ETV Bharat / city

'ਇੱਕ ਬੋਲੀ ਇੱਕ ਦੇਸ਼' ਦਾ ਨਾਅਰਾ ਦੇ ਕੇ ਫ਼ਿਰਕੂ ਰੰਗਤ ਦੇਣ ਵਾਲੇ ਦੇਸ਼ਧ੍ਰੋਹੀ ਹਨ: ਚੰਨੀ - ਇੱਕ ਭਾਸ਼ਾ ਇੱਕ ਰਾਸ਼ਟਰ

ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’ ਮੌਕੇ ਆਯੋਜਿਤ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਜੋ ਲੋਕ ਇੱਕ ਭਾਸ਼ਾ ਇੱਕ ਰਾਸ਼ਟਰ ਦਾ ਨਾਅਰਾ ਦੇ ਫਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ ਵਿਚ ਦੇਸ਼ ਧ੍ਰੋਹੀ ਹਨ।

ਤਸਵੀਰ
ਤਸਵੀਰ
author img

By

Published : Feb 21, 2021, 9:15 PM IST

ਚੰਡੀਗੜ੍ਹ: ਭਾਰਤ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਸੰਜੋਏ ਇੱਕ ਸੁੰਦਰ ਗੁਲਦਸਤਾ ਹੈ ਅਤੇ ਜਿਹੜੇ ਲੋਕ 'ਇੱਕ ਭਾਸ਼ਾ ਇੱਕ ਰਾਸ਼ਟਰ' ਦਾ ਨਾਅਰਾ ਦੇ ਫਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ ਵਿਚ ਦੇਸ਼ ਧ੍ਰੋਹੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’ ਮੌਕੇ ਆਯੋਜਿਤ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਲੋਕ ਇਸ ਗੁਲਦਸਤੇ ਵਿਚੋਂ ਕੁੱਝ ਫੁੱਲਾਂ ਨੂੰ ਬਾਹਰ ਕੱਢਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਜੋ ਕਿ ਘੱਟ ਗਿਣਤੀਆਂ ਦੀ ਹੋਂਦ ਨੂੰ ਸਿੱਧਾ ਖਤਰਾ ਹੈ। ਉਨਾਂ ਇਹ ਵੀ ਕਿਹਾ ਕਿ ਅਨੇਕਤਾ ਵਿਚ ਏਕਤਾ ਹੀ ਸਾਡੇ ਦੇਸ਼ ਦੀ ਅਸਲ ਤਾਕਤ ਹੈ ਅਤੇ ਲੋਕਾਂ ਨੂੰ ਭਾਸ਼ਾ, ਧਰਮ ਜਾਂ ਜਾਤ ਦੇ ਨਾਂ ’ਤੇ ਨਹੀਂ ਵੰਡਿਆ ਜਾਣਾ ਚਾਹੀਦਾ।

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਲਦਸਤਾ ਭੇਂਟ ਕਰਦੇ ਹੋਏ

ਕੈਬਨਿਟ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਪੰਜਾਬੀ 10ਵੀਂ ਜਮਾਤ ਤੱਕ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਅਦਾਲਤਾਂ ਦਾ ਕੰਮ ਵੀ ਪੰਜਾਬੀ ਭਾਸ਼ਾ ਵਿੱਚ ਹੋਣਾ ਚਾਹੀਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਾਲ ਪੰਜਾਬ ਕਲਾ ਪ੍ਰੀਸ਼ਦ ਲਈ ਇਸ ਸਾਲ 2 ਕਰੋੜ ਦਾ ਬਜਟ ਰੱਖਿਆ ਜਾਵੇਗਾ। ਉਨਾਂ ਹਰ ਸਾਲ ‘ਪੰਜਾਬ ਸਭਿਆਚਾਰਕ ਦਿਵਸ’ ਮਨਾਉਣ ਦਾ ਐਲਾਨ ਵੀ ਕੀਤਾ ਜਿਸ ਦੀ ਤਰੀਕ ਜਲਦੀ ਹੀ ਤੈਅ ਕਰ ਦਿੱਤੀ ਜਾਵੇਗੀ।

ਇਸ ਮੌਕੇ 120 ਸਾਲ ਪੁਰਾਣੇ ਪੰਜਾਬੀ ਗੀਤਾਂ ਦੀ ਲਾਇਬ੍ਰੇਰੀ ਸੰਭਾਲ ਕੇ ਰੱਖਣ ਵਾਲੇ ਪ੍ਰਸਿੱਧ ਪੰਜਾਬੀ ਪ੍ਰੇਮੀ ਗੁਰਮੁੱਖ ਸਿੰਘ ਲਾਲੀ ਅਤੇ 700 ਤੋਂ ਵੱਧ ਪੰਜਾਬੀ ਕਵੀਆਂ ਅਤੇ ਲੇਖਕਾਂ ਦੀਆਂ ਕਵਿਤਾਵਾਂ ਅਤੇ ਲੇਖਾਂ ਦਾ ਸੰਗ੍ਰਹਿ ਰੱਖਣ ਵਾਲੀ ‘ਪੰਜਾਬੀ ਕਵਿਤਾ ਵੈਬਸਾਈਟ’ ਚਲਾ ਰਹੇ ਕਰਮਜੀਤ ਸਿੰਘ ਗਠਵਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਪ੍ਰੋਗਰਾਮ ਦੇ ਅੰਤ ’ਚ ਉੱਘੇ ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਡਾ: ਨਿਰਮਲ ਜੌੜਾ ਨੇ ਧੰਨਵਾਦ ਕੀਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.