ETV Bharat / city

ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 322 ਹੋਈ, 18 ਮੌਤਾਂ - ਕੋਵਿਡ 19 ਪੰਜਾਬ

ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 12 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 322 ਹੋ ਗਈ ਹੈ। ਇਹ ਸਾਰੇ ਨਵੇਂ ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ।

ਕੋਰੋਨਾ
ਕੋਰੋਨਾ
author img

By

Published : Apr 26, 2020, 7:45 PM IST

Updated : Apr 26, 2020, 8:58 PM IST

ਚੰਡੀਗੜ੍ਹ: ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 12 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 322 ਹੋ ਗਈ ਹੈ। ਇਹ ਸਾਰੇ ਨਵੇਂ ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਕੁੱਲ 18 ਲੋਕਾਂ ਦੀ ਮੌਤ ਹੋਈ ਹੈ।

ਇਨ੍ਹਾਂ ਮਰੀਜ਼ਾਂ ਵਿੱਚੋਂ 84 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ। ਕੋਵਿਡ-19 ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 14317 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 10497 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 3507 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਹੁਣ ਤੱਕ ਆਏ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ। ਜਲੰਧਰ ਵਿੱਚ 78, ਮੋਹਾਲੀ ਵਿੱਚ 63, ਪਟਿਆਲਾ ਵਿੱਚ 61, ਪਠਾਨਕੋਟ ਵਿੱਚ 25, ਨਵਾਂਸ਼ਹਿਰ ਵਿੱਚ 20, ਲੁਧਿਆਣਾ ਵਿੱਚ 18, ਅੰਮ੍ਰਿਤਸਰ ਵਿੱਚ 14, ਮਾਨਸਾ ਵਿੱਚ 13, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਕਪੂਰਥਲਾ ਵਿੱਚ 3, ਸੰਗਰੂਰ ਵਿੱਚ 3, ਫ਼ਰੀਦਕੋਟ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਬਰਨਾਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।

ਰਾਜਧਾਨੀ ਚੰਡੀਗੜ੍ਹ 'ਚ 36 ਪੌਜ਼ੀਟਿਵ

ਕੋਰੋਨਾ ਦੇ ਕਹਿਰ ਕਾਰਨ ਚੰਡੀਗੜ੍ਹ ਵਿੱਚ ਹੁਣ ਤੱਕ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਦਰਜ ਕੀਤੀ ਗਈ ਹੈ ਜਦੋਂ ਕਿ ਇਨ੍ਹਾਂ ਵਿਚੋਂ 17 ਮਰੀਜ਼ ਇਲਾਜ ਹੋਣ ਉਪਰੰਤ ਅਤੇ ਰਿਪੋਰਟ ਨੈਗੇਟਿਵ ਆਉਣ ਮਗਰੋਂ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਇਸ ਤੋਂ ਇਲਾਵਾ ਹੁਣ 19 ਕੋਰੋਨਾ ਮਰੀਜ਼ਾਂ ਦਾ ਪੀਜੀਆਈ, ਸੈਕਟਰ-32 ਸਰਕਾਰੀ ਮੈਡੀਕਲ ਕਾਲਜ ਸਮੇਤ ਹੋਰਨਾਂ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਚੰਡੀਗੜ੍ਹ ਦੇ ਸਿਹਤ ਵਿਭਾਗ ਵਲੋਂ ਐਤਵਾਰ ਸ਼ਾਮ ਦੁਬਾਰਾ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਦੀ ਰਿਪੋਰਟ ਮੁਤਾਬਕ ਅੱਜ ਐਤਵਾਰ ਨੂੰ 6 ਨਵੇਂ ਪੌਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।

Last Updated : Apr 26, 2020, 8:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.