ETV Bharat / city

Corona Virus: ਤੀਜੀ ਲਹਿਰ ਦਾ ਸਾਹਮਣਾ ਕਰਨ ਲਈ ਪੰਜਾਬ ਨੇ ਖਿੱਚੀ ਤਿਆਰੀ

author img

By

Published : Jun 8, 2021, 8:39 AM IST

ਕੋਵਿਡ ਸਬੰਧੀ ਸਮੀਖਿਆ ਮੀਟਿੰਗ ਦੀ ਵਰਚੂਅਲ ਤੌਰ ਉਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਤੀਜੀ ਲਹਿਰ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ 'ਚ ਘੱਟੋ-ਘੱਟ ਤਿੰਨ ਦਿਨ ਲਈ ਆਕਸੀਜਨ ਲਈ ਭੰਡਾਰ ਸਮਰੱਥਾ ਪੈਦਾ ਕਰਨ ਅਤੇ ਸਾਰੇ ਸਰਕਾਰੀ ਹਸਪਤਾਲਾਂ 'ਚ ਪਾਈਪਡ ਆਕਸੀਜਨ ਉਪਲਬਧ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੇਂ ਸੂਬੇ ਕੋਲ ਘੱਟੋ-ਘੱਟ 375 ਮੀਟ੍ਰਿਕ ਟਨ ਆਕਸੀਜਨ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲਹਿਰ ਦੇ ਸਿਖਰ ਮੌਕੇ ਸਪਲਾਈ ਕੀਤੇ ਜਾਣ ਦਾ ਢਾਂਚਾ ਤਿਆਰ ਕਰਨ ਦੀ ਲੋੜ 'ਤੇ ਵੀ ਜੋਰ ਦਿੱਤਾ।

Corona Virus: ਤੀਜੀ ਲਹਿਰ ਦਾ ਸਾਹਮਣਾ ਕਰਨ ਲਈ ਪੰਜਾਬ ਨੇ ਖਿੱਚੀ ਤਿਆਰੀ
Corona Virus: ਤੀਜੀ ਲਹਿਰ ਦਾ ਸਾਹਮਣਾ ਕਰਨ ਲਈ ਪੰਜਾਬ ਨੇ ਖਿੱਚੀ ਤਿਆਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੱਚਿਆਂ ਦੇ ਮਾਹਿਰਾਂ ਦੇ ਗਰੁੱਪ ਦਾ ਐਲਾਨ ਕੀਤਾ ਹੈ। ਜੋ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਤਿਆਰ ਕਰਨ ਅਤੇ ਬੱਚਿਆਂ ਦੇ ਬੈੱਡ ਵਧਾਉਣ ਤੇ ਇਲਾਜ ਸਬੰਧੀ ਕਾਰਜ ਵਿਧੀ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਸਹਿਯੋਗ ਕਰਨ ਲਈ ਰੂਪ-ਰੇਖਾ ਨੂੰ ਤਿਆਰ ਕਰਨਗੇ। ਇਸ ਦੇ ਨਾਲ ਹੀ ਸੂਬੇ 'ਚ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀਆਂ ਤਿਆਰੀਆਂ ਸਬੰਧੀ ਵਿਸਥਾਰਤ ਕਾਰਜ ਯੋਜਨਾ ਨੂੰ ਅਮਲੀ ਰੂਪ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗਰੁੱਪ ਸਰਕਾਰੀ ਮੈਡੀਕਲ ਕਾਲਜਾਂ, ਸਿਹਤ ਵਿਭਾਗ, ਪੀ.ਜੀ.ਆਈ. ਅਤੇ ਆਈ.ਏ.ਪੀ. ਦੇ ਪੰਜਾਬ ਚੈਪਟਰ 'ਤੇ ਅਧਾਰਿਤ ਹੋਵੇਗਾ। ਜਦਕਿ ਮੁੱਖ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਤੀਜੀ ਲਹਿਰ ਦੇ ਕਦੇ ਵੀ ਆਉਣ 'ਤੇ ਇਸ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਤਿਆਰ ਕਰਨ।

