ETV Bharat / city

ਕੋਵਿਡ-19: ਕੈਪਟਨ ਦਾ 'ਆਪ੍ਰੇਸ਼ਨ ਫਤਿਹ' ਬਣਿਆ ‘ਆਪ੍ਰੇਸ਼ਨ ਫ਼ੇਲ੍ਹ’ : ਭਗਵੰਤ ਮਾਨ - sukhbir singh badal

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਚੁੱਕੇ ਜਾ ਰਹੇ ਕਦਮਾਂ ਅਤੇ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇੱਕ ਬਿਆਨ ਵਿੱਚ ਕੋਰੋਨਾ ਮਹਾਂਮਾਰੀ ਖ਼ਿਲਾਫ਼ ਪੰਜਾਬ ਸਰਕਾਰ ਦੇ ਪ੍ਰਬੰਧਾਂ ਨੂੰ ਨਾਕਾਫੀ ਦੱਸਿਆ ਹੈ।

ਕੋਵਿਡ-19: ਕੈਪਟਨ ਦਾ 'ਅਪ੍ਰੇਸ਼ਨ ਫਤਿਹ' ਬਣਿਆ ‘ਆਪ੍ਰੇਸ਼ਨ ਫ਼ੇਲ੍ਹ’ : ਭਗਵੰਤ ਮਾਨ

author img

By

Published : Apr 30, 2020, 8:05 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਚੁੱਕੇ ਜਾ ਰਹੇ ਕਦਮਾਂ ਅਤੇ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇੱਕ ਬਿਆਨ ਵਿੱਚ ਕੋਰੋਨਾ ਮਹਾਂਮਾਰੀ ਖ਼ਿਲਾਫ਼ ਪੰਜਾਬ ਸਰਕਾਰ ਦੇ ਪ੍ਰਬੰਧਾਂ ਨੂੰ ਨਾਕਾਫੀ ਦੱਸਿਆ ਹੈ।ਆਪਣੇ ਬਿਆਨ ਵਿੱਚ ਅਕਾਲੀ ਦਲ ਤੇ ਖ਼ਾਸ ਕਰ ਬਾਦਲ ਪਰਿਵਾਰ ਵੱਲੋਂ ਇਸ ਸੰਕਟ ਸਮੇਂ ਕੀਤੀ ਜਾ ਰਹੀ ਸਿਆਸਤ 'ਤੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਇਸ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਭਗਵੰਤ ਮਾਨ ਨੇ ਕੋਰੋਨਾ ਵਿਰੁੱਧ ਜੰਗ ਦੌਰਾਨ ਸਰਕਾਰੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਨਿਕੰਮੇ ਪ੍ਰਬੰਧਾਂ ਅਤੇ ਨਖਿੱਧ ਲੀਡਰਸ਼ਿਪ ਕਾਰਨ ਕੋਰੋਨਾ ਵਿਰੁੱਧ ‘ਆਪ੍ਰੇਸ਼ਨ ਫ਼ਤਿਹ’ ਅਸਲੀਅਤ ‘ਚ ‘ਆਪ੍ਰੇਸ਼ਨ ਫ਼ੇਲ੍ਹ’ ਬਣ ਗਿਆ ਹੈ।

ਚੰਡੀਗੜ੍ਹ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਟਾਈਮ ਸ਼ੈਲੀ (ਆਰਜ਼ੀ ਢੰਗ) ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਾਂਗਰਸ ਲੀਡਰਸ਼ਿਪ ਅਤੇ ਉੱਚ-ਪ੍ਰਸ਼ਾਸਨਿਕ ਅਧਿਕਾਰੀ ਕੋੋਰੋਨਾ ਵਿਰੁੱਧ ਲੜਨ ਦੇ ਦਾਅਵੇ ਕਰ ਰਹੇ ਹਨ, ਉਹ ਜ਼ਮੀਨੀ ਹਕੀਕਤ ਸਾਹਮਣੇ ਲਗਾਤਾਰ ਫ਼ੇਲ੍ਹ ਅਤੇ ਫਲਾੱਪ ਹੋ ਰਹੇ ਹਨ। ਨਤੀਜਣ ਸਵਾ ਮਹੀਨੇ ਦੇ ਕਰਫ਼ਿਊ ਦੇ ਬਾਵਜੂਦ ਪੰਜਾਬ ਅੰਦਰ ਕੋਰੋਨਾ ਵਾਇਰਸ ਵਧਦਾ-ਫੈਲਦਾ ਹੀ ਜਾ ਰਿਹਾ ਹੈ।

