ਚੰਡੀਗੜ੍ਹ: ਪੰਜਾਬ ’ਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 200 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,96,094 ਦੇ ਕਰੀਬ ਹੋ ਗਈ ਹੈ।
ਇਹ ਵੀ ਪੜੋ: Delta Plus Variant ਦੀ ਪੁਸ਼ਟੀ ਲਈ ਪੰਜਾਬ ’ਚ ਨਹੀਂ ਕੋਈ ਲੈਬ
ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 5,96,094 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 16,086 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 5,96,094 ਮਰੀਜ਼ਾਂ ਵਿੱਚੋਂ 5,77,256 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2,752 ਐਕਟਿਵ ਮਾਮਲੇ ਹਨ।