ਕੋਵਿਡ ਸਬੰਧੀ ਸਮੀਖਿਆ ਮੀਟਿੰਗ ਦੀ ਵਰਚੂਅਲ ਤੌਰ ਉਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਤੀਜੀ ਲਹਿਰ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ 'ਚ ਘੱਟੋ-ਘੱਟ ਤਿੰਨ ਦਿਨ ਲਈ ਆਕਸੀਜਨ ਲਈ ਭੰਡਾਰ ਸਮਰੱਥਾ ਪੈਦਾ ਕਰਨ ਅਤੇ ਸਾਰੇ ਸਰਕਾਰੀ ਹਸਪਤਾਲਾਂ 'ਚ ਪਾਈਪਡ ਆਕਸੀਜਨ ਉਪਲਬਧ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੇਂ ਸੂਬੇ ਕੋਲ ਘੱਟੋ-ਘੱਟ 375 ਮੀਟ੍ਰਿਕ ਟਨ ਆਕਸੀਜਨ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲਹਿਰ ਦੇ ਸਿਖਰ ਮੌਕੇ ਸਪਲਾਈ ਕੀਤੇ ਜਾਣ ਦਾ ਢਾਂਚਾ ਤਿਆਰ ਕਰਨ ਦੀ ਲੋੜ 'ਤੇ ਵੀ ਜੋਰ ਦਿੱਤਾ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸੂਬੇ ਨੂੰ ਨਹਿਰੀ ਪਾਣੀ 'ਤੇ ਅਧਾਰਿਤ ਜਲ ਸਪਲਾਈ ਪ੍ਰੋਜੈਕਟ ਲਈ ਵਿਸ਼ਵ ਬੈਂਕ ਦੇ ਕਰਜੇ ਦੇ ਇਵਜ਼ 'ਚ 500 ਆਕਸੀਜਨ ਕੰਨਸੈਂਟਰੇਟਰਜ਼ ਪ੍ਰਾਪਤ ਹੋ ਚੁੱਕੇ ਹਨ ਜਦਕਿ 2500 ਹੋਰ ਆ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਾਈਵੇਟ ਸੈਕਟਰ 'ਚ ਬੱਚਿਆਂ ਲਈ ਕੋਵਿਡ ਐਲ-2 ਅਤੇ ਐਲ-3 ਬੈੱਡ (ਘੱਟੋ-ਘੱਟ 1000) ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਹਿਰਾਂ ਵੱਲੋਂ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਅਤੇ ਦਵਾਈਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੱਚਿਆਂ ਦੀ ਕੋਵਿਡ ਟੈਸਟਿੰਗ ਲਈ ਆਰ.ਟੀ.ਪੀ.ਸੀ.ਆਰ. ਮਸ਼ੀਨਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਆਈ.ਸੀ.ਯੂ. ਅਤੇ ਆਕਸੀਜਨ ਦੀ ਸਮਰੱਥਾ 'ਚ ਵਾਧਾ ਕਰਨ, ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਵਧਾਉਣ ਅਤੇ ਸੂਬੇ ਭਰ 'ਚ ਨਿਗਰਾਨੀ ਕਰਨ ਅਤੇ ਟੈਸਟਿੰਗ ਲਈ ਆਖਿਆ।

ਕੁਝ ਮੁਲਕਾਂ 'ਚ ਦੂਜੀ ਲਹਿਰ ਨਾਲੋਂ ਤੀਜੀ ਲਹਿਰ ਦੇ 25 ਫੀਸਦੀ ਵੱਧ ਨੁਕਸਾਨ ਕਰਨ ਦੇ ਸੰਕੇਤਾਂ ਨੂੰ ਧਿਆਨ 'ਚ ਰੱਖਦੇ ਹੋਏ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਜੇਕਰ ਕੋਈ ਕਮੀ-ਪੇਸ਼ੀ ਹੈ ਤਾਂ ਉਸ ਨੂੰ ਦੂਰ ਕਰਦੇ ਹੋਏ ਡਾਕਟਰਾਂ, ਮਾਹਿਰਾਂ, ਨਰਸਾਂ, ਤਕਨੀਸ਼ੀਅਨਾਂ ਆਦਿ ਨਾਲ ਲੈਸ ਵਾਧੂ ਸਮਰੱਥਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੈਡੀਐਟਰਿਕ ਐਸੋਸੀਏਸ਼ਨ ਆਫ ਇੰਡੀਆ(Pediatric Association of India) ਪਾਸੋਂ ਪ੍ਰਾਪਤ ਹੋਈ ਨਿਰਧਾਰਤ ਸੰਚਾਲਨ ਵਿਧੀ (ਐਸ.ਪੀ.ਓਜ਼) ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸਿਹਤ ਮਾਹਿਰਾਂ ਨੂੰ ਮਹਾਂਮਾਰੀ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਵਿਆਪਕ ਕਾਰਜ ਯੋਜਨਾ ਅਮਲ 'ਚ ਲਿਆਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਅਤੇ ਦਵਾਈਆਂ ਦਾ ਸਟਾਕ ਬਰਕਰਾਰ ਰੱਖਣ ਅਤੇ ਮੌਜੂਦਾ ਸਟਾਫ ਦੀ ਸਮਰੱਥਾ ਨਿਰਮਾਣ ਵਧਾਈ ਜਾਣੀ ਚਾਹੀਦੀ ਹੈ ਤਾਂ ਕਿ ਅਗਲੀ ਲਹਿਰ 'ਚ ਪੀੜ੍ਹਤ ਬੱਚਿਆਂ ਦੀ ਦੇਖਭਾਲ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਸ਼ਹਿਰੀ ਤੇ ਪੇਂਡੂ ਇਲਾਕਿਆਂ 'ਚ ਨਿਗਰਾਨੀ ਜਾਰੀ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਵਾਇਰਸ ਦੇ ਬਦਲਦੇ ਸਰੂਪ ਦੀ ਟੈਸਟਿੰਗ ਵੀ ਜਾਰੀ ਰਹਿਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀਰੋ-ਸਰਵੇ ਵੀ ਸਮੇਂ ਸਮੇਂ ਉਤੇ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ:Police Action: ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਣ 'ਤੇ ਅਕਾਲੀ ਅਤੇ 'ਆਪ' ਆਗੂਆਂ ਖਿਲਾਫ਼ ਮਾਮਲੇ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.