ETV Bharat / city

23 ਦਸੰਬਰ ਨੂੰ ਨਹੀਂ ਕੋਈ ਛੁੱਟੀ, ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਹੋਵੇਗੀ ਗਜ਼ਟਿਡ ਛੁੱਟੀ - ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ

ਪੰਜਾਬ ਸਰਕਾਰ ਦੇ ਬੁਲਾਰੇ (Spokesperson of Punjab Government) ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ (On the day of martyrdom of Bhai Jaita ji), ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, 'ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

23 ਦਸੰਬਰ ਨੂੰ ਨਹੀਂ ਕੋਈ ਛੁੱਟੀ, ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਹੋਵੇਗੀ ਗਜ਼ਟਿਡ ਛੁੱਟੀ

author img

By

Published : Dec 12, 2021, 9:48 PM IST

ਚੰਡੀਗੜ੍ਹ : ਸ਼ੋਸ਼ਲ ਮੀਡੀਆ ਪਲੇਟਫਾਰਮਾਂ (Social media platforms) 'ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ (Gazetted holiday confusion) ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

ਪੰਜਾਬ ਸਰਕਾਰ ਦੇ ਬੁਲਾਰੇ (Spokesperson of Punjab Government) ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ (On the day of martyrdom of Bhai Jaita ji), ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, 'ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਹੈਲੀਕਾਪਟਰ ਹਾਦਸਾ: ਸ਼ਹੀਦ ਗੁਰਸੇਵਕ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਹੋਈ ਨਮਨ

ਇਸ ਦੇ ਨਾਲ ਹੀ ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ (Gazetted Holiday List) ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ (Holiday announced on Martyr's Day) ਨਹੀਂ ਕੀਤਾ ਸੀ। ਇਸ ਕਰਕੇ ਇਸ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ : ਵਿੱਤ ਮੰਤਰੀ ਦਾ ਵਿਰੋਧ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਵਲੋਂ ਖਿੱਚ ਧੂਹ

ETV Bharat Logo

Copyright © 2025 Ushodaya Enterprises Pvt. Ltd., All Rights Reserved.