ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਸਿਹਤ ਵਿਭਾਗ ਵੱਲੋਂ ਲਗਾਤਾਰ ਮਰੀਜ਼ਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਉੱਥੇ ਹੀ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਰਕਰਾਂ ਵੱਲੋਂ ਪੌਜ਼ੀਟਿਵ ਆਏ ਮਰੀਜ਼ਾਂ ਦਾ ਐਬੂਲੈਂਸ 'ਚ ਚੈੱਕਅਪ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੱਕਾ ਕਰਨ ਦੀ ਮੰਗ ਕੀਤੀ ਹੈ।
ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ 2016 ਵਿੱਚ ਮਲਟੀ ਪਰਪਜ਼ ਹੈਲਥ ਵਰਕਰ 1200 ਦੇ ਕਰੀਬ ਭਰਤੀ ਕੀਤੇ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਚੱਲਦਿਆਂ ਜਿੱਥੇ ਡਾਕਟਰ ਕੰਮ ਕਰ ਰਹੇ ਹਨ ਉੱਥੇ ਹੀ ਉਹ ਵੀ 24 ਘੰਟੇ ਉਨ੍ਹਾਂ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ 4 ਸਾਲਾਂ ਤੋਂ ਪ੍ਰੋਬੇਸ਼ਨ ਪੀਰੀਅਡ 'ਚ ਕੰਮ ਕਰ ਰਹੇ ਹਨ ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਨੂੰ ਪੱਕਾ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ:ਕੋਰੋਨਾ ਕਾਰਨ ਮਰਨ ਵਾਲਿਆਂ ਦੀਆਂ ਲਾਸ਼ਾਂ ਨਹੀਂ ਰੁਲਣਗੀਆਂ
ਉਨ੍ਹਾਂ ਨੇ ਕਿਹਾ ਕਿ ਉਹ ਪ੍ਰੋਬੇਸ਼ਨ ਪੀਰੀਅਡ 'ਚ 10 ਹਜ਼ਾਰ ਦੀ ਤਨਖ਼ਾਹ ਮਿਲ ਰਹੀ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪੱਕਾ ਕਰਦੀ ਹੈ ਤਾਂ ਮਲਟੀ ਪਰਪਜ ਵਰਕਰਾਂ ਦੇ ਹੌਸਲੇ ਵਜਾਈ ਹੋਵੇਗੀ ਤੇ ਉਹ ਆਪਣੇ ਕੰਮ ਨੂੰ ਪੂਰੇ ਉਤਸ਼ਾਹ ਨਾਲ ਕਰਨਗੇ।