ETV Bharat / city

ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਰੋਨਾ ਟੈਸਟ, 1800 ਵਿਅਕਤੀਆਂ ਨੂੰ ਜੁਰਮਾਨਾ - Covid test conducted

ਸੂਬੇ ਵਿੱਚ ਕੋਵਿਡ-19 ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ। ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫ਼ਤ ਫੇਸ ਮਾਸਕ ਵੰਡੇ।

ਫ਼ੋਟੋ
ਫ਼ੋਟੋ
author img

By

Published : Mar 20, 2021, 10:24 PM IST

ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ। ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫ਼ਤ ਫੇਸ ਮਾਸਕ ਵੰਡੇ।

ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ, ਮੁੱਖ ਮੰਤਰੀ ਨੇ ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਜਨਤਕ ਖੇਤਰਾਂ ਵਿੱਚ ਅਤੇ ਸੜਕਾਂ ਅਤੇ ਗਲੀਆਂ ਉੱਤੇ ਬਿਨ੍ਹਾਂ ਫੇਸ ਮਾਸਕ ਤੋਂ ਇੱਧਰ-ਉੱਧਰ ਘੁੰਮਣ ਵਾਲੇ ਸਾਰੇ ਲੋਕਾਂ ਨੂੰ ਨੇੜੇ ਦੇ ਆਰ.ਟੀ-ਪੀ.ਸੀ.ਆਰ ਜਾਂਚ ਕੇਂਦਰ ਵਿੱਚ ਲਿਜਾਣ ਤਾਂ ਜੋ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਹੋਰ ਨਾਗਰਿਕਾਂ ਦੀ ਸੁਰੱਖਿਆ ਲਈ ਫੇਸ ਮਾਸਕ ਪਾਉਣ, ਸਮਾਜਿਕ ਇਕੱਠਾਂ ਸਮਾਜਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ। ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਮੁੜ ਉਭਾਰ ਕਾਰਨ ਵੱਧ ਰਹੇ ਮਾਮਲਿਆਂ ਦੌਰਾਨ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸੁੁਚੇਤ ਦੇਣ ਲਈ ਮੁਹਿੰਮ ਸੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਈ ਜਿਲ੍ਹਆਂ ਵਿੱਚ ਪੁਲਿਸ ਨੇ ਮੋਬਾਈਲ ਹੈਲਥ ਟੀਮਾਂ ਦਾ ਸਹਿਯੋਗ ਲਿਆ ਹੈ ਅਤੇ ਅਜਿਹੀਆਂ 31 ਟੀਮਾਂ ਮੌਕੇ ‘ਤੇ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਪੁਲਿਸ ਟੀਮਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ “ਜਲੰਧਰ ਦਿਹਾਤੀ ਅਤੇ ਐਸ.ਬੀ.ਐਸ. ਨਗਰ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਇੱਕ ਦਿਨ ਵਿੱਚ ਹੀ ਕ੍ਰਮਵਾਰ 800 ਅਤੇ 154 ਆਰਟੀ-ਪੀਸੀਆਰ ਟੈਸਟ ਕਰਵਾ ਕੇ ਮੋਹਰੀ ਰਹੇ ਹਨ।” ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਕੋਵਿਡ ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਗਈਆਂ ਹਨ। ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣ ਕਰਨ ਅਤੇ ਕੇਵਲ ਮਾਸਕ ਪਾਕੇ ਹੀ ਆਪਣੇ ਘਰੋਂ ਨਿੱਕਲਣ ਦੀ ਅਪੀਲ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ ਟੈਸਟਿੰਗ ਅਤੇ ਚਲਾਨ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਵੀ ਜਾਰੀ ਰੱਖੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.