ETV Bharat / city

ਮੀਡੀਆ ਬੁਲੇਟਿਨ: ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 211 ਹੋਈ, 15 ਮੌਤਾਂ - ਪੰਜਾਬ ਕੋਰੋਨਾ ਵਾਇਰਸ

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 211 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 15 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ
ਪੰਜਾਬ
author img

By

Published : Apr 17, 2020, 8:10 PM IST

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 211 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 15 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਵਿਡ 19 ਮੀਡੀਆ ਬੁਲੇਟਿਨ
ਕੋਵਿਡ 19 ਮੀਡੀਆ ਬੁਲੇਟਿਨ
ਕੋਵਿਡ 19 ਮੀਡੀਆ ਬੁਲੇਟਿਨ
ਕੋਵਿਡ 19 ਮੀਡੀਆ ਬੁਲੇਟਿਨ

ਪੰਜਾਬ ਵਿੱਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 167 ਹੈ ਅਤੇ 30 ਕੋਰੋਨਾ ਪੌਜ਼ੀਟਿਵ ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 5988 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5113 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 664 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਸੂਬੇ ਵਿੱਚ ਕੋਰੋਨਾ ਦੇ 14 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 5 ਮਾਮਲੇ ਪਟਿਆਲਾ, 4 ਲੁਧਿਆਣਾ, 4 ਜਲੰਧਰ ਅਤੇ ਇੱਕ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ।

19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਮੋਹਾਲੀ ਵਿੱਚ 56, ਪਠਾਨਕੋਟ ਵਿੱਚ 24, ਮਾਨਸਾ ਵਿੱਚ 11, ਮੋਗਾ ਵਿੱਚ 4, ਅੰਮ੍ਰਿਤਸਰ ਵਿੱਚ 11, ਨਵਾਂਸ਼ਹਿਰ ਵਿੱਚ 19, ਹੁਸ਼ਿਆਰਪੁਰ ਵਿੱਚ 7, ਜਲੰਧਰ ਵਿੱਚ 35, ਲੁਧਿਆਣਾ ਵਿਚ 15, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਪਟਿਆਲਾ ਵਿੱਚ 11, ਫ਼ਰੀਦਕੋਟ ਵਿੱਚ 3, ਬਰਨਾਲਾ ਵਿੱਚ 2, ਕਪੂਰਥਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਸੰਗਰੂਰ ਵਿੱਚ 3, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿ੍ਰਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.