ETV Bharat / city

ਵੋਟਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ - 2022 Punjab Assembly Election

ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਅਸਤੀਫਾ (Darbara Singh Guru resigns from Shiromani Akali Dal) ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਟਰੱਸਟ ਸੈਕਟਰੀ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।

ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ

author img

By

Published : Feb 3, 2022, 11:06 AM IST

Updated : Feb 3, 2022, 11:16 AM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਆਪਣੇ-ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਦੂਜੀ ਪਾਰਟੀ ਚ ਸ਼ਾਮਲ ਵੀ ਹੋ ਰਹੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ
ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਚੋਂ ਅਸਤੀਫਾ ਦੇਣ ਤੋਂ ਬਾਅਦ ਦਰਬਾਰਾ ਸਿੰਘ ਗੁਰੂ ਦੇ ਕਾਂਗਰਸ ਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਪਾਰਟੀ ਤੋਂ ਅਸਤੀਫੇ ਦੇ ਨਾਲ ਨਾਲ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਟਰੱਸਟ ਸੈਕਟਰੀ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਐਸਜੀਪੀਸੀ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਜਿਸ ਦੇ ਚੱਲਦੇ ਵੋਟਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।

ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਖਾਸਮ ਖਾਸ ਮੰਨੇ ਜਾਂਦੇ ਸੀ। ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ ਤੇ ਕੰਮ ਕਰਦੇ ਰਹੇ ਹਨ।

ਕਾਂਗਰਸ ਚ ਸ਼ਾਮਲ ਹੋ ਸਕਦੇ ਹਨ ਦਰਬਾਰਾ ਸਿੰਘ ਗੁਰੂ

ਦੱਸ ਦਈਏ ਕਿ ਉਨ੍ਹਾਂ ਨੇ 2012 ਵਿਧਾਨ ਸਭਾ ਚੋਣਾਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ, ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸੀ। ਹਲਕਾ ਭਦੌੜ ਵਿੱਚ ਚੋਣ ਲੜਨ ਕਰਕੇ ਉਨ੍ਹਾਂ ਦਾ ਚੰਗਾ ਆਧਾਰ ਹੈ। ਜਿਸ ਦਾ ਫਾਇਦਾ ਚਰਨਜੀਤ ਸਿੰਘ ਚੰਨੀ ਨੂੰ ਮਿਲ ਸਕਦਾ ਹੈ ਜੇਕਰ ਉਹ ਕਾਂਗਰਸ ਪਾਰਟੀ ਚ ਸ਼ਾਮਲ ਹੋ ਜਾਂਦੇ ਹਨ। ਕਿਉਂਕਿ ਕਿਆਸ ਲਗਾਏ ਜਾ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਉਹ ਕਾਂਗਰਸ ਪਾਰਟੀ ਚ ਸ਼ਾਮਲ ਹੋ ਸਕਦਾ ਹੈ। ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ ਉਹ 2019 ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ।

ਟਿਕਟ ਨਾ ਮਿਲਣ ਤੋਂ ਵੀ ਨਾਰਾਜ਼ ਸਨ ਦਰਬਾਰਾ ਗੁਰੂ

ਮਿਲੀ ਜਾਣਕਾਰੀ ਮੁਤਾਬਿਕ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ। ਜਿਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸੀ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਛੱਡ ਦਿੱਤੀ ਹੈ।

ਟਰੱਸਟ ਸੈਕਟਰੀ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ

ਇਕ ਹੋਰ ਵੱਡੇ ਅਹੁਦੇ ਤੋਂ ਦਰਬਾਰਾ ਗੁਰੂ ਨੇ ਦਿੱਤਾ ਅਸਤੀਫ਼ਾ

ਦੱਸ ਦਈਏ ਕਿ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਫਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ’ਤੇ ਵੀ ਬਿਰਾਜਮਾਨ ਸੀ। ਇਸ ਅਹੁਦੇ ਤੋਂ ਵੀ ਦਰਬਾਰਾ ਸਿੰਘ ਗੁਰੂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ।

ਇਹ ਵੀ ਪੜੋ: ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਦਾ ਵੱਡਾ ਖੁਲਾਸਾ, ਕਿਹਾ-ਚੰਨੀ...

Last Updated : Feb 3, 2022, 11:16 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.