ETV Bharat / city

ਆਟਾ ਦਾਲ ਸਕੀਮ ਵਿੱਚ ਹੋ ਰਿਹਾ ਘੁਟਾਲਾ, ਮਾਮਲੇ ਦੀ ਹੋਵੇ ਜਾਂਚ: ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਦਖਲ ਦੇ ਕੇ ਕਾਂਗਰਸ ਸਰਕਾਰ ਵੱਲੋਂ ਸਿਰਫ ਕਾਂਗਰਸੀ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੀ ਪ੍ਰਵਾਨਗੀ ਨਾਲ ਆਟਾ ਦਾਲ ਕਾਰਡ ਜਾਰੀ ਕਰ ਕੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਤੋਂ ਰੋਕੇ।

ਆਟਾ ਦਾਲ ਸਕੀਮ ਵਿੱਚ ਹੋ ਰਿਹਾ ਘੁਟਾਲਾ
ਆਟਾ ਦਾਲ ਸਕੀਮ ਵਿੱਚ ਹੋ ਰਿਹਾ ਘੁਟਾਲਾ
author img

By

Published : Dec 17, 2021, 9:39 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਦਖਲ ਦੇ ਕੇ ਕਾਂਗਰਸ ਸਰਕਾਰ ਵੱਲੋਂ ਸਿਰਫ ਕਾਂਗਰਸੀ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੀ ਪ੍ਰਵਾਨਗੀ ਨਾਲ ਆਟਾ ਦਾਲ ਕਾਰਡ ਜਾਰੀ ਕਰ ਕੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਤੋਂ ਰੋਕੇ।

ਚੋਣ ਕਮਿਸ਼ਨ ਕੋਲ ਦਾਇਰ ਸ਼ਿਕਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਰਜੇ ਸੂਬੇ ਵਿਚ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਤੇ ਖਾਸ ਤੌਰ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਜ਼ਿਲ੍ਹੇ ਰੋਪੜ ਵਿਚ ਅਜਿਹਾ ਹੋ ਰਿਹਾ ਹੈ। ਪਾਰਟੀ ਨੇ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ।

ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਬੇਨਤੀ

ਕਾਂਗਰਸੀ ਆਗੂ ਬਦਲੇ ਵਿਚ ਬਿਨੈਕਾਰਾਂ ਦੀਆਂ ਅਰਜ਼ੀਆਂ ’ਤੇ ਲਗਾ ਰਹੇ ਹਨ ਹੋਲੋਗ੍ਰਾਮ

ਵੇਰਵੇ ਸਾਂਝੇ ਕਰਦਿਆਂ ਚੀਮਾ ਨੇ ਦੱਸਿਆ ਕਿ ਆਟਾ ਦਾਲਾ ਕਾਰਡ ਦੇ ਵਾਜਬ ਬਿਨੈਕਾਰਾਂ ਨੂੰ ਸਬੰਧਿਤ ਫੂਡ 'ਤੇ ਸਿਵਲ ਸਪਲਾਈ ਅਫਸਰ ਮਜ਼ਬੂਰ ਕਰ ਰਹੇ ਹਨ ਕਿ ਉਹ ਕਾਂਗਰਸੀ ਵਿਧਾਇਕ ਜਾਂ ਹਲਕਾ ਇੰਚਾਰਜ ਕੋਲ ਜਾਣ ਅਤੇ ਉਹਨਾਂ ਕੋਲੋਂ ਸਿਫਾਰਸ਼ ਕਰਵਾ ਕੇ ਲੈ ਕੇ ਆਉਣ। ਉਹਨਾਂ ਕਿਹਾ ਕਿ ਕਾਂਗਰਸੀ ਆਗੂ ਬਦਲੇ ਵਿਚ ਬਿਨੈਕਾਰਾਂ ਦੀਆਂ ਅਰਜ਼ੀਆਂ ’ਤੇ ਹੋਲੋਗ੍ਰਾਮ ਲਗਾ ਰਹੇ ਹਨ ਜੋ ਉਹਨਾਂ ਦੀ ਸਿਫਾਰਸ਼ ਤਸਦੀਕ ਕਰਦਾ ਹੈ ਤੇ ਇਸ ਮਗਰੋਂ ਹੀ ਸਬੰਧਿਤ ਕਾਰਡ ਪ੍ਰਵਾਨ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਲਿਖੀ ਚਿੱਠੀ