ਮਾਨ ਨੇ ਕਿਹਾ ਕਿ ਤਰਨਤਾਰਨ ‘ਚ ਖਟਾਰਾ ਐਂਬੂਲੈਂਸ ਅਤੇ ਪੰਜਾਬ ਭਰ ਦੇ ਹਸਪਤਾਲਾਂ ਅਤੇ ਨਿਹੱਥੇ ਲੜਾਈ ਲੜ ਰਹੇ ਡਾਕਟਰਾਂ ਨੇ ਸਰਕਾਰ ਦੀ ਪੂਰੀ ਤਰਾਂ ਪੋਲ ਖੋਲ੍ਹ ਦਿੱਤੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਘਰੇ ਹੀ ਦੁਬਕ ਕੇ ਬੈਠ ਗਏ ਹਨ, ਜਦਕਿ ਉਨ੍ਹਾਂ ਨੂੰ ਇਕੱਲਿਆਂ ਗੱਡੀ ਚਲਾ ਕੇ ਪੂਰੇ ਪੰਜਾਬ ‘ਚ ਪ੍ਰਬੰਧਾਂ ਦੀ ਨਿਗਰਾਨੀ ਕਰਨੀ ਚਾਹੀਦੀ ਸੀ।

ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ‘ਪ੍ਰਵਚਨ’ ਦੇਣ ਤੋਂ ਅੱਗੇ ਕੁੱਝ ਵੀ ਨਹੀਂ ਕਰ ਰਹੀ। ਵਿੱਤੀ ਤੌਰ ‘ਤੇ ਸੂਬਿਆਂ ਦੇ ਬਹੁਗਿਣਤੀ ਸਾਧਨਾਂ-ਸੰਸਾਧਨਾਂ ‘ਤੇ ਕਬਜ਼ਾ ਕਰ ਚੁੱਕੀ ਕੇਂਦਰ ਸਰਕਾਰ ਨੇ ਇਸ ਔਖੀ ਘੜੀ ‘ਚ ਪੰਜਾਬ ਵਰਗੇ ਸੂਬੇ ਦੀ ਵੀ ਅਣਦੇਖੀ ਕਰ ਦਿੱਤੀ ਹੈ, ਜਿਸ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਪੂਰੇ ਦੇਸ਼ ਦਾ ਪੇਟ ਭਰਨ ਲਈ ਸਭ ਤੋਂ ਵੱਧ ਯੋਗਦਾਨ ਦਿੱਤਾ ਹੈ।

ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪਾਰਟੀ ਪੱਧਰ ਤੋਂ ਉੱਤੇ ਉੱਠ ਕੇ ਇੱਕ ਸਾਂਝੇ ਮਤੇ ਰਾਹੀਂ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਸੂਬੇ ਦੇ ਉਦਯੋਗ ਨੂੰ ਪਹਾੜੀ ਰਾਜਾਂ ਦੀ ਤਰਜ ‘ਤੇ ਟੈਕਸ ਛੋਟਾਂ ਦੇਵੇ ਤਾਂ ਕਿ ਕੋਰੋਨਾ ਵਾਇਰਸ ਕਾਰਨ ਹੋਰ ਜ਼ਿਆਦਾ ਸੰਕਟ ‘ਚ ਘਿਰੇ ਪੰਜਾਬ ਦੇ ਉਦਯੋਗਾਂ ਅਤੇ ਆਰਥਿਕਤਾ ਨੂੰ ਲੋੜੀਂਦਾ ਹੁਲਾਰਾ ਮਿਲ ਸਕੇ।

ਮਾਨ ਮੁਤਾਬਿਕ, ‘‘ਮੈਂ ਬਾਦਲ ਜੋੜੀ (ਹਰਸਿਮਰਤ-ਸੁਖਬੀਰ), ਭਾਜਪਾ ਦੇ ਸੋਮ ਪ੍ਰਕਾਸ਼ ਅਤੇ ਸੰਨੀ ਦਿਓਲ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਸੱਦਾ ਦਿੰਦਾ ਹਾਂ ਕਿ ਆਓ ਇਕੱਠੇ ਹੋ ਕੇ ਪੰਜਾਬ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਲਈ ਹਰ ਸੰਭਵ ਦਬਾਅ ਬਣਾਈਏ।’’

