ETV Bharat / city

ਪੰਜਾਬ ਤੇ ਹਰਿਆਣਾ ਹਾਈਕੋਰਟ ਬਾਹਰ ਪ੍ਰਸ਼ਾਂਤ ਭੂਸ਼ਣ ਦੇ ਹੱਕ 'ਚ ਕੀਤਾ ਗਿਆ ਪ੍ਰਦਰਸ਼ਨ

author img

By

Published : Aug 18, 2020, 4:46 PM IST

ਸੀਨੀਅਰ ਵਕੀਲ ਆਰਐਸ ਬੈਂਸ ਦਾ ਕਹਿਣਾ ਹੈ ਕਿ ਸਾਡਾ ਦੇਸ਼ ਲੋਕਤੰਤਰ ਵਾਲਾ ਦੇਸ਼ ਹੈ ਪਰ ਜਦੋਂ ਬੋਲਣ ਦੀ ਹੀ ਆਜ਼ਾਦੀ ਨਹੀਂ ਤਾਂ ਫਿਰ ਲੋਕਤੰਤਰ ਕਿਸ ਕੰਮ ਦਾ ਹੈ। ਸੁਪਰੀਮ ਕੋਰਟ ਦੇ ਅਜਿਹਾ ਕਰਨ ਨਾਲ ਸਾਫ਼ ਪਤਾ ਚਲਦਾ ਹੈ ਕਿ ਅਦਾਲਤ ਰਾਜਨੀਤਿਕ ਦਬਾਅ ਦੇ ਅਧੀਨ ਆਪਣਾ ਕੰਮ ਕਰ ਰਹੀ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਬਾਹਰ ਪ੍ਰਸ਼ਾਂਤ ਭੂਸ਼ਣ ਦੇ ਹੱਕ 'ਚ ਕੀਤਾ ਗਿਆ ਪ੍ਰਦਰਸ਼ਨ
ਪੰਜਾਬ ਤੇ ਹਰਿਆਣਾ ਹਾਈਕੋਰਟ ਬਾਹਰ ਪ੍ਰਸ਼ਾਂਤ ਭੂਸ਼ਣ ਦੇ ਹੱਕ 'ਚ ਕੀਤਾ ਗਿਆ ਪ੍ਰਦਰਸ਼ਨ

ਚੰਡੀਗੜ੍ਹ: ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਹੱਕ ਵਿੱਚ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਬਾਹਰ ਟ੍ਰਾਈਸਿਟੀ ਦੇ ਕੁਝ ਸੀਨੀਅਰ ਵਕੀਲ, ਸਮਾਜ ਸੇਵੀ, ਵਕਾਲਤ ਕਰ ਰਹੇ ਵਿਦਿਆਰਥੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਧਰਨੇ 'ਚ ਸਾਬਕਾ ਸਾਂਸਦ ਧਰਮਵੀਰ ਗਾਂਧੀ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਕੀਤੀ ਜਾ ਰਹੀ ਪ੍ਰਸ਼ਾਂਤ ਭੂਸ਼ਣ ਦੇ ਵਿਰੁੱਧ ਕਾਰਵਾਈ ਨੂੰ ਰੱਦ ਕੀਤਾ ਜਾਵੇ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਹਾਕਮ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਪ੍ਰਸ਼ਾਂਤ ਭੂਸ਼ਣ ਦੇ ਵਿਰੁੱਧ ਜਿਹੜੀ ਕਾਰਵਾਈ ਕੀਤੀ ਗਈ ਹੈ, ਉਹ ਇੰਨੀ ਵੀ ਜ਼ਿਆਦਾ ਜ਼ਰੂਰੀ ਨਹੀਂ ਸੀ ਕਿਉਂਕਿ ਕੋਰੋਨਾ ਵਾਇਰਸ ਕਾਰਨ ਸੁਪਰੀਮ ਕੋਰਟ ਸਿਰਫ਼ ਜ਼ਰੂਰੀ ਮਾਮਲਿਆਂ ਦੀ ਹੀ ਸੁਣਵਾਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਭੂਸ਼ਣ ਵੱਲੋਂ ਕੀਤੇ ਗਏ ਟਵੀਟ ਸੁਪਰੀਮ ਕੋਰਟ ਦੇ ਚਾਰ ਜੱਜਾਂ ਦੇ ਵਿਰੁੱਧ ਸੀ, ਉਹ ਟਵੀਟ ਕਿਸੇ ਵੀ ਤਰ੍ਹਾਂ ਨਾਲ ਅਦਾਲਤ ਦੀ ਉਲੰਘਣਾ ਦੇ ਦਰਮਿਆਨ ਨਹੀਂ ਆਉਂਦੇ। ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਦੋ ਟਵੀਟਾਂ ਦੇ ਅਧਾਰ 'ਤੇ ਅਦਾਲਤ ਦੀ ਉਲੰਘਣਾ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੀ ਉਲੰਘਣਾ ਮਾਮਲੇ 'ਚ ਦੋਸ਼ੀ ਪਾਇਆ ਹੈ। ਹੁਣ 20 ਅਗਸਤ ਨੂੰ ਪ੍ਰਸ਼ਾਂਤ ਭੂਸ਼ਣ ਦੀ ਸਜ਼ਾ 'ਤੇ ਬਹਿਸ ਹੋਣੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.