ਚੰਡੀਗੜ੍ਹ : ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਸਮਾਜ ਦੀ ਸਹੂਲਤ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਕੌਮਾਂਤਰੀ ਬਾਲ ਦਿਵਸ, ਜੋ ਹਰ ਸਾਲ 20 ਨਵੰਬਰ ਨੂੰ ਮਨਾਇਆ ਜਾਂਦਾ ਹੈ ਮੌਕੇ ਸੂਬੇ ਵਿੱਚ ਤਿੰਨ ਮਹੀਨੇ ਚੱਲਣ ਵਾਲੀ “ਸਾਈਬਰ ਸੁਰੱਖਿਆ’’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ ਮੁਹਿੰਮ ਸੂਬਾਈ ਸਰਕਾਰ ਵੱਲੋਂ ਪੁਰਸਕਾਰ ਜੇਤੂ ਸਿਵਲ ਸੁਸਾਇਟੀ ਸੰਸਥਾ ਅਤੇ ਸਾਈਬਰ ਸੁਰੱਖਿਆ ਅਤੇ ਨੀਤੀ ਮਾਹਿਰਾਂ ਦੇ ਇਕ ਸਮੂਹ ਸਾਈਬਰਪੀਸ ਫਾਊਂਡੇਸ਼ਨ (ਸੀਪੀਐਫ) ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਚਲਾਈ ਗਈ ਹੈ।
ਡੀਜੀਪੀ ਦਿਨਕਰ ਗੁਪਤਾ ਦੀ ਮੌਜੂਦਗੀ ਵਿੱਚ ਇਸ ਮੁਹਿੰਮ ਦਾ ਆਗ਼ਾਜ਼ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਐਨ.ਸੀ.ਆਰ.ਬੀ. ਦੇ ਤਾਜਾ ਅੰਕੜਿਆਂ ਅਨੁਸਾਰ ਸਾਲ 2019 ਵਿੱਚ 28,000 ਤੋਂ ਵੱਧ ਸਾਈਬਰ ਅਪਰਾਧ ਦਰਜ ਹੋਏ। ਉਨ੍ਹਾਂ ਕਿਹਾ ਕਿ ਸਿਰਫ਼ ਡਿਜੀਟਲ ਜਾਣਕਾਰੀ ਦੀ ਘਾਟ ਕਾਰਨ ਆਪਣੇ ਬੈਂਕ ਖਾਤਿਆਂ ’ਚੋਂ ਮਿਹਨਤ ਨਾਲ ਕਮਾਏ ਪੈਸੇ ਗੁਆਉਣ ਦੇ ਜੋਖ਼ਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਬਹੁਤ ਜ਼ਰੂਰਤ ਹੈ।
-
Aiming to facilitate society facing cyber threats in digital era, @CsPunjab @mahajan_vini launched a three month long cyber campaign “Cyber Surakhya” in Punjab on the occasion of Universal Children’s Day being celebrated on 20th November every year. https://t.co/9mGIJ9jOz2
— Government of Punjab (@PunjabGovtIndia) November 20, 2020 " class="align-text-top noRightClick twitterSection" data="
">Aiming to facilitate society facing cyber threats in digital era, @CsPunjab @mahajan_vini launched a three month long cyber campaign “Cyber Surakhya” in Punjab on the occasion of Universal Children’s Day being celebrated on 20th November every year. https://t.co/9mGIJ9jOz2
— Government of Punjab (@PunjabGovtIndia) November 20, 2020Aiming to facilitate society facing cyber threats in digital era, @CsPunjab @mahajan_vini launched a three month long cyber campaign “Cyber Surakhya” in Punjab on the occasion of Universal Children’s Day being celebrated on 20th November every year. https://t.co/9mGIJ9jOz2
