ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਸਮੁੱਚੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ ਜਿਸ ਕਰਕੇ ਗਰੀਬ ਪਰਿਵਾਰਾਂ ਤੇ ਦਿਹਾੜੀਦਾਰਾਂ ਨੂੰ ਘਰ ਦਾ ਗੁਜ਼ਾਰਾ ਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸੂਬਾ ਸਰਕਾਰ ਤੇ ਸਮਾਜ ਸੇਵੀ ਸੰਸਥਾ ਵੱਲੋਂ ਲੋਂੜੀਦਾ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਚਕੂਲਾ ਪ੍ਰਸ਼ਾਸਨ ਵੱਲੋਂ ਪੰਚਕੂਲਾ ਵਾਸੀਆਂ ਲਈ ਸੁੱਕੇ ਰਾਸ਼ਨ ਦਾ ਇੰਤਜ਼ਾਮ ਕੀਤਾ ਗਿਆ ਹੈ। ਪੰਚਕੂਲਾ 'ਚ ਸੁੱਕੇ ਰਾਸ਼ਨ ਦੀ ਪੈਕਿੰਗ ਸੈਕਟਰ 9 ਦੇ ਨਿਰੰਕਾਰੀ ਸਤਸੰਗ ਭਵਨ 'ਚ ਕੀਤੀ ਜਾ ਰਹੀ ਹੈ ਜਿਸ ਦਾ ਕਮਿਸ਼ਨਰ ਵੱਲੋਂ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਰਗੀ ਮਹਾਮਾਰੀ ਤੋਂ ਬਚਣ ਲਈ ਲੌਕਡਾਊਨ ਤੇ ਸੋਸ਼ਲ ਦੂਰੀ ਨੂੰ ਬਣਾਉਣ ਬਹੁਤ ਹੀ ਚੰਗਾ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਹੋਣ ਨਾਲ ਸਾਰੇ ਸਮੂਹਿਕ ਅਦਾਰਿਆਂ, ਫੈਕਟਰੀਆਂ ਆਦਿ ਨੂੰ ਬੰਦ ਕਰ ਦਿੱਤਾ ਹੈ ਜੋ ਲੋਕ ਦਿਹਾੜੀਦਾਰੀ ਨਾਲ ਘਰ ਦਾ ਗੁਜ਼ਾਰਾ ਕਰਦੇ ਹਨ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ। ਉਨ੍ਹਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ ਜਿਸ ਨੂੰ ਚੱਲਦਾ ਰੱਖਣ ਲਈ ਸੂਬਾ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਸ਼ਨ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਲੁਧਿਆਣਾ: ਕੌਂਸਲਰ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਉਨ੍ਹਾਂ ਨੇ ਕਿਹਾ ਕਿ ਨਿਰੰਕਾਰੀ ਭਵਨ ਜੋ ਪੈਕਿੰਗ ਕੀਤੀ ਜਾ ਰਹੀ ਹੈ ਉਹ ਨਿਰੰਕਾਰੀ ਵਲੰਟੀਅਰਾਂ ਵੱਲੋਂ ਹੀ ਕੀਤੀ ਜਾ ਰਹੀ ਹੈ। ਇਸ ਸੁੱਕੇ ਰਾਸ਼ਨ 'ਚ ਰਸੋਈ ਦੇ ਸਾਰਾ ਸਮਾਨ ਹੈ। ਹਰ ਚੀਜ਼ ਦੀ ਪੈਕਿੰਗ 14 ਕਿੱਲੋ ਦੇ ਹਿਸਾਬ ਨਾਲ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਵਾਸੀ ਮਜ਼ਦੂਰ ਪੰਚਕੂਲਾ ਸ਼ਹਿਰ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ ਦੇ ਲਈ ਇੱਕ ਨੋਡਲ ਅਫ਼ਸਰ ਭੇਜਿਆ ਗਿਆ ਹੈ ਜੋ ਕਿ ਇਹ ਸੁਨਿਚਿਤ ਕਰੇਗਾ ਕਿ ਕਿੰਨੇ ਮਜ਼ਦੂਰ ਪੰਚਕੂਲਾ ਸ਼ਹਿਰ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਟਾਈਮ ਸਿਰ ਉਨ੍ਹਾਂ ਦੀ ਸੈਲਰੀ ਮਿਲ ਜਾਏ ਇਹ ਸਾਰੀ ਚੀਜ਼ਾਂ ਉਹ ਨੋਡਲ ਅਫਸਰ ਚੈੱਕ ਕਰੇਗਾ।