ETV Bharat / city

ਕੋਵਿਡ-19: ਪੰਜਾਬ 'ਚ 104 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ

ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 104 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3371 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 838 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 76 ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਨੂੰ ਸੂਬੇ ਵਿੱਚ 5 ਹੋਰ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Jun 16, 2020, 8:18 PM IST

ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 104 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3371 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 838 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 76 ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਨੂੰ ਸੂਬੇ ਵਿੱਚ 5 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 5 ਮੌਤਾਂ ਵਿੱਚੋਂ 3 ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਈਆਂ ਹਨ ਤੇ ਇੱਕ ਮੌਤ ਜਲੰਧਰ ਤੇ ਇੱਕ ਲੁਧਿਆਣਾ ਤੋਂ ਹੋਈ ਹੈ। ਦੱਸਣਯੋਗ ਹੈ ਕਿ ਇਨ੍ਹਾਂ 5 ਮੌਤਾਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਜਾਰੀ ਮੀਡੀਆ ਬੁਲੇਟਿਨ ਵਿੱਚ ਮਹਿਜ਼ ਇੱਕ ਨਵੀਂ ਮੌਤ ਦੀ ਪੁਸ਼ਟੀ ਕੀਤੀ ਗਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 104 ਨਵੇਂ ਮਾਮਲਿਆਂ ਵਿੱਚੋਂ 22 ਲੁਧਿਆਣਾ, 09 ਅੰਮ੍ਰਿਤਸਰ, 09 ਪਟਿਆਲਾ, 1 ਫ਼ਤਿਹਗੜ੍ਹ ਸਾਹਿਬ, 31 ਜਲੰਧਰ, 04 ਸੰਗਰੂਰ, 06 ਪਠਾਨਕੋਟ, 02 ਗੁਰਦਾਸਪੁਰ, 03 ਹੁਸ਼ਿਆਰਪੁਰ, 02 ਰੋਪੜ, 01 ਤਰਨ ਤਾਰਨ, 01 ਫਿਰੋਜ਼ਪੁਰ 04 ਕਪੂਰਥਲਾ, 1 ਐਸਬੀਐਸ ਨਗਰ, 1 ਫ਼ਰੀਦਕੋਟ ਅਤੇ 04 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3371 ਮਰੀਜ਼ਾਂ ਵਿੱਚੋਂ 2461 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 838 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,98,211 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3371 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.