— Government of Punjab (@PunjabGovtIndia) November 20, 2020
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਔਰਤਾਂ ਅਤੇ ਬੱਚਿਆਂ ਨੂੰ ਆਨਲਾਈਨ ਪਲੇਟਫਾਰਮ ਦੀ ਵਰਤੋਂ ਕਰਦਿਆਂ ਨਿੱਜਤਾ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਆਨਲਾਈਨ ਜਾਲਸਾਜ਼ੀਆਂ ਤੋਂ ਸੁਰੱਖਿਅਤ ਰਹਿਣ ਦੇ ਢੰਗਾਂ ਅਤੇ ਲੋੜ ਪੈਣ ਉਤੇ ਸਹਾਇਤਾ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੱਕ ਪਹੁੰਚ ਕਰਨ ਬਾਰੇ ਵੀ ਜਾਣਕਾਰੀ ਪ੍ਰਦਾਨ ਕਰੇਗੀ। ਵਿਨੀ ਮਹਾਜਨ ਨੇ ਪੰਜਾਬ ਪੁਲਿਸ ਅਤੇ ਸਾਈਬਰਪੀਸ ਫਾਊੁਂਡੇਸ਼ਨ ਨੂੰ ਲੋਕਾਂ ਦੀ ਭਲਾਈ ਵਾਸਤੇ ਇਸ ਸਾਂਝੇ ਉਪਰਾਲੇ ਲਈ ਵਧਾਈ ਦਿੱਤੀ।
ਇਸ ਦੌਰਾਨ ਮੁੱਖ ਸਕੱਤਰ ਵੱਲੋਂ ਸੀ.ਬੀ.ਐਸ.ਈ. ਦਾ ਰਸਾਲਾ “ਸਾਈਬਰ ਸੇਫਟੀ” ਜਾਰੀ ਕੀਤਾ ਗਿਆ, ਜਿਸ ਦਾ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਪੰਜਾਬ ਪੁਲੀਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਕੀਤਾ ਗਿਆ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਵਧ ਰਹੇ ਸਾਈਬਰ ਅਪਰਾਧਾਂ ਉਤੇ ਚਿੰਤਾ ਜ਼ਾਹਿਰ ਕੀਤੀ ਅਤੇ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਦੇ ਅਪਰਾਧਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣੇ ਆਪ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾ ਸਕਣ।
ਡੀਜੀਪੀ ਨੇ ਦੱਸਿਆ ਕਿ ਸਟੇਟ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਸਾਈਬਰ ਕਰਾਈਮ ਦੇ ਅਹਿਮ ਕੇਸਾਂ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਸਾਈਬਰ ਕਰਾਈਮ ਯੂਨਿਟ ਸਥਾਪਤ ਕੀਤੇ ਗਏ ਹਨ ਅਤੇ ਇਨਾਂ ਯੂਨਿਟਾਂ ਦੇ ਮੁਲਾਜ਼ਮਾਂ ਨੂੰ ਸਾਈਬਰ ਕਰਾਈਮ ਕੇਸ ਦਰਜ ਕਰਨ ਅਤੇ ਇਨਾਂ ਦੀ ਜਾਂਚ ਲਈ ਸਿਖਲਾਈ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਆਨਲਾਈਨ/ਸਾਈਬਰ ਸੁਰੱਖਿਆ ਦੇ ਸਾਰੇ ਪ੍ਰਮੁੱਖ ਪਹਿਲੂਆਂ ’ਤੇ ਕੇਂਦਰਿਤ ਹੋਵੇਗੀ ਅਤੇ ਵੱਖ-ਵੱਖ ਉਮਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਜੀਟਲ ਪਲੇਟਫਾਰਮ, ਵੈਬੀਨਾਰ, ਰੇਡੀਓ ਮੁਹਿੰਮ ਤੋਂ ਇਲਾਵਾ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਸਾਈਬਰ ਸੁਰੱਖਿਆ ਸਬੰਧੀ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਸਿਖਲਾਈ ਮੌਡਿਊਲ ਵੀ ਸ਼ਾਮਲ ਹੋਣਗੇ। ਇਹ ਮੁਹਿੰਮ ਖ਼ਾਸ ਤੌਰ ’ਤੇ ਬਾਲ ਅਸ਼ਲੀਲਤਾ, ਆਨਲਾਈਨ ਸਟਾਕਿੰਗ ਅਤੇ ਸਾਈਬਰ ਗਰੂਮਿੰਗ ਅਪਰਾਧਾਂ ’ਤੇ ਕੇਂਦਰਿਤ ਹੋਵੇਗੀ।