ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Congress President Navjot Singh Sidhu) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਹਾਈਕੋਰਟ ਦੇ ਵਿੱਚ ਅਪਰਾਧਿਕ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ (High Court) ਦੇ ਹੀ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਦੇ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।
ਬਾਜਵਾ ਨੇ ਕਿਹਾ ਕਿ ਡਰੱਗ ਮਾਮਲੇ ਦੇ ਵਿੱਚ ਸਿੱਧੂ ਹਾਈਕੋਰਟ ਨੂੰ ਡਾਇਰੇਕਸ਼ਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ਦੇ ਵਿੱਚ ਸੁਣਵਾਈ ਤੋਂ ਪਹਿਲਾਂ ਹੀ ਸਿੱਧੂ ਟਵੀਟ ਕਰਦੇ ਹਨ।
ਉਨ੍ਹਾਂ ਇਲਜ਼ਾਮ ਲਗਾਇਆ ਕਿ ਨਵਜੋਤ ਸਿੱਧੂ ਸਿਸਟਮ ਦੇ ਖਿਲਾਫ਼ ਜਾ ਕੇ ਅਜਿਹਾ ਕੰਮ ਕਰ ਰਹੇ ਹਨ। ਵਕੀਲ ਵੱਲੋਂ ਜੋ ਪਟੀਸ਼ਨ ਹਾਈਕੋਰਟ ਦੇ ਵਿੱਚ ਦਾਇਰ ਕੀਤੀ ਗਈ ਹੈ ਉਸ ਦੇ ਵਿੱਚ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੇ ਸਕਰੀਨਸ਼ਾਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਵਕੀਲ ਪਰਮਪ੍ਰੀਤ ਸਿੰਘ ਵੱਲੋਂ ਪਟੀਸ਼ਨ ਦਾਇਰ ਕਰਦਿਆਂ ਸਿੱਧੂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਮਾਮਲੇ ਸਬੰਧੀ ਕੱਲ੍ਹ 11 ਵਜੇ ਹਰਿਆਣਾ ਦੇ ਏਜੀ ਇਸ ਮਾਮਲੇ ਦੀ ਸੁਣਵਾਈ ਕਰਨਗੇ। ਜਾਣਕਾਰੀ ਅਨੁਸਾਰ ਨਿਯਮਾਂ ਤਹਿਤ ਐਡਵੋਕੇਟ ਜਨਰਲ ਸ਼ਿਕਾਇਤ ਦੇ ਤੱਥਾਂ ਦੀ ਘੋਖ ਕਰਨਗੇ ਸਹੀ ਹਨ ਜਾਂ ਨਹੀਂ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਵੱਲੋਂ ਗਾਂਧੀ ਪਰਿਵਾਰ ਨਾਲ ਮੁਲਾਕਾਤ ਦੇ ਦਾਅਵੇ ਰੱਦ