ETV Bharat / city

ਦਿੱਲੀ ਪੁਲਿਸ ਨੇ ਮੁਹਾਲੀ ਬੰਬ ਧਮਾਕੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ - ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਸੀ ਯੋਜਨਾ

ਦਿੱਲੀ ਪੁਲਿਸ ਨੇ ਪੰਜਾਬ ਇੰਟੇਲੀਜੈਂਸ ਹੈਡਕੁਆਟਰ ਵਿਖੇ ਹੋਏ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

Mohali bomb blast mastermind arrested
ਮੁਹਾਲੀ ਬੰਬ ਧਮਾਕੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ
author img

By

Published : Oct 7, 2022, 1:26 PM IST

Updated : Oct 7, 2022, 4:35 PM IST

ਮੁਹਾਲੀ/ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਇਸ ਨੂੰ ਯੂਪੀ ਤੋਂ ਗ੍ਰਿਫਤਾਰ ਕੀਤਾ ਹੈ। ਦੋਸ਼ੀ ਯੂਪੀ ਦਾ ਰਹਿਣ ਵਾਲਾ ਹੈ ਅਤੇ ਅੱਤਵਾਦੀਆਂ ਦਾ ਮਦਦਗਾਰ ਹੈ। ਪੁਲਿਸ ਪੁੱਛਗਿੱਛ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਮਿਲ ਕੇ ਫਿਲਮ ਅਦਾਕਾਰ ਸਲਮਾਨ ਖਾਨ 'ਤੇ ਵੀ ਹਮਲੇ ਦੀ ਯੋਜਨਾ ਬਣਾ ਰਹੇ ਸਨ। ਫੜੇ ਗਏ ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜਦਕਿ ਇਕ ਹੋਰ ਮੁਲਜ਼ਮ ਨਾਬਾਲਗ ਹੈ।

  • Mohali Blast | Delhi police special cell arrests one in connection with the Mohali RPG attack on the intelligence building of Punjab police that happened on May 9

    — ANI (@ANI) October 7, 2022 " class="align-text-top noRightClick twitterSection" data=" ">

ਵਿਸ਼ੇਸ਼ ਪੁਲੀਸ ਕਮਿਸ਼ਨਰ ਹਰਗੋਵਿੰਦ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁਹਾਲੀ ਹਮਲੇ ਦੇ ਦੋ ਦਿਨਾਂ ਅੰਦਰ ਪੁਲਿਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਦੇ ਜੀਜਾ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਨਿਸ਼ਾਨ ਨੇ ਹਮਲਾਵਰਾਂ ਨੂੰ ਰਸਦ ਮੁਹੱਈਆ ਕਰਵਾਇਆ ਸੀ। ਸੋਨੂੰ ਵੀ ਲਾਜਿਸਟਿਕ ਸਪੋਰਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਦੇ ਨਾਲ ਸੀ।

ਨਿਸ਼ਾਨ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਰਾਕੇਟ ਪ੍ਰੋਪੇਲਡ ਗਰਨੇਡ (ਆਰਪੀਜੀ) ਤਰਨਤਾਰਨ ਅਤੇ ਅੰਮ੍ਰਿਤਸਰ ਵਿਚਕਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਸੌਂਪਿਆ ਸੀ। ਹਾਲਾਂਕਿ, ਉਸ ਨੂੰ ਇਹ ਨਹੀਂ ਪਤਾ ਕਿ ਉਹ ਤਿੰਨ ਵਿਅਕਤੀ ਕੌਣ ਸਨ। ਦੋਵਾਂ ਮੁਲਜ਼ਮਾਂ ਤੋਂ ਆਈਬੀ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੇ ਗਠਜੋੜ ਵੱਲ ਇਸ਼ਾਰਾ ਕੀਤਾ ਸੀ।

ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਸੀ ਯੋਜਨਾ: ਮੁਲਜ਼ਮ ਅਰਸ਼ਦੀਪ ਦੀ ਗ੍ਰਿਫਤਾਰੀ ਨਾਲ ਰਿੰਦਾ ਅਤੇ ਲੰਡਾ ਹੀਰਾਕੇ ਦੀ ਗਠਜੋੜ ਦਾ ਪਰਦਾਫਾਸ਼ ਹੋ ਗਿਆ ਹੈ। ਦੋਵੇਂ ਭਗੌੜੇ ਗੈਂਗਸਟਰਾਂ ਨੇ ਅੱਤਵਾਦੀ ਸੰਗਠਨਾਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਵਸੀਲੇ ਇਕੱਠੇ ਕਰ ਲਏ। ਗ੍ਰਿਫਤਾਰ ਨਾਬਾਲਗ ਨੇ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਖਤਮ ਕਰਨ ਦੇ ਮਾਮਲੇ ਵਿੱਚ ਫਰਾਰ ਦੀਪਕ ਸੁਰਖਪੁਰ ਅਤੇ ਮੋਨੂੰ ਡਾਗਰ (ਜੇਲ੍ਹ ਵਿੱਚ) ਦੇ ਨਾਲ ਲਾਰੈਂਸ ਬਿਸ਼ਨੋਈ ਦੁਆਰਾ ਉਸਨੂੰ ਦਿੱਤੇ ਗਏ ਕੰਮ ਦਾ ਵੀ ਖੁਲਾਸਾ ਕੀਤਾ ਹੈ। ਦੋਵਾਂ ਵੱਲੋਂ ਹੋਰ ਵੀ ਕਈ ਵਾਰਦਾਤਾਂ ਦਾ ਖੁਲਾਸਾ ਹੋਇਆ ਹੈ।

ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਕੈਨੇਡਾ ਸਥਿਤ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਸਾਂਝੇ ਅੱਤਵਾਦੀ ਨੈੱਟਵਰਕ ਦੀ ਅਹਿਮ ਕੜੀ ਸਾਬਤ ਹੋ ਸਕਦੇ ਹਨ। ਗ੍ਰਿਫਤਾਰ ਜੇਸੀਐਲ 5 ਅਪ੍ਰੈਲ ਨੂੰ ਮਹਾਰਾਸ਼ਟਰ ਦੇ ਨਾਂਦੇੜ ਸ਼ਹਿਰ ਵਿੱਚ ਬਿਲਡਰ ਸੰਜੇ ਬਿਆਨੀ ਅਤੇ 4 ਅਗਸਤ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਲਈ ਵੀ ਲੋੜੀਂਦਾ ਹੈ।

ਦੱਸ ਦਈਏ ਕਿ 9 ਮਈ ਦੀ ਦੇਰ ਸ਼ਾਮ ਨੂੰ ਪੰਜਾਬ ਦੇ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਫਾਇਰ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਇਹ ਹਮਲਾ ਬੱਬਰ ਖਾਲਸਾ ਇੰਟਰਨੈਸ਼ਨਲ ਦੀ ਸਾਜ਼ਿਸ਼ ਸੀ, ਜਿਸ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਅਤੇ ਸਥਾਨਕ ਗੈਂਗਸਟਰਾਂ ਦਾ ਸਮਰਥਨ ਪ੍ਰਾਪਤ ਸੀ। ਇਹ ਵੀ ਖੁਲਾਸਾ ਹੋਇਆ ਸੀ ਕਿ ਹਮਲੇ ਦੀ ਸਾਜ਼ਿਸ਼ ਆਈਐਸਆਈ ਦੇ ਕਠਪੁਤਲੀ ਹਰਵਿੰਦਰ ਸਿੰਘ ਉਰਫ਼ ਰਿੰਦਾ ਨੇ ਰਚੀ ਸੀ। ਇਸ ਹਮਲੇ ਤੋਂ ਬਾਅਦ ਕਈ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਭਗੌੜੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਹਮਲਾਵਰ ਦੀ ਸਪਲਾਈ, ਲੌਜਿਸਟਿਕਸ ਅਤੇ ਸਰੋਤ ਸਾਂਝੇ ਕਰਨ ਲਈ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਗੱਠਜੋੜ ਕੀਤਾ ਸੀ। ਰਿੰਦਾ ਦਾ ਨਾਂ ਇਸ ਸਾਲ ਦੇ ਸ਼ੁਰੂ 'ਚ ਨਵਾਂਸ਼ਹਿਰ 'ਚ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਦੇ ਦਫਤਰ 'ਤੇ ਹੋਏ ਗ੍ਰਨੇਡ ਹਮਲੇ ਅਤੇ ਹਰਿਆਣਾ ਦੇ ਕਰਨਾਲ 'ਚ ਪਾਕਿਸਤਾਨ ਨਾਲ ਜੁੜੇ ਚਾਰ ਸ਼ੱਕੀ ਅੱਤਵਾਦੀਆਂ ਦੀ ਗ੍ਰਿਫਤਾਰੀ 'ਚ ਪਹਿਲਾਂ ਹੀ ਸਾਹਮਣੇ ਆ ਚੁੱਕਾ ਸੀ।

ਘਟਨਾ 'ਚ ਇਮਾਰਤ ਦੇ ਸ਼ੀਸ਼ੇ ਟੁੱਟੇ: ਮੁਹਾਲੀ ਦੇ ਸੋਹਾਣਾ ਸਥਿਤ ਇੰਟੈਲੀਜੈਂਸ ਬਿਊਰੋ ਦੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਧਮਾਕਾ ਹੋਣ ਨਾਲ ਪੂਰੀ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਜ਼ਮੀਨ ਤੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਦਾਗਿਆ ਗਿਆ। ਹਾਲਾਂਕਿ ਇਸ ਧਮਾਕੇ 'ਚ ਕਿਸੇ ਨੂੰ ਕੋਈ ਨੁਕਸਾਨ ਜਾਂ ਸੱਟ ਨਹੀਂ ਲੱਗੀ ਹੈ, ਸਿਰਫ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ ਸਨ।

ਇਹ ਵੀ ਪੜੋ: ਦਿੱਲੀ ਸ਼ਰਾਬ ਨੀਤੀ ਘੁਟਾਲਾ: ED ਦੇ ਦਿੱਲੀ, ਹੈਦਰਾਬਾਦ ਅਤੇ ਪੰਜਾਬ ਵਿੱਚ 35 ਥਾਵਾਂ ਉੱਤੇ ਛਾਪੇ

Last Updated : Oct 7, 2022, 4:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.