ਚੰਡੀਗੜ੍ਹ: ਪੰਜਾਬੀ ਫਿਲਮ ਅਦਾਕਾਰ ਦੀਪ ਸਿੱਧੂ ਨੇ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਨੇ ਪੰਜਾਬ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਹਲਕਿਆਂ ਤੇ ਪੰਜਾਬ ਦੀਆਂ ਸੱਥਾਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ ਕਿ ਦੀਪ ਸਿੱਧੂ ਵੱਲੋਂ 2022 ਦੀਆਂ ਚੋਣਾਂ ਵਿੱਚ ਪ੍ਰਵੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਦੀਪ ਸਿੱਧੂ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਇੱਕ ਨਵਾਂ ਪਲੇਟਫਾਰਮ ਸ਼ੁਰੂ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਵਾਰਿਸ ਪੰਜਾਬ ਨਾਮ ਦੇ ਮੰਚ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਲੋਕਾਂ ਨੂੰ ਇਸ ਜਥੇਬੰਦੀ ਨਾਲ ਜੁੜਨ ਦੀ ਅਪੀਲ ਕੀਤੀ ਗਈ ਹੈ ਤਾਂ ਕਿ ਇਸ ਮੰਚ ਤੇ ਇਕੱਠੇ ਹੋ ਪੰਜਾਬ ਦੇ ਹੱਕਾਂ ਖਾਤਰ ਲੜਿਆ ਜਾ ਸਕੇ।
ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਦੀਪ ਸਿੱਧੂ 26 ਜਨਵਰੀ ਤੋਂ ਬਾਅਦ ਚਰਚਾ ਵਿੱਚ ਆਏ ਸਨ। ਇਸ ਪੋਸਟਰ ਵਿੱਚ ਲੋਕਾਂ ਨੂੰ ਵਾਰਿਸ ਪੰਜਾਬ ਦੀ ਜੱਥੇਬੰਦੀ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਵਾਰਿਸ ਪੰਜਾਬ ਜਥੇਬੰਦੀ ਦੇ ਆਗਾਜ਼ ਲਈ 29 ਸਤੰਬਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਪੰਜਾਬ ‘ਚ ਭਾਰਤ ਬੰਦ ਦਾ ਕਿੱਥੇ ਕਿਸ ਤਰ੍ਹਾਂ ਦਾ ਰਿਹਾ ਅਸਰ, ਵੇਖੋ ਪੂਰੀ ਖ਼ਬਰ