ETV Bharat / city

'ਦਿੱਲੀ ਮੁੱਖ ਮੰਤਰੀ ਨੇ ਐਕਟਾਂ ਦੇ ਵਿਰੋਧ ਦਾ ਡਰਾਮਾ ਕਰਕੇ ਕਿਸਾਨਾਂ ਦੀ ਪਿੱਠ 'ਚ ਮਾਰਿਆ ਛੁਰਾ' - ਖੇਤੀ ਕਾਨੂੰਨ

ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਫ਼ੋਟੋ
ਫ਼ੋਟੋ
author img

By

Published : Dec 2, 2020, 7:41 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

  • Farmers & I were shocked to learn that Delhi govt has already implemented Centre's 3 anti-farmers laws & even issued a gazette notification on Nov 23. @AamAadmiParty leader & Delhi CM @ArvindKejriwal has betrayed the simple hearted & trusting farmers.#farmersagitation

    — Sukhbir Singh Badal (@officeofssbadal) December 2, 2020 " class="align-text-top noRightClick twitterSection" data=" ">

ਇਕ ਬਿਆਨ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿਰਫ ਸਿਆਸੀ ਬੇਈਮਾਨੀ ਨਹੀਂ ਬਲਕਿ ਭੋਲੇ ਭਾਲੇ ਅਤੇ ਨੇਕ ਦਿਲ ਕਿਸਾਨਾਂ ਦੇ ਵਿਸ਼ਵਾਸ ਨਾਲ ਕੀਤਾ ਗਿਆ ਅਣਮਨੁੱਖੀ ਧੋਖਾ ਵੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਅਤੇ ਕਿਸਾਨ ਇਸ ਗੱਲੋਂ ਹੈਰਾਨ ਹਨ ਕਿ ਕੇਜਰੀਵਾਲ ਨੇ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਨ ਵਿੱਚ ਕਿੰਨੀ ਕਾਹਲ ਵਿਖਾਈ ਤੇ 23 ਨਵੰਬਰ ਨੂੰ ਇਸਦਾ ਗੈਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਗਰਮੱਛ ਦੇ ਹੰਝੂ ਕੇਰਨ ਦੇ ਅਖਾਣ ਨੂੰ ਕੇਜਰੀਵਾਲ ਦੇ ਹੰਝੂ ਵਿੱਚ ਬਦਲ ਦੇਣਾ ਚਾਹੀਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਤਾਜ਼ਾ ਧੋਖੇ ਨਾਲ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਤੋਂ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮੁੱਖ ਮੰਤਰੀ ਨੁੰ ਗੈਜ਼ਟ ਨੋਟੀਫਿਕੇਸ਼ਨ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਕਿ ਦਿੱਲੀ ਸਰਕਾਰ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਕਰੇਗੀ ਅਤੇ ਐਮ.ਐਸ.ਪੀ. ’ਤੇ ਸਰਕਾਰੀ ਖਰੀਦ ਯਕੀਨੀ ਬਣਾਏਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.