ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਅਜਿਹੇ 'ਚ ਚੰਡੀਗੜ੍ਹ ਦੇ ਨੌਜਵਾਨਾਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਹ ਨੌਜਵਾਨ ਵਿਭੋਰ ਸਾਈਨ ਬੋਰਡ ਰਾਹੀ ਲੋਕਾ ਨੂੰ ਘਰ 'ਚ ਰਹਿਣ ਦੀ ਸਲਾਹ ਦੇ ਰਹੇ ਹਨ।
ਨੌਜਵਾਨਾਂ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਸੋਸ਼ਲ ਮੀਡੀਆ ਉੱਤੇ ਜਾਗਰੂਕਤਾ ਦੇ ਨਾਲ-ਨਾਲ ਅਫ਼ਵਾਹਾਂ ਜ਼ਿਆਦਾ ਹਨ। ਅਜਿਹੇ 'ਚ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ 3 ਨੌਜਵਾਨਾਂ ਵੱਲੋਂ ਇਹ ਮੁਹਿੰਮ ਚਲਾਈ ਗਈ ਹੈ।
ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਭਾਰਤ ’ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਹੁਣ 258 ’ਤੇ ਪੁੱਜ ਗਈ ਹੈ। ਭਾਰਤ ’ਚ ਮੌਜੂਦ ਕੋਰੋਨਾ ਵਾਇਰਸ ਦੇ 258 ਮਰੀਜ਼ਾਂ ’ਚੋਂ 39 ਵਿਦੇਸ਼ੀ ਹਨ ਤੇ ਹੁਣ ਤੱਕ 4 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ 4 ਲੋਕ (ਕਰਨਾਟਕ, ਪੰਜਾਬ, ਮਹਾਰਾਸ਼ਟਰ, ਦਿੱਲੀ) ਸੂਬਿਆਂ ਦੇ ਸਾਹਮਣੇ ਆਏ ਹਨ। ਜੇਕਰ ਦੁਨੀਆ ਭਰ ਵਿੱਚ ਪੀੜਤਾਂ ਦੀ ਗੱਲ ਕਰੀਏ ਤਾਂ ਅੰਕੜੇ ਦਿਲ ਦਹਿਲਾਉਣ ਵਾਲੇ ਹਨ। ਜਾਣਕਾਰੀ ਮੁਤਾਬਕ ਪੀੜਤਾਂ ਦੀ ਗਿਣਤੀ 2 ਲੱਖ 70 ਹਜ਼ਾਰ ਦੇ ਆਂਕੜੇ ਨੂੰ ਪਾਰ ਕਰ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਸਾਢੇ 11 ਹਜ਼ਾਰ ਦੇ ਆਂਕੜੇ ਤੇ ਪਹੁੰਚਣ ਵਾਲੀ ਹੈ।