ETV Bharat / city

ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ 'ਚ ਡੀ.ਸੀ ਅਤੇ ਐਸ.ਐਸ.ਪੀ ਨੂੰ ਕਾਰਵਾਈ ਦੇ ਹੁਕਮ - ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡੀ.ਸੀ ਅਤੇ ਐਸ.ਐਸ.ਪੀ. ਬਠਿੰਡਾ ਨੂੰ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਰਾਮ ਸਿੰਘ ਦਾ ਉਸਦੇ ਘਰ 'ਚ ਮੁੜ ਵਸੇਬਾ ਕਰਵਾਇਆ ਜਾਵੇ।

ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ 'ਚ ਡੀ.ਸੀ ਅਤੇ ਐਸ.ਐਸ.ਪੀ ਨੂੰ ਕਾਰਵਾਈ ਦੇ ਹੁਕਮ

author img

By

Published : Apr 19, 2021, 6:49 PM IST

ਬਠਿੰਡਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡੀ.ਸੀ ਅਤੇ ਐਸ.ਐਸ.ਪੀ. ਬਠਿੰਡਾ ਨੂੰ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਰਾਮ ਸਿੰਘ ਦਾ ਉਸਦੇ ਘਰ 'ਚ ਮੁੜ ਵਸੇਬਾ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਨੇ ਹਲਫੀਆ ਬਿਆਨ ਰਾਹੀਂ ਸ਼ਿਕਾਇਤ ਕੀਤੀ ਸੀ ਕਿ ਚੋਰੀ ਦੇ ਦੋਸ਼ ਹੇਠ ਪਿੰਡ ਦੀ ਗ੍ਰਾਮ ਸਭਾ ਵਲੋਂ ਉਸਨੂੰ ਲਿਖਤੀ ਨੋਟਿਸ ਭੇਜਿਆ ਗਿਆ ਸੀ ਕਿ ਉਹ 7 ਦਿਨਾਂ ਲਈ ਆਪਣਾ ਪਿੰਡ ਵਿਚਲਾ ਘਰ ਛੱਡ ਕੇ ਚਲਾ ਜਾਵੇ ਨਹੀਂ ਤਾਂ ਉਸਦਾ ਸਮਾਨ ਚੁੱਕ ਕੇ ਪਿੰਡ ਤੋਂ ਬਾਹਰ ਰੱਖ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਗੱਲ ਨੂੰ ਬੀਤਿਆਂ 1 ਸਾਲ ਹੋ ਗਿਆ ਹੈ ਅਤੇ ਇਸ ਕਰਕੇ ਮੈਂ ਆਪਣਾ ਪਿੰਡ ਛੱਡਕੇ ਬਾਹਰ ਰਹਿਣ ਲਈ ਮਜ਼ਬੂਰ ਹਾਂ । ਜਿਸਦੇ ਕਾਰਨ ਮੇਰੇ ਬੱਚਿਆਂ ਦੀ ਪੜ੍ਹਾਈ ਵੀ ਛੁੱਟ ਗਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਨੇ ਡੀ.ਸੀ ਬਠਿੰਡਾ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਜਾਂਚ ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲਾ ਪ੍ਰੀਸ਼ਦ ਬਠਿੰਡਾ ਵਲੋਂ ਕੀਤੀ ਗਈ ਅਤੇ ਮੇਰੀ ਦਰਖ਼ਾਸਤ ਨੂੰ ਬੇਬੁਨਿਆਦ ਦੱਸ ਕੇ ਦਾਖ਼ਲ ਦਫ਼ਤਰ ਕਰ ਦਿੱਤਾ ਗਿਆ।

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ’ਤੇ ਕਮਿਸ਼ਨ ਨੇ ਕਾਰਵਾਈ ਕਰਦਿਆਂ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ, ਜਿਸ ਵਲੋਂ ਮੌਕੇ ’ਤੇ ਜਾ ਕੇ ਜਾਂਚ ਪੜਤਾਲ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਮੌਕੇ ’ਤੇ ਬਿਆਨ ਦਿੱਤਾ ਕਿ ਪਿੰਡ ਦੇ ਹੋਰ ਮੋਹਤਬਰ ਵਿਅਕਤੀਆਂ ਵਲੋਂ ਮੈਨੂੰ ਮਜਬੂਰ ਕਰਕੇ ਇਹ ਹੁਕਮ ਜਾਰੀ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਰਾਮ ਸਿੰਘ ਦਾ ਮਾਮਲਾ ਅੱਤਿਆਚਾਰ ਨਿਵਾਰਨ ਐਕਟ 1989 ਸੋਧਿਤ 2018 ਦੀ ਧਾਰਾ 3(1)(ਜ਼ੈਡ) ਦੇ ਘੇਰੇ 'ਚ ਆਉਂਦਾ ਹੈ। ਇਸ ਲਈ ਇਸ ਮਾਮਲੇ 'ਚ ਸ਼ਾਮਲ ਵਿਅਕਤੀ ਜਿਨ੍ਹਾਂ ਵਲੋਂ ਮਤਾ ਪਾਸ ਕੀਤਾ ਗਿਆ ਅਤੇ ਡੀ.ਏ. ਲੀਗਲ ਦੀ ਸਲਾਹ ਲੈ ਕੇ ਪੰਚਾਇਤ ਸਕੱਤਰ ਜਿਸਨੇ ਇਹ ਮਤਾ ਲਿਖਿਆ ਅਤੇ ਰਾਮ ਸਿੰਘ ਵਲੋਂ ਕੀਤੀ ਗਈ ਸ਼ਿਕਾਇਤ ਨੂੰ ਦਾਖ਼ਲ ਦਫ਼ਤਰ ਕਰਨ ਵਾਲੇ ਜ਼ਿਲ੍ਹਾ ਪ੍ਰੀਸ਼ਦ ਦੇ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਡੀ.ਸੀ ਬਠਿੰਡਾ ਪੀੜ੍ਹਤ ਵਿਅਕਤੀ ਨੂੰ ਲਿਆ ਕੇ ਉਸਦੇ ਪਿੰਡ 'ਚ ਮੁੜ ਵਸੇਬਾ ਕਰਵਾਏ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੀੜ੍ਹਤ ਨੂੰ ਮੁਆਵਜ਼ਾ ਸਕੀਮ ਤਹਿਤ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਮਿਤੀ 10 ਮਈ ਨੂੰ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਮਿਸ਼ਨ ਕੋਲ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ:ਈਸਾਈ ਧਰਮ ਦੇ ਚੱਲਦੇ ਪ੍ਰੋਗਰਾਮ ਦੌਰਾਨ ਸ਼ਰਾਰਤੀ ਅੰਨਸਰਾਂ ਨੇ ਕੀਤਾ ਹਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.