ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ (Corona in the Punjab) ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ (Government of Punjab) ਨੇ ਸਖ਼ਤ ਫ਼ੈਸਲਾ ਲੈਂਦਿਆ, ਪੰਜਾਬ ਸਰਕਾਰ ਨੇ ਚੰਡੀਗੜ੍ਹ (Chandigarh) ਵਿੱਚ ਪੰਜਾਬ ਦੀ ਸਾਰੇ ਸਰਕਾਰੀ ਦਫ਼ਤਰਾਂ (Government offices) ਵਿੱਚ 50% ਸਮਰੱਥਾਂ ਨਾਲ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਕੱਲ੍ਹ ਦੀ ਕੋਰੋਨਾ ਰਿਪੋਰਟ
ਬੀਤੇ ਦਿਨੀ ਦੱਸ ਦਈਏ ਕਿ ਪੰਜਾਬ 'ਚ ਪਿਛਲੇ 24 ਘੰਟਿਆਂ ਵਿੱਚ 3922 ਮਾਮਲੇ ਸਾਹਮਣੇ ਆਏ ਸਨ, ਇਸੇ ਦੌਰਾਨ 9 ਲੋਕਾਂ ਦੀ ਮੌਤ ਹੋਈ ਸੀ। ਜਿਸ ਨਾਲ ਪੰਜਾਬ ਕੋਰੋਨਾ ਰਿਪੋਰਟ (Punjab Corona Report) ਮੁਤਾਬਿਕ ਕੁੱਲ ਮਾਮਲੇ 62,1419 ਸਾਹਮਣੇ ਆ ਚੁੱਕੇ ਸਨ। ਇਸ ਦੇ ਨਾਲ ਹੀ ਐਕਟਿਵ ਮਾਮਲੇ 16,343 ਦਰਜ ਕੀਤੇ ਗਏ ਸਨ। ਪਿਛਲੇ 24 ਘੰਟਿਆਂ 'ਚ ਮੌਤਾਂ 9 ਦਰਜ ਕੀਤੀਆਂ ਗਈਆਂ ਸਨ। ਜਿਸ ਨੂੰ ਮਿਲਾ ਕੇ ਹੁਣ ਤੱਕ ਦੀਆਂ ਕੁੱਲ ਮੌਤਾਂ 16675 ਦਰਜ ਕੀਤੀਆਂ ਗਈਆਂ ਸਨ।
ਕੋਵਿਡ-19 (Covid-19) ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸ਼ਨ (Chandigarh Administration) ਵੱਲੋਂ ਜਾਰੀ ਹਦਾਇਤਾਂ ਵੱਲ ਧਿਆਨ ਦਿਵਾਉਂਦੇ ਹੋਏ ਇਹ ਕਹਿਣ ਦੀ ਹਦਾਇਤ ਹੋਈ ਹੈ ਕਿ ਪੰਜਾਬ ਸਰਕਾਰ (Government of Punjab) ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਦਫ਼ਤਰਾਂ ਵਿੱਚ 50% ਸਟਾਫ਼ ਨਾਲ ਕਰਨਾ ਯਕੀਨੀ ਬਣਾਇਆ ਜਾਵੇ।
ਪ੍ਰਸ਼ਾਸਨ ਨੇ ਆਪਣੇ ਅਧੀਨ ਆਉਂਦੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ (Government of Punjab) ਦੇ ਸਾਰੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਦਿੱਤੇ ਹਨ।
ਇਹ ਵੀ ਪੜੋ:- ਭਾਰਤ ਵਿੱਚ ਕੋਰੋਨਾ ਦੇ 1,79,723 ਨਵੇਂ ਮਾਮਲੇ, ਓਮੀਕਰੋਨ ਦੇ 4,033 ਮਾਮਲੇ