ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2924 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,57,057 ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7216 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 29 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,23,928 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 25913 ਐਕਟਿਵ ਮਾਮਲੇ ਹਨ।