ETV Bharat / city

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਹਾੜਾ ਅੱਜ - ਜੋਤੀ ਜੋਤ ਦਿਹਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਸਿਆਸੀ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਨਾਨਕ ਦੇਵ ਜੀ
author img

By

Published : Sep 12, 2020, 10:24 AM IST

Updated : Sep 12, 2020, 1:11 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ ਰਾਹੀਂ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

  • ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। pic.twitter.com/ZLmHRr3I8n

    — Capt.Amarinder Singh (@capt_amarinder) September 12, 2020 " class="align-text-top noRightClick twitterSection" data=" ">
  • ਸਮਾਜਿਕ ਚੇਤਨਾ ਤੇ ਨਾਰੀ ਸਨਮਾਨ ਦੇ ਮੋਢੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ 'ਤੇ ਗੁਰੂ ਚਰਨਾਂ 'ਚ ਸਨਿਮਰ ਪ੍ਰਣਾਮ। ਗੁਰੂ ਸਾਹਿਬ ਜੀ ਨੇ ਸਮੁੱਚੇ ਸੰਸਾਰ ਦੇ ਕੋਨੇ ਕੋਨੇ ਤੇ ਸੰਗਤ ਨੂੰ ਆਪਣੀ ਮਾਨਵਤਾਵਾਦੀ ਵਿਚਾਰਧਾਰਾ ਨਾਲ ਜੋੜਿਆ।#SriGuruNanakDevJi #JotiJotDiwas pic.twitter.com/UNkvM1zPC1

    — Harsimrat Kaur Badal (@HarsimratBadal_) September 12, 2020 " class="align-text-top noRightClick twitterSection" data=" ">

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ।

  • ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ 'ਤੇ ਗੁਰੂ ਚਰਨਾਂ 'ਚ ਕੋਟਾਨ ਕੋਟਿ ਪ੍ਰਣਾਮ। ਪਾਤਸ਼ਾਹ ਜੀ ਦਾ ਬਖਸ਼ਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ, ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ, ਅਤੇ ਸਦੀਆਂ ਤੱਕ ਇਸੇ ਤਰ੍ਹਾਂ ਮਾਨਵਤਾ ਦੀ ਰਾਹ ਰੁਸ਼ਨਾਉਂਦਾ ਰਹੇਗਾ।#SriGuruNanakDevJi pic.twitter.com/QAmz6eenZE

    — Sukhbir Singh Badal (@officeofssbadal) September 12, 2020 " class="align-text-top noRightClick twitterSection" data=" ">

ਦੱਸ ਦਈਏ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਾਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ) ਵਿਖੇ 1469 ਈ. ਵਿੱਚ ਹੋਇਆ। ਇਨ੍ਹਾਂ ਦੇ ਮਾਤਾ ਦਾ ਨਾਂਅ ਮਾਤਾ ਤ੍ਰਿਪਤਾ ਜੀ ਦੇ ਪਿਤਾ ਮਹਿਤਾ ਕਾਲੂ ਜੀ ਸਨ।

ਗੁਰੂ ਜੀ ਦੇ ਮਾਪੇ ਹਿੰਦੂ ਖੱਤਰੀ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪਿਤਾ ਜੀ ਪੇਸ਼ਾਵਰ ਵਪਾਰੀ ਸਨ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨਾਲ ਜੋੜਿਆ ਤੇ ਚਾਰ ਉਦਾਸੀਆਂ ਕਰਕੇ ਭੁੱਲੀ ਭਟਕੀ ਲੋਕਾਈ ਨੂੰ ਸਿੱਧੇ ਰਾਹ ਪਾਇਆ। ਇਸ ਦੇ ਨਾਲ ਹੀ ਲੋਕਾਂ ਜਾਤ-ਪਾਤ ਨੂੰ ਲੈ ਕੇ ਭੇਦਭਾਵ ਦੇ ਭਰਮ ਵਿੱਚੋਂ ਕੱਢਿਆ ਤੇ ਗੁਰੂ ਦੇ ਲੜ ਲਾਇਆ। ਗੁਰੂ ਜੀ ਨੇ ਆਪਣੇ ਜੀਵਨ ਵਿੱਚ ਮਨੁੱਖਤਾ ਨੂੰ ਸਿੱਧੇ ਰਾਹ ਪਾਇਆ। ਗੁਰੂ ਨਾਨਕ ਦੇਵ ਜੀ 1539 ਈ. ਨੂੰ ਜੋਤੀ ਜੋਤ ਸਮਾ ਗਏ।

Last Updated : Sep 12, 2020, 1:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.