ETV Bharat / city

ਬਖਸ਼ੇ ਨਹੀਂ ਜਾਣਗੇ ਭ੍ਰਿਸ਼ਟ ਮੁਲਾਜ਼ਮ: ਡੀਜੀਪੀ ਦਿਨਕਰ ਗੁਪਤਾ

ਡੀਜੀਪੀ ਦਿਨਕਰ ਗੁਪਤਾ ਨੇ ਚਿਤਾਵਨੀ ਦਿੰਦੇ ਹੋਇਆਂ ਕਿਹਾ ਕਿ ਹੁਣ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸੂਬਾ ਪੱਧਰੀ ਮੀਟਿੰਗ ਵਿੱਚ ਏਡੀਜੀਪੀ, ਐੱਸਟੀਐੱਫ਼. ਅਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡੀਜੀਪੀ ਦਿਨਕਰ ਗੁਪਤਾ
author img

By

Published : Jul 27, 2019, 9:44 PM IST

ਚੰਡੀਗੜ੍ਹ: ਪੰਜਾਬ ਪੁਲਿਸ ਲਈ ਆਪਣੀਆਂ ਪਹਿਲਤਾਵਾਂ ਲਾਗੂ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਤਵਾਦ ਵਰਗੇ ਅਪਰਾਧਾਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ ਹੈ ਅਤੇ ਇਸ ਕੰਮ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਰਾਜ ਪੱਧਰੀ ਮੀਟਿੰਗ ਵਿੱਚ ਏਡੀਜੀਪੀ, ਐੱਸਟੀਐਫ਼ ਅਤੇ ਐੱਸਟੀਐਫ਼ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ਼ਨੀਵਾਰ ਨੂੰ ਪੰਜਾਬ ਪੁਲਿਸ ਦੀ ਮੀਟਿੰਗ ਦੌਰਾਨ ਡੀਜੀਪੀ ਨੇ ਖੇਤਰੀ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਉਹ ਐੱਸਟੀਐੱਫ਼ ਨਾਲ ਇੱਕ ਟੀਮ ਵਜੋਂ ਮਿਲ ਕੇ ਕੰਮ ਕਰਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ਮੁਹਿੰਮ ਖ਼ਿਲਾਫ਼ ਕਾਰਵਾਈ ਕਰਨ ਲਈ ਰਣਨੀਤਿਕ ਯੋਜਨਾ ਅਨੁਸਾਰ ਕੰਮ ਕਰਨ ਲਈ ਕਿਹਾ ਹੈ। ਡੀਜੀਪੀ ਨੇ ਅਫ਼ਸਰਾਂ ਨੂੰ ਕਿਹਾ ਕਿ ਉਹ ਐੱਨਡੀਪੀਐੱਸ ਕਾਨੂੰਨ ਤਹਿਤ ਤਸਕਰਾਂ, ਛੋਟੇ ਨਸ਼ਾ ਵਿਕਰੇਤਾਵਾਂ ਅਤੇ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਬਿਹਤਰ ਤਫ਼ਤੀਸ਼ ਸਦਕਾ ਉਨ੍ਹਾਂ ਤੋਂ ਨਸ਼ਿਆਂ ਦੀ ਬਰਾਮਦਗੀ ਕਰਨ।

ਐਨਡੀਪੀਐੱਸ ਮਾਮਲਿਆਂ ਵਿੱਚ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਡੀਜੀਪੀ ਪੰਜਾਬ ਨੇ ਡਾਇਰੈਕਟਰ ਪੰਜਾਬ ਬਿਓਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਨੂੰ ਅਗਲੇ ਦੋ ਮਹੀਨਿਆਂ ਵਿੱਚ ਸਮੂਹ ਸਬ-ਡਵੀਜ਼ਨਲ ਡੀਐੱਸਪੀਜ਼ ਅਤੇ ਐੱਸਐੱਚਓਜ਼ ਲਈ ਇੱਕ ਦਿਨ ਦੀ ਵਰਕਸ਼ਾਪ ਕਰਵਾਉਣ ਲਈ ਕਿਹਾ ਹੈ। ਡੀਜੀਪੀ ਨੇ ਡਾਇਰੈਕਟਰ ਬੀ.ਓ.ਆਈ. ਨੂੰ ਐੱਨ.ਆਈ.ਏ. ਅਤੇ ਸੀ.ਬੀ.ਆਈ. ਦੇ ਸਹਿਯੋਗ ਨਾਲ ਡਿਜੀਟਲ ਸਬੂਤਾਂ ਦੀ ਰਿਕਾਰਡਿੰਗ ਸਬੰਧੀ ਜਾਂਚ ਅਧਿਕਾਰੀਆਂ ਲਈ ਸਿਖਲਾਈ ਕੋਰਸਾਂ ਦਾ ਆਯੋਜਨ ਕਰਨ ਲਈ ਵੀ ਆਖਿਆ।

ਡੀਜੀਪੀ ਨੇ ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚਰਚਿਤ ਪ੍ਰਮੁੱਖ ਥਾਵਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਦਿਨਕਰ ਗੁਪਤਾ ਨੇ ਕਿਹਾ ਕਿ “ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪ੍ਰਭਾਵਸ਼ਾਲੀ ਛਾਪੇਮਾਰੀ ਕਰਨ ਲਈ ਜ਼ਿਲ੍ਹਾ ਫਲਾਇੰਗ ਸਕੁਐਡ ਦਾ ਗਠਨ ਕਰਨਾ ਚਾਹੀਦਾ ਹੈ ਤਾਂ ਕਿ ਬਦਨਾਮ ਅਪਰਾਧੀਆਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ।”

Intro:Body:

gg

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.