ਮੁਫ਼ਤ ਲਗਾਈ ਜਾਵੇ ਪਰ ਉਨ੍ਹਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਹਤ ਕਾਮਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਾਰੇ ਸੂਬੇ ਦੇ ਲੋਕਾਂ ਨੂੰ ਕੋਵਿਡ-19 ਦੀ ਵੈਕਸੀਨ ਮੁਫ਼ਤ ਲਗਾਈ ਜਾਵੇ ਪਰ ਉਨ੍ਹਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਨ ਦੀ ਸ਼ੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।

ਮੁਫ਼ਤ ਲਾਇਆ ਜਾਵੇਗਾ ਕੋਰੋਨਾ ਵੈਕਸੀਨ ਦਾ ਟੀਕਾ: ਬਲਬੀਰ ਸਿੱਧੂ

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਮਰੱਥਾ ਇੱਕ ਦਿਨ ਵਿੱਚ 4 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਹੈ ਤੇ ਉਨ੍ਹਾਂ ਕੋਰੋਨਾ ਟੀਕਾ ਲਗਾਉਣ ਲਈ ਉਨ੍ਹਾਂ ਨੇ ਆਪਣੇ ਇੱਕ ਹਜ਼ਾਰ ਸਿਹਤ ਕਰਮੀ ਨੂੰ ਟਰੇਨਿੰਗ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਰੋਨਾ ਟੀਕਾ ਦੀ ਸਪਲਾਈ ਲਗਾਤਾਰ ਹੁੰਦੀ ਹੈ ਤਾਂ ਉਹ ਇਸ ਪ੍ਰਕਿਰਿਆ ਨੂੰ ਕੁਝ ਦਿਨਾਂ ਵਿੱਚ ਪੂਰਾ ਕਰ ਸਕਦੇ ਹਨ।

ਵੈਕਸੀਨ ਲਈ ‘ਕੋਲਡ ਚੇਨ‘ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ 24 ਵਿਖੇ ਸਟੋਰ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.