ETV Bharat / city

ਕਿਰਪਾਨ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਧਾਰਮਿਕ ਆਜ਼ਾਦੀ ਦੇ ਖ਼ਿਲਾਫ਼: ਬੀਬੀ ਜਗੀਰ ਕੌਰ

ਆਸਟ੍ਰੇਲੀਆ ਦੇ ਨਿਉ ਸਾਊਥ ਵੇਲਸ ਵਿਖੇ ਉੱਥੋਂ ਦੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ ਰੋਕ ਲਗਾ ਦਿੱਤੀ ਹੈ। ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ ਰੋਕ ਲਗਾਉਣ ਨੂੰ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਦੱਸਿਆ ਤੇ ਧਾਰਮਿਕ ਆਜਾਦੀ ਦੇ ਖ਼ਿਲਾਫ ਕਰਾਰ ਦਿੱਤਾ।

ਫ਼ੋਟੋ
ਫ਼ੋਟੋ
author img

By

Published : May 19, 2021, 11:24 AM IST

ਅੰਮ੍ਰਿਤਸਰ: ਆਸਟ੍ਰੇਲੀਆ ਦੇ ਨਿਉ ਸਾਊਥ ਵੇਲਸ ਵਿਖੇ ਉੱਥੋਂ ਦੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ ਰੋਕ ਲਗਾ ਦਿੱਤੀ ਹੈ। ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ ਰੋਕ ਲਗਾਉਣ ਨੂੰ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਦੱਸਿਆ ਤੇ ਧਾਰਮਿਕ ਆਜਾਦੀ ਦੇ ਖ਼ਿਲਾਫ ਕਰਾਰ ਦਿੱਤਾ।

ਬੀਬੀ ਜਗੀਰ ਨੇ ਕਿਹਾ ਕਿ ਮਿਲੀ ਜਾਣਕਾਰੀ ਮੁਤਾਬਕ ਨਿਊ ਸਾਉਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ਕਿਰਪਾਨ ਪਾਉਣ ਉੱਤੇ 19 ਮਈ 2021 ਤੋਂ ਪਾਬੰਦੀ ਲਗਾਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਵੇ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ ਪਰ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਉੱਤੇ ਪਾਬੰਦੀ ਲਗਾ ਦੇਣਾ ਮਾਨਤਾਵਾਂ ਦੇ ਬਿਲਕੁੱਲ ਵਿਰੁੱਧ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ ਉੱਤੇ ਪਾਬੰਦੀ ਲਗਾਉਣ ਦਾ ਫੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧੀ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸਰੀਰ ਦਾ ਅਹਿਮ ਅੰਗ ਹੈ ਇਹ ਕੰਕਾਰ ਸਿੱਖ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ, “ਕਿਰਪਾਨ” ਚਾਕੂ ਜਾਂ “ਖੰਜਰ” ਨਹੀਂ ਹੈ, ਬਲਕਿ ਸਿੱਖਾਂ ਲਈ ਇਹ ਡੂੱਘੇ ਅਰਥ ਅਤੇ ਉਦੇਸ਼ ਵਾਲਾ ਇੱਕ ਵਿਸ਼ਵਾਸ ਦਾ ਚਿੰਨ੍ਹ ਹੈ। ਕਿਰਪਾਨ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਨਾਲ ਦੇਸ਼-ਵਿਦੇਸ਼ ਵਿੱਚ ਸਿੱਖ ਭਾਈਚਾਰੇ ਦੇ ਮਨਾਂ ਨੂੰ ਬਹੁਤ ਠੇਸ ਪਹੁੰਚੀ ਹੈ ਅਤੇ ਇਸ ਦਾ ਵਿਆਪਕ ਵਿਰੋਧ ਕੀਤਾ ਜਾ ਰਿਹਾ ਹੈ। ”

ਇਹ ਵੀ ਪੜ੍ਹੋ:ਪੰਜਾਬ, ਹਰਿਆਣਾ ਸਣੇ ਦਿੱਲੀ-ਐਨਸੀਆਰ 'ਚ ਤੌਕਤੇ ਤੂਫ਼ਾਨ ਦਾ ਅਸਰ, ਕਈ ਥਾਵਾਂ 'ਤੇ ਪੈ ਰਿਹੈ ਹਲਕਾ ਮੀਂਹ

ਬੀਬੀ ਜਗੀਰ ਕੌਰ ਨੇ ਕਿਹਾ, “ਇਸ ਸਬੰਧ ਵਿੱਚ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਸਰਕਾਰ ਅਤੇ ਆਸਟ੍ਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਇਹ ਮੰਗ ਕੀਤੀ ਕਿ ਉਹ ਇੱਥੋਂ ਦੀ ਸਰਕਾਰ ਨਾਲ ਗਲਬਾਤ ਕਰ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਸ ਬਾਬਤ ਭਾਰਤ ਅਤੇ ਆਸਟ੍ਰੇਲੀਆ ਸਰਕਾਰ ਨੂੰ ਪੱਤਰ ਲਿਖੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.