ਮਾਨ ਨੇ ਨਾਲ ਹੀ ਕਿਹਾ ਕਿ ਇਹ ਵੀ ਮੰਗ ਰੱਖਣੀ ਚਾਹੀਦੀ ਹੈ ਕਿ ਸਾਡੀ (ਸੰਸਦ) ਮੈਂਬਰਾਂ ਦੀ ਤਨਖ਼ਾਹ ਬੇਸ਼ੱਕ 30 ਪ੍ਰਤੀਸ਼ਤ ਦੀ ਥਾਂ 50 ਪ੍ਰਤੀਸ਼ਤ ਕੱਟ ਲਈ ਜਾਵੇ ਪਰੰਤੂ ਸੰਸਦਾਂ ਨੂੰ ਲੋਕਾਂ ਦੇ ਵਿਕਾਸ ਲਈ ਮਿਲਦੀ ਐਮਪੀਲੈਡ ਰਾਸ਼ੀ ‘ਤੇ ਰੋਕ ਨਾ ਲੱਗੇ। ਮਾਨ ਨੇ ਪੰਜਾਬ ‘ਚ ਸਾਬਕਾ ਵਿਧਾਇਕਾਂ ਅਤੇ ਸਾਬਕਾ ਸੰਸਦਾਂ ਨੂੰ ਇੱਕ ਤੋਂ ਵੱਧ ਮਿਲਦੀਆਂ ਪੈਨਸ਼ਨਾਂ ਤੁਰੰਤ ਬੰਦ ਕਰਨ ਦੀ ਮੰਗ ਕੀਤੀ।

ਮਾਨ ਨੇ ਕਿਹਾ ਕਿ ਕੇਂਦਰ ਪੰਜਾਬ ਦੀ ਜੀਐਸਟੀ ਰਿਫੰਡ ਵੀ ਨਹੀਂ ਦੇ ਰਿਹਾ ਜਦਕਿ ਹਰਸਿਮਰਤ ਕੌਰ ਬਾਦਲ ਵੱਲੋਂ ਕਰੋੜਾਂ ਰੁਪਏ ਦੀ ਰਾਸ਼ੀ ਟੀਵੀ ਡਿਬੇਟਾਂ ਤੋਂ ਬਿਨਾਂ ਹੇਠਾਂ ਕਿਤੇ ਨਜ਼ਰ ਨਹੀਂ ਆਈ। ‘‘ਇਹ ਬੇਹੱਦ ਦੁਖਦ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਉਸ ਪੰਜਾਬ ਨੂੰ ਕੇਂਦਰ ਕੋਲੋਂ ਰਾਸ਼ਨ ਮੰਗਣ ਲਈ ਬੇਵੱਸ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਦਾ ਹੁਣ ਤੱਕ ਪੇਟ ਭਰਦਾ ਆ ਰਿਹਾ ਹੈ।’’

ਭਗਵੰਤ ਮਾਨ ਨੇ ਬਾਦਲਾਂ ਅਤੇ ਕਾਂਗਰਸੀਆਂ ‘ਤੇ ਕੋਰੋਨਾ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਸਿੱਖ ਸ਼ਰਧਾਲੂਆਂ ਅਤੇ ਪੰਜਾਬੀ ਵਿਦਿਆਰਥੀਆਂ ਦਾ ਥੋੜ੍ਹਾ ਬਹੁਤ ਵੀ ਖ਼ਿਆਲ ਹੁੰਦਾ ਤਾਂ ਉਹ ਆਪਣੀ ਸੈਂਕੜੇ ਵੋਲਵੋ ਬੱਸਾਂ ਦੀ ਫਲੀਟ ਮਹਾਰਾਸ਼ਟਰ, ਰਾਜਸਥਾਨ ਅਤੇ ਦਿੱਲੀ ਭੇਜ ਕੇ ਇੱਕ ਦਿਨ ‘ਚ ਹੀ ਸਾਰੇ ਪੰਜਾਬੀਆਂ ਨੂੰ ਪੰਜਾਬ ਲਿਆ ਸਕਦਾ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.