ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੋਮਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜ ਨਵੇਂ ਮਾਮਲਿਆਂ ਨਾਲ ਸ਼ਹਿਰ ਵਿੱਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 13 ਦੇ ਅੰਕੜੇ 'ਤੇ ਪਹੁੰਚ ਗਈ ਹੈ।
ਇਨ੍ਹਾਂ ਪੰਜਾਂ ਨਵੇਂ ਕੋਰੋਨਾ ਪੀੜਤ ਮੀਰਜ਼ਾਂ 'ਚੋਂ ਦੋ ਮਰੀਜ਼ਾਂ ਦੀ ਯਾਤਰਾ ਹਿਸਟਰੀ ਕੈਨੇਡਾ ਦੀ ਹੈ। ਜੋ ਕਿ ਬੀਤੇ ਦਿਨੀਂ ਹੀ ਕੈਨੇਡਾ ਵਿੱਚੋਂ ਵਾਪਸ ਪਰਤੇ ਸਨ। ਸਰਕਾਰ ਨੇ ਇਨ੍ਹਾਂ ਦੀ ਯਾਤਰਾ ਹਿਸਟਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਦਾ ਟੈਸਟ ਕਰਵਾਇਆ ਸੀ। ਜਿਸ ਟੈਸਟ ਵਿੱਚ ਇਨ੍ਹਾਂ ਦੋਵਾਂ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।
ਨਵੇਂ ਆਏ ਬਾਕੀ ਤਿੰਨ ਨਵੇਂ ਮਰੀਜ਼ ਪਹਿਲਾਂ ਪਾਜ਼ੀਟਿਵ ਪਾਏ ਗਏ ਅੱਠਵੇਂ ਮਰੀਜ਼ ਦੇ ਰਿਸ਼ਤੇਦਾਰ ਹਨ। ਜੋ ਕਿ ਉਸ ਦੇ ਸੰਪਰਕ ਵਿੱਚ ਸਨ। ਇਨ੍ਹਾਂ ਤਿੰਨਾਂ ਦੀਆਂ ਵੀ ਰਿਪੋਰਟਾਂ ਵਿੱਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।
ਇਨ੍ਹਾਂ ਨਵੇਂ ਮਰੀਜ਼ਾਂ ਨੂੰ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਵਿੱਚ ਕਰਫਿਊ ਲਗਾਇਆ ਹੋਇਆ ਹੈ।ਪ੍ਰਸ਼ਾਸਨ ਅਤੇ ਆਮ ਲੋਕ ਇਸ ਆਫ਼ਤ ਨਾ ਨਿਜਿਠੱਣ ਲਈ ਲਗਾਤਾਰ ਲੜਾਈ ਲੜ੍ਹ ਰਹੇ ਹਨ।
ਇਹ ਵੀ ਪੜ੍ਹੋ : ਕੋਵਿਡ-19: ਮੋਹਾਲੀ ਦੇ ਨਵਾਂ ਗਾਓਂ ਦਾ ਪਾਜ਼ੀਟਿਵ ਮਾਮਲਾ ਆਉਣ ਤੋਂ ਬਾਅਦ ਪਿੰਡ ਕੀਤਾ ਸੀਲ