ਚੰਡੀਗੜ੍ਹ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੰਦਰ ਕੱਚੇ ਅਧਿਆਪਕ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕੱਚੇ ਅਧਿਆਪਕਾਂ ਨੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜੋ ਕਿ ਬੇਸਿੱਟਾ ਰਹੀ। ਇਸ ਤੋਂ ਬਾਅਦ ਕੱਚੇ ਅਧਿਆਪਕਾਂ ਨੇ ਚੰਡੀਗੜ੍ਹ ਵੱਲ ਮਾਰਚ ਕੀਤਾ।
ਇਸ ਮਾਰਚ ਦੌਰਾਨ ਅਧਿਆਪਕਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪਾੜੀਆਂ ਦੀ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ। ਇਨ੍ਹਾਂ ਹੀ ਨਹੀਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਲਾਠੀਚਾਰਜ ਵੀ ਕੀਤਾ ਗਿਆ ਜਿਸ ਕਾਰਨ ਕਈ ਅਧਿਆਪਕ ਜ਼ਖਮੀ ਵੀ ਹੋ ਗਏ। ਇਸ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਖੇਧੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕੋਈ ਵੀ ਹੋਵੇ ਉਸ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੈਠ ਕੇ ਉਨ੍ਹਾਂ ਦੀ ਗੱਲ ਸੁਣਨ ਉਨ੍ਹਾਂ ਦੇ ਮਸਲੇ ਹੱਲ ਕਰਨ। ਇਸ ਤਰ੍ਹਾਂ ਲਾਠੀਚਾਰਜ ਕਰਨਾ ਸਹੀ ਗੱਲ ਨਹੀਂ ਹੈ।
ਇਹ ਵੀ ਪੜੋ: LIVE UPDATE: ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉਪਰ ਲਾਠੀਚਾਰਜ, ਕਈ ਜ਼ਖ਼ਮੀ