ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਲਗਭਗ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵੱਧ ਦਾ ਹੀ ਜਾ ਰਿਹਾ ਹੈ। ਕੋਰੋਨਾ ਨੂੰ ਰੋਕਣ ਲਈ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ। ਮਾਲ ਵਿਭਾਗ ਦੇ ਪਟਵਾਰੀਆਂ ਵੱਲੋਂ ਕੋਰੋੋਨਾ ਪੀੜਤਾਂ ਦੇ ਕੀਤੇ ਗਏ ਅੰਤਿਮ ਸਸਕਾਰ ਬਾਰੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਨ੍ਹਾਂ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਆਖਿਆ ਕਿ ਇਨ੍ਹਾਂ ਕਰਮਚਾਰੀਆਂ ਨੇ ਵਿਲੱਖਣ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਸਕੰਟ ਦੇ ਸਮੇਂ ਵਿੱਚ ਮੁਹਰਲੀ ਕਤਾਰ ਵਿੱਚ ਲੜ੍ਹ ਰਹੇ ਡਾਕਟਰਾਂ, ਸਿਹਤ ਕਰਮੀਆਂ, ਪੁਲਿਸ, ਸਫ਼ਾਈ ਸੇਵਕਾਂ, ਮਾਲ ਵਿਭਾਗ ਦੇ ਕਰਮਚਾਰੀਆਂ ਅਤੇ ਪੱਤਰਕਾਰਾਂ ਦਾ ਧੰਨਵਾਦ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ ਹੈ।
ਕਾਂਗੜ ਨੇ ਕਿਹਾ ਕਿ ਅੱਜ ਜਦੋਂ ਲੋਕ ਕੋਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਅਤੇ ਆਪਣੇ ਸਕਿਆਂ ਨੂੰ ਵੀ ਇਸ ਔਖੀ ਘੜੀ ਵਿੱਚ ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ 'ਸਰਵਣ ਪੁੱਤਰਾਂ' ਵਾਂਗ ਸੇਵਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ। ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਿਮ ਸੰਸਕਾਰ ਕਰ ਕੇ ਸੇਵਾ ਕਰਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ ਉਨ੍ਹਾਂ ਦਾ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਕੀਤਾ ਜਾਵੇਗਾ।