ਚੰਡੀਗੜ੍ਹ: ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਬੈਠਕ ਖਤਮ ਹੋ ਗਈ ਹੈ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਓ.ਐਸ.ਡੀ ਕੈਪਟਨ ਸੰਦੀਪ ਨਾਲ ਪੰਜਾਬ ਸਕੱਤਰੇਤ ਵਿੱਚ ਬੈਠਕ ਕੀਤੀ ਗਈ ਹੈ।
ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ 8 ਦਿਨ ਦਾ ਸਮਾਂ ਮੰਗਿਆ ਗਿਆ ਹੈ ਜਿਸਦੇ ਚੱਲਦੇ ਇੱਕ ਵਾਰ ਠੇਕਾ ਮੁਲਾਜ਼ਮਾਂ ਨੇ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣੈ ਕਿ ਜੇ 8 ਦਿਨ੍ਹਾਂ ਬਾਅਦ ਵੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ 29 ਸਤੰਬਰ ਨੂੰ ਫਿਰ ਤੋਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦੇਣਗੇ।
ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀ ਸਰਕਾਰ ਦੀ ਨਾਲ ਰੈਗੂਲਰ ਕਰਨ ਨੂੰ ਲੈਕੇ ਸਹਿਮਤੀ ਬਣ ਗਈ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ‘ਤੇ ਵੀ ਸਹਿਮਤੀ ਜਤਾਈ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਨਵੀਆਂ ਬੱਸਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ:ਵੇਰਕਾ ਨੇ ਰਾਜਨੀਤਿਕ ਪਾਰਟੀਆਂ ਦੀ ਰੈਲੀਆਂ ’ਤੇ ਕਹੀ ਇਹ ਵੱਡੀ ਗੱਲ...