ETV Bharat / city

ਭ੍ਰਿਸ਼ਟਾਚਾਰੀ ਮਾਮਲਾ: ਰਿਮਾਂਡ ਤੋਂ ਬਾਅਦ ਡਾ. ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ - ਸਿੰਗਲਾ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ

ਭ੍ਰਿਸ਼ਟਾਚਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਡਾ. ਸਿੰਗਲਾ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤਹਿਤ ਇਹ ਕਾਰਵਾਈ ਹੋਈ ਸੀ।

ਡਾ. ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

author img

By

Published : May 27, 2022, 7:34 AM IST

ਚੰਡੀਗੜ੍ਹ: 24 ਮਈ ਨੂੰ ਆਪਣੇ ਹੀ ਮੰਤਰੀ ’ਤੇ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤਹਿਤ ਇਹ ਕਾਰਵਾਈ ਹੋਈ ਸੀ। ਕੈਬਨਿਟ ਤੋਂ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਮੰਤਰੀ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਕੋਰਟ ਵਿੱਚ ਪੇਸ਼ ਕੀਤਾ ਸੀ ਜਿੱਥੇ ਕੋਰਟ ਨੇ ਡਾ. ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਉਥੇ ਹੀ ਰਿਮਾਂਡ ਪੂਰਾ ਹੋਣ ਤੋਂ ਬਾਅਦ ਡਾ. ਸਿੰਗਲਾ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਇੱਕ ਅਧਿਕਾਰੀ ਵੱਲੋਂ ਕਰੀਬ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫਤਰ ਵਿਖੇ ਵਿਜੇ ਸਿੰਗਲਾ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਦਿੱਤੀ ਗਈ ਸੀ। ਜਿਸ ’ਤੇ ਸੀਐੱਮ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ ਹੈ। ਭ੍ਰਿਸ਼ਟਾਚਾਰ ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜੋ: 'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'

ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ: ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ 'ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ 'ਤੇ ਸਿੱਧੀ ਕਾਰਵਾਈ ਕੀਤੀ ਹੈ।

ਕੀਤਾ ਗਿਆ ਸੀ ਇੱਕ ਆਪਰੇਸ਼ਨ: ਕਾਬਿਲੇਗੌਰ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਇੱਕ ਅਧਿਕਾਰੀ ਦੀ ਮਦਦ ਦੇ ਨਾਲ ਆਪਰੇਸ਼ਨ ਕੀਤਾ ਗਿਆ ਸੀ ਜਿਸ ਚ ਸਪੱਸ਼ਟ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਖਾਸ ਜਾਣ ਪਛਾਣ ਵਾਲੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸੀ। ਇਸ ਸਬੰਧੀ ਰਿਕਾਰਡਿੰਗ ਅਤੇ ਪੂਰੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ।

ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ: ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।

ਇਹ ਵੀ ਪੜੋ: ਆਟੋ ਡਰਾਇਵਰ ਉੱਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

ਭ੍ਰਿਸ਼ਟਾਚਾਰ ਖਿਲਾਫ ਸੀਐੱਮ ਮਾਨ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਫੀਸਦ ਵੀ ਭ੍ਰਿਸ਼ਟਾਚਾਰੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.