ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ( Punjab Police Headquarters) ਪੁੱਜੇ ਤੇ ਇਸ ਮੌਕੇ ਉਹਨਾਂ ਨੇ ਚੈਕਿੰਗ ਦੌਰਾਨ ਦੇਖਿਆ ਕਿ ਮੁਲਾਜ਼ਮ ਸਮੇਂ ਸਿਰ ਡਿਊਟੀ ’ਤੇ ਪਹੁੰਚ ਰਹੇ ਹਨ ਜਾ ਨਹੀਂ।
ਇਹ ਵੀ ਪੜੋ: ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ
ਉਥੇ ਹੀ ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।
ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ।
ਮੁੱਖ ਮੰਤਰੀ ਨੇ ਦਿੱਤੇ ਸਨ ਨਿਰਦੇਸ਼
ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਨਿਰਦੇਸ਼ ਦਿੱਤੇ ਸਨ। ਚੰਨੀ ਨੇ ਕਿਹਾ ਕਿ ਸੀ ਕਿ ਮੈਂ ਬਹੁਤ ਹੀ ਨਰਮ ਅਤੇ ਕੋਮਲ ਸੁਭਾਅ ਦਾ ਹਾਂ, ਪਰ ਮੈਂ ਉਨ੍ਹਾਂ ਲੋਕਾਂ ਦੇ ਖਿਲਾਫ ਜਰੂਰ ਕਾਰਵਾਈ ਕਰਾਂਗਾ ਜੋ ਆਮ ਲੋਕਾਂ ਦੇ ਲਈ ਕੰਮ ਨਹੀਂ ਕਰਨਗੇ। ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ। ਜਾਤੀ, ਪੰਥ ਅਤੇ ਭਾਈਚਾਰੇ ਤੋਂ ਉੱਠ ਕੇ ਸਾਰਿਆਂ ਦਾ ਕੰਮ ਕਰਨਾ ਹੈ, ਹਰ ਇੱਕ ਵਿਅਕਤੀ ਨੂੰ ਨਿਆਂ ਮਿਲਣਾ ਚਾਹੀਦਾ ਹੈ।
ਇਹ ਵੀ ਪੜੋ: ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ ?
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਕੱਤਰਾਂ ਨੂੰ ਕਿਹਾ ਹੈ ਕਿ ਮੈਨੂੰ ਹਰ ਇੱਕ ਵਿਭਾਗ ਦੇ ਲਈ 100 ਦਿਨਾਂ ਦਾ ਰੋਡ ਮੈਪ ਚਾਹੀਦਾ ਹੈ। ਜਿਸ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਤਬਾਦਲਿਆਂ ਦੇ ਦੌਰਾਨ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਨੂੰ ਸਿਰਫ ਮੁਲਾਜ਼ਮਾਂ ਦੀ ਸਖਤ ਮਿਹਨਤ ਚਾਹੀਦੀ ਹੈ।