ਚੰਡੀਗੜ੍ਹ : ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ 'ਚ ਲੱਗੇ ਕਰਫਿਊ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਕਰਫਿਊ 2 ਹਫਤੇ ਹੋਰ ਯਾਨੀ ਕਿ 17 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਸੇ ਨਾਲ ਹੀ ਕੈਪਟਨ ਨੇ ਕਿਹਾ ਕਿ ਇਸ ਕਰਫਿਊ ਵਿੱਚ ਦਿਨ ਦੇ ਚਾਰ ਘੰਟੇ 7 ਤੋਂ 11 ਵਜੇ ਤੱਕ ਢਿੱਲ ਵੀ ਦਿੱਤੀ ਜਾਵੇਗੀ।
ਇਸ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦਿਹਾੜੀਦਾਰ ਕਾਮਿਆਂ ਅਤੇ ਮਜ਼ਦੂਰਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਨਅਤ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਉਸ ਸਨਅਤ ਨੂੰ ਸ਼ੁਰੂ ਕੀਤਾ ਜਾਵੇਗਾ ਜੋ ਆਪਣੇ ਮਜ਼ਦੂਰਾਂ ਦੇ ਰਹਿਣ ਅਤੇ ਸਿਹਤ ਦਾ ਖਿਆਲ ਰੱਖ ਸਕੇਗੀ।
ਇਸ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਦਿੱਤੀ ਢਿੱਲ ਸਮਾਜਿਕ ਫਾਸਲੇ ਦਾ ਧਿਆਨ ਰੱਖਿਆ ਜਾਵੇ ਅਤੇ ਮੂੰਹ 'ਤੇ ਮਾਸਕ ਪਾਇਆ ਜਾਵੇ।