ਚੰਡੀਗੜ੍ਹ: ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਮਹਿੰਦਰਗੜ੍ਹ ਦੇ ਜੋੜੇ ਦੇ ਨੇ ਜਾਨ ਦਾ ਖ਼ਤਰਾ ਦੱਸਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਹੈ ਜਿਸ ’ਤੇ ਟਿੱਪਣੀ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣਾ ਕੋਈ ਵੱਖਰੀ ਗੱਲ ਨਹੀਂ ਹੈ, ਇਸ ਦੇ ਬਾਵਜੂਦ ਸਮਾਜ ਇਸ ਨੂੰ ਸਵੀਕਾਰ ਨਹੀਂ ਕਰ ਰਿਹਾ। ਇਨ੍ਹਾਂ ਰਿਸ਼ਤਿਆਂ ਨੂੰ ਲੈ ਕੇ ਗੁੱਸਾ ਵਿਖਾਇਆ ਜਾਂਦਾ ਹੈ।
ਇਹ ਵੀ ਪੜੋ: ਛੇਵਾਂ ਸਮੈਸਟਰ ਪਾਸ ਕਰ ਚੁੱਕੇ ਵਿਦਿਆਰਥੀਆਂ ਨੇ ਚੌਥੇ ਸਮੈਸਟਰ ਦੇ ਪੇਪਰ ਦੇਣ ਲਈ ਹਾਈਕੋਰਟ ਤੋਂ ਮੰਗੀ ਇਜਾਜ਼ਤ
ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲੇ ਇਸ ਜੋੜੇ ਦੀ ਪਟੀਸ਼ਨ ’ਤੇ ਜਸਟਿਸ ਰਾਜੇਸ਼ ਭਾਰਦਵਾਜ ਨੇ ਕਿਹਾ ਕਿ ਐੱਸਪੀ ਕਾਨੂੰਨ ਦੇ ਮੁਤਾਬਿਕ ਕਾਰਵਾਈ ਕਰਨ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਜਾਣ ਦਾ ਖਤਰਾ ਲੱਗੇ ਤਾਂ ਸੁਰੱਖਿਆ ਦਿੱਤੀ ਜਾਵੇ।
ਮਹਿੰਦਰਗੜ੍ਹ ਦੇ ਰਹਿਣ ਵਾਲੇ ਮੁੰਡੇ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਕਿਹਾ ਗਿਆ ਕਿ ਉਸ ਦੀ 18 ਉਮਰ ਸਾਲ ਹੈ ਅਤੇ ਲੜਕੀ ਦੀ ਉਮਰ 19 ਸਾਲ ਹੈ। ਦੋਨਾਂ ਦੀ ਮੁਲਾਕਾਤ ਫੇਸਬੁੱਕ ਹੋਈ ਸੀ ਜਿਸ ਤੋਂ ਬਾਅਦ ਦੋਨਾਂ ਨੂੰ ਪਿਆਰ ਹੋ ਗਿਆ। ਦੋਵਾਂ ਹੀ ਇੱਕ ਦੂਜੇ ਤੋਂ ਵਿਆਹ ਕਰਨਾ ਚਾਹੁੰਦੇ ਹਨ, ਪਰ ਵਿਆਹ ਜੋਗੀ ਉਮਰ ਨਾ ਹੋਣ ਕਰ ਕੇ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਹੋਵੇਗਾ। ਲੜਕੀ ਦੇ ਮਾਪੇ ਉਨ੍ਹਾਂ ਦਾ ਕਿਤੇ ਹੋਰ ਵਿਆਹ ਕਰਵਾਉਣਾ ਚਾਹੁੰਦਾ ਹੈ। ਇਸ ਤੋਂ ਪ੍ਰੇਸ਼ਾਨ ਹੋ ਕੇ ਦੋਨੋਂ ਨੇ ਸਾਥ ਰਹਿਣ ਦਾ ਫ਼ੈਸਲਾ ਕੀਤਾ ਹੈ ਪਰ ਉਨ੍ਹਾਂ ਨੂੰ ਪਰਿਵਾਰ ਤੋਂ ਜਾਨ ਦਾ ਖ਼ਤਰਾ ਹੈ।