ETV Bharat / city

ਸੁਪਰੀਮ ਕੋਰਟ 'ਚ ਕਿਸਾਨਾਂ ਦੇ ਹੱਕ 'ਚ ਡਟੀ ਕੇਜਰੀਵਾਲ ਸਰਕਾਰ - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਣਸੁਣਿਆ ਅਤੇ ਨਜ਼ਰਅੰਦਾਜ਼ ਕਰ ਕੇ ਸੁਪਰੀਮ ਕੋਰਟ ਦੇ ਅੰਦਰ ਵੀ ਜ਼ਿੱਦੀ ਅਤੇ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ। ਇਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਅਜੇ ਵੀ ਮਸਲਾ ਹੱਲ ਕਰਨ ਦੀ ਨੀਅਤ ਅਤੇ ਨੀਤੀ ਨਹੀਂ ਰੱਖਦੀ।

ਭਗਵੰਤ ਮਾਨ
ਭਗਵੰਤ ਮਾਨ
author img

By

Published : Dec 17, 2020, 4:30 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਸਿੰਘੂ ਬਾਰਡਰ ਤੋਂ ਹਟਾਉਣ ਸੰਬੰਧੀ ਸੁਪਰੀਮ ਕੋਰਟ 'ਚ ਦਾਖ਼ਲ ਪਟੀਸ਼ਨ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਵਾਰ ਫੇਰ ਕਰਾਰਾ ਝਟਕਾ ਦਿੱਤਾ ਹੈ। ਕੇਜਰੀਵਾਲ ਸਰਕਾਰ ਨੇ ਨਾ ਕੇਵਲ ਕਿਸਾਨਾਂ ਦੀ ਮੰਗ ਸਗੋਂ ਸ਼ਾਂਤਮਈ ਤਰੀਕੇ ਨਾਲ ਕੀਤੇ ਜਾ ਰਹੇ ਅੰਦੋਲਨ ਨੂੰ ਵੀ ਜਾਇਜ਼ ਠਹਿਰਾਇਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ 'ਚ ਮੋਦੀ ਸਰਕਾਰ ਦੇ ਉਲਟ ਜਾ ਕੇ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਮਜ਼ਬੂਤ ਦਲੀਲਾਂ ਰੱਖੀਆਂ ਅਤੇ ਅੰਨਦਾਤਾ ਦੇ ਹੱਕ 'ਚ ਸਪੱਸ਼ਟ ਸਟੈਂਡ ਲਿਆ।

ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਖ਼ਤ ਸਟੈਂਡ ਲੈ ਕੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪਹਿਲੇ ਦਿਨ ਤੋਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੀ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਸਰਕਾਰ ਨੂੰ ਕੋਈ ਵੀ ਤਾਕਤ ਝੁਕਾਅ ਨਹੀਂ ਸਕਦੀ। ਅੰਨਦਾਤਾ ਦੀ ਸੇਵਾ 'ਚ ਆਮ ਆਦਮੀ ਪਾਰਟੀ ਪਹਿਲਾਂ ਵੀ ਡਟੀ ਹੋਈ ਸੀ, ਹੁਣ ਵੀ ਲੱਗੀ ਹੋਈ ਹੈ ਅਤੇ ਭਵਿੱਖ 'ਚ ਵੀ ਜੁਟੀ ਰਹੇਗੀ।

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਣਸੁਣਿਆ ਅਤੇ ਨਜ਼ਰਅੰਦਾਜ਼ ਕਰਕੇ ਸੁਪਰੀਮ ਕੋਰਟ ਦੇ ਅੰਦਰ ਵੀ ਜ਼ਿੱਦੀ ਅਤੇ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ। ਇਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਅਜੇ ਵੀ ਮਸਲਾ ਹੱਲ ਕਰਨ ਦੀ ਨੀਅਤ ਅਤੇ ਨੀਤੀ ਨਹੀਂ ਰੱਖਦੀ। ਬਲਕਿ ਕੇਂਦਰ ਸਰਕਾਰ ਦੇ ਵਕੀਲ ਅਰਵਿੰਦ ਕੇਜਰੀਵਾਲ ਸਰਕਾਰ ਉੱਤੇ ਸਵਾਲ ਉਠਾ ਰਹੇ ਸਨ ਕਿ ਕੇਜਰੀਵਾਲ ਸਰਕਾਰ ਕਿਸਾਨਾਂ ਦਾ ਪੱਖ ਕਿਉਂ ਪੂਰ ਰਹੀ ਹੈ? ਪਰ ਜਦੋਂ ਕੇਜਰੀਵਾਲ ਸਰਕਾਰ ਦੇ ਵਕੀਲ ਨੇ ਪਲਟਵਾਂ ਸਵਾਲ ਕਰਦਿਆਂ ਪੁੱਛਿਆ ਕਿ ਫਿਰ ਮੋਦੀ ਸਰਕਾਰ ਸਾਫ਼ ਕਰ ਦੇਵੇ ਕਿ ਉਹ ਕਿਸ ਦਾ ਪੱਖ ਪੂਰ ਰਹੇ ਹਨ? ਇਸ 'ਤੇ ਕੇਂਦਰ ਸਰਕਾਰ ਦੇ ਵਕੀਲ ਦੀ ਬੋਲਤੀ ਬੰਦ ਹੋ ਗਈ।

ਮੋਦੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਕਿਸਾਨ ਅੰਦੋਲਨ ਪਿੱਛੇ ਹੋਰ 'ਤਾਕਤਾਂ' ਦਾ ਹੱਥ ਹੋਣ ਦੀ ਦਿੱਤੀ ਗਈ ਦਲੀਲ ਨੂੰ ਝੂਠੀ, ਬੇਬੁਨਿਆਦ ਅਤੇ ਬੌਖਲਾਹਟ ਭਰੀ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਪਿੱਛੇ ਸਿਰਫ਼ ਅੰਨਦਾਤਾ ਹੈ ਪਰ ਮੋਦੀ ਸਰਕਾਰ ਵੱਲੋਂ ਬਿਨ੍ਹਾਂ ਮੰਗੇ ਜ਼ਬਰਦਸਤੀ ਨਾਲ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਪਿੱਛੇ ਸਿੱਧੇ ਤੌਰ 'ਤੇ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣੇ ਹਨ। ਕੀ ਨਰਿੰਦਰ ਮੋਦੀ ਸਿਰਫ ਇਨ੍ਹਾਂ ਚੰਦ ਕਾਰਪੋਰੇਟਾਂ ਦੇ ਹੀ ਪ੍ਰਧਾਨ ਮੰਤਰੀ ਹਨ?

ਮਾਨ ਨੇ ਕਿਹਾ ਕਿ ਕੜਾਕੇ ਦੀ ਠੰਢ 'ਚ ਖੁੱਲ੍ਹੇ ਅਸਮਾਨ ਥੱਲੇ ਠੰਢੀਆਂ ਸੜਕਾਂ 'ਤੇ ਲੱਖਾਂ ਕਿਸਾਨ ਸ਼ੌਂਕ ਨਾਲ ਨਹੀਂ ਸਗੋਂ ਭਾਰੀ ਔਕੜਾਂ ਅਤੇ ਮਜ਼ਬੂਰੀ ਨਾਲ ਬੈਠੇ ਹਨ। ਜੇਕਰ ਮੋਦੀ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਾਲੇ ਕਾਨੂੰਨ ਵਾਪਸ ਲੈ ਲਵੇ ਤਾਂ ਅੰਦੋਲਨਕਾਰੀ ਕਿਸਾਨ ਤੁਰੰਤ ਦਿੱਲੀ ਦੇ ਬਾਰਡਰ ਖਾਲੀ ਕਰਕੇ ਵਾਪਸ ਘਰਾਂ ਨੂੰ ਪਰਤ ਜਾਣਗੇ, ਪਰ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਲੈਣ ਵਾਲੀ ਅਸੰਵੇਦਨਸ਼ੀਲ ਸੋਚ ਤਿਆਗਣੀ ਪਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ 'ਚ ਹਰ ਹੱਦ ਤੱਕ ਜਾਵੇਗੀ ਪਰ ਅੰਨਦਾਤਾ ਵਿਰੁੱਧ ਕੰਮ ਕਰ ਰਹੀਆਂ ਤਾਕਤਾਂ ਅੱਗੇ ਨਹੀਂ ਝੁਕੇਗੀ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਰੋਕ ਕੇ, ਫਿਰ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ ਦਿਨ-ਰਾਤ ਸੇਵਾਦਾਰੀ ਕਰਕੇ ਅਤੇ ਹੁਣ ਸੁਪਰੀਮ ਕੋਰਟ ਅੰਦਰ ਕਿਸਾਨਾਂ ਦੇ ਹੱਕ 'ਚ ਖੜਕੇ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਦਾ ਸਨਮਾਨ ਨਾਲ ਸਿਰ ਉੱਚਾ ਕੀਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.