ਆਪਣੇ ਪੱਤਰ ਵਿਚ ਡਾ. ਚੀਮਾ ਨੇ ਇਹ ਵੀ ਦੱਸਿਆ ਹੈ ਕਿ ਕਿਵੇਂ ਉਹਨਾਂ ਨੇ ਡੀ. ਐਫ. ਐਸ. ਸੀ ਰੋਪੜ ਨਾਲ ਗੱਲਬਾਤ ਕੀਤੀ ਅਤੇ ਜਾਣਨਾ ਚਾਹਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਵਾਜਬ ਬਿਨੈਕਾਰਾਂ ਨੁੰ ਕਾਂਗਰਸੀ ਆਗੂਆਂ ਦੇ ਘਰ ਜਾਣ ਲਈ ਮਜਬੂਰ ਕਿਉਂ ਕੀਤਾ ਜਾ ਰਿਹਾ ਹੈ ਤਾਂ ਫਿਰ ਅਫਸਰ ਨੇ ਅੱਗੋਂ ਕਿਹਾ ਕਿ ਉਹ ਬੇਵੱਸ ਹੈ ਕਿਉਂਕਿ ਹੋਲੋਗ੍ਰਾਮ ਸਾਰੇ ਕਾਂਗਰਸੀ ਆਗੂਆਂ ਦੇ ਕੋਲ ਹੀ ਹੁੰਦੇ ਹਨ ਅਤੇ ਜਦੋਂ ਤੱਕ ਬਿਨੈ ਪੱਤਰ ’ਤੇ ਹੋਲੋਗ੍ਰਾਮ ਨਹੀਂ ਹੁੰਦਾ, ਕੰਪਿਊਟਰ ਸਿਸਟਮ ਇਸਨੂੰ ਪ੍ਰਵਾਨ ਨਹੀਂ ਕਰਦਾ।

ਰਿਸ਼ਵਤਖੋਰੀ ਤੇ ਸਰਕਾਰੀ ਮਸ਼ੀਨਰੀ ਦੀ ਘੋਰ ਦੁਰਵਰਤੋਂ

ਇਸ ਸਭ ਨੂੰ ਗੈਰ ਕਾਨੂੰਨੀ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਵੋਟਰਾਂ ਨੁੰ ਸੱਤਾਧਾਰੀ ਕਾਂਗਰਸ ਪਾਰਟੀ ਦੇ ਹੱਕ ਵਿਚ ਪ੍ਰਭਾਵਿਤ ਕਰਨ ਦੀ ਕਾਰਵਾਈ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਰਿਸ਼ਵਤਖੋਰੀ ਹੈ ਤੇ ਇਹ ਸਰਕਾਰੀ ਮਸ਼ੀਨਰੀ ਦੀ ਘੋਰ ਦੁਰਵਰਤੋਂ ਹੈ। ਉਹਨਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਅਫਸਰ ਆਪਣੇ ਫਰਜ਼ ਨਿਭਾਉਣ ਅਤੇ ਸਰਕਾਰੀ ਹੋਲੋਗ੍ਰਾਮ ਕਾਂਗਰਸੀ ਆਗੂਆਂ ਨੁੰ ਦੇਣ ਦੇ ਜ਼ਿੰਮੇਵਾਰ ਹਨ, ਉਹਨਾਂ ਦੇ ਖਿਲਾਫ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਅਕਾਲੀ ਦਲ ਨੇ ਚੋਣ ਕਮਿਸ਼ਨ ਨੁੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਹਦਾਇਤ ਦੇਵੇ ਕਿ ਇਸ ਗੈਰ ਕਾਨੁੰਨੀ ਤਰੀਕੇ ਨੁੰ ਤੁਰੰਤ ਰੋਕਿਆ ਜਾਵੇ ਅਤੇ ਸਿਆਸੀ ਤੌਰ ’ਤੇ ਜੁੜੇ ਹੋਣ ਦੇ ਪੱਖ ਨੁੰ ਦਰਕਿਨਾਰ ਕਰ ਕੇ ਸਾਰੇ ਲੋੜਵੰਦਾਂ ਨੁੰ ਆਟਾ ਦਾਲ ਕਾਰਡ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ: Punjab Assembly Election 2022: ਕੇਜਰੀਵਾਲ ਦੀ ਲੰਬੀ ਰੈਲੀ ਨੂੰ ਲੈ ਕੇ ਭੜਕੇ ਹਰਸਿਮਰਤ ਬਾਦਲ, ਹੱਥ ਜੋੜ ਕੇ ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.