ਚੰਡੀਗੜ੍ਹ: ਜੰਗਲਾਤ ਘੁਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆਉਣ ਦੀ ਉਮੀਦ ਹੈ। ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਮਾਨਤ ਨਹੀਂ ਦਿੱਤੀ ਗਈ ਸੀ। ਨਾਲ ਹੀ ਉਨ੍ਹਾਂ ਦੇ ਖਿਲਾਫ ਨਵੀਂ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਸੀ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਉਨ੍ਹਾਂ ਉੱਤੇ ਲੱਗੀਆਂ ਨਵੀਆਂ ਧਾਰਾਵਾਂ ਤੋਂ ਵੀ ਜ਼ਮਾਨਤ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆਉਣ ਤੱਕ ਦੀ ਉਮੀਦ ਹੈ।
ਹਾਲ ਹੀ ਦੇ ਦਿਨਾਂ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਇੱਕ ਮੁਲਜ਼ਮ ਨਿਤੀਨ ਬੰਸਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਐਫਆਈਆਰ ਵਿੱਚ ਧਾਰਾ 420, 465, 467 ਅਤੇ 468 ਜੋੜੀਆਂ ਗਈਆਂ ਸੀ। ਜਿਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਵਿੱਚ ਇਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਜਿਸ ਦੇ ਚੱਲਦੇ ਜੇਲ੍ਹ ਪ੍ਰਸ਼ਾਸਨ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਸੀ।
ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਸਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤੱਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।
ਧਰਮਸੋਤ ਦੀ ਗ੍ਰਿਫਤਾਰੀ: ਦੱਸ ਦਈਏ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ ਕੀਤਾ ਸੀ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਰਾਜਸਥਾਨ ਤੋਂ ਟਰੇਸ