ETV Bharat / city

ਸਮਾਜਿਕ ਸੁਰੱਖਿਆ ਯੋਜਨਾ ਘਟਾਉਣ ਲਈ ਪੈਨਸ਼ਨ ਸੂਚੀਆਂ ’ਚ ਜਾਣ ਬੁੱਝ ਕੇ ਕੀਤੀ ਜਾ ਰਹੀ ਕਟੌਤੀ : ਮਲੂਕਾ - ਲੋਕ ਭਲਾਈ ਸਕੀਮਾਂ

ਕਾਂਗਰਸ ਸਰਕਾਰ ਵੱਲੋਂ ਬੁਢਾਪਾ ਪੈਨਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸ਼੍ਰੋਮਣੀ ਅਕਾਲੀਦਲ(ਬ) ਨੇ ਇਸ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਦੋਸ਼ ਲਗਾਇਆ ਹੈ ਕਿ ਕਾਂਗਰਸ ਸਰਕਾਰ ਬਾਦਲ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਖੋਰਾ ਲਗਾ ਰਹੀ ਹੈ।...

ਤਸਵੀਰ
ਤਸਵੀਰ
author img

By

Published : Nov 7, 2020, 7:26 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਬੁਢਾਪਾ ਪੈਨਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਅਤੇ ਧਮਕਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਲਈ ਸਹੂਲਤ ਦੇਣ ਦੀ ਥਾਂ ਪੈਨਸ਼ਨ ਸੂਚੀਆਂ ਵਿੱਚ ਮਨਮਰਜ਼ੀ ਨਾਲ ਕਟੌਤੀ ਕੀਤੀ ਜਾ ਰਹੀ ਹੈ।

  • S. Sikander Singh Maluka today asked @capt_amarinder to pay compensation of Rs 2,500 per acre to marginal farmers for not burning their paddy stubble to avoid confinement by revenue officers who check stubbing burning as had happened in Sangrur yesterday. 1/2 pic.twitter.com/6PEDf2Z2VK

    — Shiromani Akali Dal (@Akali_Dal_) November 6, 2020 " class="align-text-top noRightClick twitterSection" data=" ">

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰ ਸਰਕਾਰ ਨਾ ਸਿਰਫ 2500 ਰੁਪਏ ਪ੍ਰਤੀ ਮਹੀਨਾ ਬੁੱਢਾਪਾ ਪੈਨਸ਼ਨ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਗਈ ਹੈ ਬਲਕਿ ਹੁਣ ਇਹ ਪੈਨਸ਼ਨ ਸੂਚੀ ਵਿੱਚ ਕਟੌਤੀ ਵੀ ਕਰ ਰਹੀ ਹੈ ਤਾਂ ਜੋ ਕਿ ਪੈਨਸ਼ਨ 200 ਰੁਪਏ ਤੋਂ ਵਧਾਉਣ ਮਗਰੋਂ ਸਕੀਮ ਲਈ ਯੋਜਨਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

ਮਲੂਕਾ ਨੇ 2000 ਪੈਨਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰ ਨੇ 70 ਹਜ਼ਾਰ ਲਾਭਪਾਤਰੀਆਂ ਤੋਂ ਪੈਨਸ਼ਨ ਦੀ ਸਹੂਲਤ ਵਾਪਸ ਲੈ ਲਈ ਤੇ ਹੁਣ ਗ਼ਰੀਬ ਵਿਰੋਧੀ ਤੇ ਮਨੁੱਖਤਾ ਵਿਰੋਧੀ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਜਿਨਾਂ ਦੀ ਪੈਨਸ਼ਨ ਕੱਟੀ ਗਈ ਹੈ, ਉਹ ਮੁੜ ਬਹਾਲ ਕੀਤੀ ਜਾਵੇ। ਕਿਉਂਕਿ ਕਿ ਇਹ ਮਹਾਮਾਰੀ ਵੇਲੇ ਲੋਕਾਂ ਨਾਲ ਸਲੂਕ ਦਾ ਕੋਈ ਤਰੀਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੀਨੀਅਰ ਸਿਟੀਜ਼ਨ ਜਿਨ੍ਹਾਂ ’ਤੇ ਫ਼ੈਸਲੇ ਦੀ ਮਾਰ ਪਈ ਹੈ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਕਾਂਗਰ ਸਰਕਾਰ ਨੇ ਉਨ੍ਹਾਂ ਸਾਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਖੋਰ੍ਹਾ ਲਾਇਆ ਹੈ ਜੋ-ਜੋ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਸਨ। ਇਨ੍ਹਾਂ ਵਿੱਚ ਸ਼ਗਨ ਸਕੀਮ ਤੇ ਆਟਾ ਦਾਲ ਸਕੀਮ ਵੀ ਸ਼ਾਮਿਲ ਹਨ। ਪਹਿਲਾਂ ਸਰਕਾਰ ਨੇ ਲੱਖਾਂ ਨੀਲੇ ਕਾਰਡ ਰੱਦ ਕਰ ਦਿੱਤੇ ਜਿਸ ਕਾਰਨ ਸਮਾਜ ਦੇ ਕਮਜ਼ੋਰ ਵਰਗ ਆਟਾ ਦਾਲ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਹੋ ਗਏ ਤੇ ਇਸੇ ਤਰੀਕੇ ਸ਼ਗਨ ਸਕੀਮ, ਜਿਸ ਵਿੱਚ ਪਹਿਲਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੀਆਂ ਧੀਆਂ ਸ਼ਾਮਿਲ ਸਨ, ਦੇ ਲਾਭਪਾਤਰੀਆਂ ਨੂੰ ਬੱਚਿਆਂ ਦੀ ਡਲੀਵਰੀ ਹੋਣ ਤੋਂ ਮਗਰੋਂ ਹੁਣ ਤੱਕ ਸ਼ਗਨ ਨਹੀਂ ਮਿਲਿਆ ਜਦਕਿ ਇਹ ਇਹਨਾਂ ਦੇ ਵਿਆਹ ਵੇਲੇ ਮਿਲਣਾ ਚਾਹੀਦਾ ਸੀ।

ਮਲੂਕਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੁਢਾਪਾ ਪੈਨਸ਼ਨਰਾਂ ਨਾਲ ਵਿਤਕਰਾ ਬੰਦ ਨਾ ਕੀਤਾ ਤਾਂ ਅਕਾਲੀ ਦਲ ਸੰਘਰਸ਼ ਸ਼ੁਰੂ ਕਰੇਗਾ ਤੇ ਲਾਭਪਾਤਰੀਆਂ ਇੰਨਸਾਫ਼ ਦਿਵਾਉਣ ਵਿੱਚ ਵੀ ਮਦਦ ਕਰੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.