ETV Bharat / city

ਬੇਜ਼ਮੀਨੇ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮਾਫ਼

author img

By

Published : Aug 20, 2021, 9:12 AM IST

ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ।

ਬੇਜ਼ਮੀਨੇ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਹੋਵੇਗਾ ਕਰਜ਼ਾ ਮਾਫ਼

ਚੰਡੀਗੜ੍ਹ: ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।

ਇਹ ਵੀ ਪੜੋ: Alert ! ਵੈਕਸੀਨ ਲਗਾਉਣ ਤੋਂ ਪਹਿਲਾਂ ਪੜੋ ਇਹ ਖ਼ਬਰ

ਜਲਦ ਹੀ ਸਮਾਰਟ ਰਾਸ਼ਨ ਕਾਰਡ ਹੋਵੇਗੀ ਸ਼ੁਰੂ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।

ਬਣਾਏ ਜਾਣਗੇ 750 ਪੇਂਡੂ ਖੇਡ ਸਟੇਡੀਅਮ

ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।

ਇਹ ਵੀ ਪੜੋ: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.