ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਆਯੂਰਵੈਦਾ ਵਿਭਾਗ ਵੱਲੋਂ 5ਵਾਂ ਆਯੂਰਵੈਦਾ ਦਿਵਸ ਮਨਾਇਆ। ਇਸ ਦੌਰਾਨ ਵਿਸ਼ੇਸ਼ ਵੈਬੀਨਾਰ ਆਯੋਜਿਤ ਕੀਤਾ ਗਿਆ। ਇਸ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਆਯੂਰਵੈਦਾ ਵਿਸ਼ੇ ਬਾਰੇ ਜਾਗਰੂਕ ਕੀਤਾ ਗਿਆ।
ਇਹ ਮੀਟਿੰਗ ਸਕੱਤਰ ਸਿਹਤ ਕਮ ਕਮਿਸ਼ਨਰ ਆਯੂਸ਼ ਕੁਮਾਰ ਰਾਹੁਲ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਸਮੂਹ ਵਿੰਗਾਂ ਦੇ ਜ਼ਿਲ੍ਹਾ ਪੱਧਰ ਅਤੇ ਹੋਰ ਫੀਲਡ ਸਟਾਫ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਕੋਵਿਡ-19 ਦੌਰਾਨ ਆਯੂਰਵੈਦਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।
ਇਸ ਸੰਬੰਧੀ ਕੁਮਾਰ ਰਾਹੁਲ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਦੌਰਾਨ ਇਮਿਉਨਿਟੀ ਵਧਾਉਣ ਲਈ ਐਲੋਪੈਥੀ ਦਵਾਈਆਂ ਤੋਂ ਇਲਾਵਾ ਆਯੁਰਵੈਦਾ ਵੀ ਕਾਰਗਰ ਸਾਬਿਤ ਹੋ ਰਿਹਾ ਹੈ। ਇਸ ਲਈ ਉਨ੍ਹਾਂ ਫੀਲਡ ਸਟਾਫ ਨੂੰ ਆਯੁਰਵੈਦਾ ਪ੍ਰਣਾਲੀ ਰਾਹੀਂ ਵੀ ਲੋਕਾਂ ਨੂੰ ਬਿਮਾਰੀ ਨਾਲ ਲੜਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਡਾਇਰੈਕਟਰ ਆਯੁਰਵੈਦਾ ਡਾ. ਪੂਨਮ ਵਸ਼ਿਸ਼ਟ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਤੇ ਡਾ. ਹਿਮਾਂਸ਼ੂ, ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਚੇਤਨ ਮੇਹਤਾ, ਡਾ. ਕਿ੍ਰਤਿਕਾ ਭਨੌਟ, ਡਾ. ਹਰਿੰਦਰ ਪਾਲ ਸਿੰਘ, ਡਾ. ਰਾਜਨ ਕੌਸ਼ਲ ਨੇ ਆਯੂਰਵੈਦਾ ਪ੍ਰਣਾਲੀ ਨਾਲ ਬਚਾਅ ਦੇ ਢੰਗ ਦੱਸੇ।