ETV Bharat / city

ਰਾਮ ਰਹੀਮ ਨੂੰ ਖਾਲਿਸਤਾਨੀ ਸਮੱਰਥਕਾ ਤੋਂ ਖਤਰਾ, ਫਰਲੋ ਤੋਂ ਬਾਅਦ ਮਿਲੀ ਜ਼ੈੱਡ ਪਲੱਸ ਸੁਰੱਖਿਆ - Gurmeet Ram Rahim gets Z plus security

21 ਦਿਨਾਂ ਦੀ ਫਰਲੋ ’ਤੇ ਚੱਲ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਖਾਲਿਸਤਾਨੀ ਸਮੱਰਥਕਾ ਤੋਂ ਖਤਰਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਹਰਿਆਣਾ ਸਰਕਾਰ ਦੁਆਰਾ ਜੇਲ੍ਹ ਤੋਂ ਫਰਲੋ ’ਤੇ ਰਿਹਾਈ ਤੋਂ ਬਾਅਦ ਰਾਮ ਰਹੀਮ ਨੂੰ ਜੈੱਡ ਪਲੱਸ ਕੈਟੇਗਰੀ ਦੀ ਸੁਰੱਖਿਆ (Gurmeet Ram Rahim gets Z plus security) ਦਿੱਤੀ ਗਈ ਹੈ।

ਰਾਮ ਰਹੀਮ ਨੂੰ ਖਾਲਿਸਤਾਨੀ ਅੱਤਵਾਦੀਆਂ ਤੋਂ ਖਤਰਾ

author img

By

Published : Feb 22, 2022, 11:10 AM IST

Updated : Feb 22, 2022, 11:29 AM IST

ਚੰਡੀਗੜ੍ਹ: ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਦੌਰਾਨ ਰਾਮ ਰਹੀਮ ਨੂੰ ਹੁਣ ਖਾਲਿਸਤਾਨੀ ਸਮੱਰਥਕਾ ਤੋਂ ਖਤਰਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਗੁਰਮੀਤ ਰਾਮ ਰਹੀਮ ਨੂੰ ਹੁਣ ਜ਼ੈੱਡ ਪਲੱਸ ਸੁਰੱਖਿਆ 'ਚ ਰੱਖਿਆ ਜਾਵੇਗਾ। ਇਸ ਸਬੰਧੀ ਏਡੀਜੀ ਸੀਆਈਡੀ ਵੱਲੋਂ ਰੋਹਤਕ ਰੇਂਜ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਇਹ ਪੱਤਰ 6 ਫਰਵਰੀ ਨੂੰ ਲਿਖਿਆ ਗਿਆ ਸੀ।

ਸੁਰੱਖਿਆ ਦੀ ਮੰਗ
ਸੁਰੱਖਿਆ ਦੀ ਮੰਗ

ਦੱਸ ਦਈਏ ਕਿ ਰਾਮ ਰਹੀਮ ਨੂੰ ਸੁਰੱਖਿਆ ਦੇਣ ਦੇ ਲਈ ਪੱਤਰ ਹਰਿਆਣਾ ਪੁਲਿਸ ਦੇ ਏਡੀਜੀਪੀ ਵੱਲੋਂ ਰੋਹਤਕ ਰੇਂਜ ਦੇ ਕਮਿਸ਼ਨਰ ਨੂੰ ਲਿਖਿਆ ਗਿਆ ਹੈ। ਜਿਸ ’ਚ ਜੈੱਡ ਪਲੱਸ ਸੁਰੱਖਿਆ ਦਾ ਜ਼ਿਕਰ ਕੀਤਾ ਗਿਆ ਹੈ। ਨਾਲ ਹੀ ਪੱਤਰ ਚ ਇੰਟੇਲ ਏਜੰਸੀ ਦੀ ਇਨਪੁੱਟਸ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਤੋਂ ਇਨਪੁਟ ਮਿਲੇ ਹਨ ਕਿ ਰਾਮ ਰਹੀਮ ਨੂੰ ਖਾਲਿਸਤਾਨੀ ਅੱਤਵਾਦੀਆਂ ਤੋਂ ਖਤਰਾ ਹੈ। ਇਸ ਤੋਂ ਇਲਾਵਾ ਸਜ਼ਾ ਤੋਂ ਪਹਿਲਾਂ ਵੀ ਉਸ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ। ਇਸ ਖਤਰੇ ਦੇ ਮੱਦੇਨਜ਼ਰ ਗੁਰਮੀਤ ਰਾਮ ਰਹੀਮ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨਾ ਜ਼ਰੂਰੀ ਹੈ।

ਸੁਰੱਖਿਆ ਦੀ ਮੰਗ
ਸੁਰੱਖਿਆ ਦੀ ਮੰਗ

ਰਾਮ ਰਹੀਮ ਦੀ ਫਰਲੋ ਖਿਲਾਫ ਕਿਸਨੇ ਦਾਇਰ ਕੀਤੀ ਪਟੀਸ਼ਨ?

ਪੰਜਾਬ ਦੇ ਸਮਾਣਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਵਿੱਚ 56 ਸਾਲਾ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਅਜਿਹੇ ਸਮੇਂ ਵਿੱਚ ਛੁੱਟੀ ਦਿੱਤੀ ਗਈ ਹੈ ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਇਸ ਕਾਰਨ ਪੰਜਾਬ ਵਿੱਚ ਸ਼ਾਂਤੀ ਭੰਗ ਹੋਣ ਦਾ ਡਰ ਹੈ। ਪਟੀਸ਼ਨ ਮੁਤਾਬਕ ਡੇਰਾ ਪੰਜਾਬ ਦੇ ਕੁਝ ਇਲਾਕਿਆਂ 'ਚ ਆਪਣੇ ਪ੍ਰਭਾਵ ਦਾ ਦਾਅਵਾ ਕਰਦਾ ਰਿਹਾ ਹੈ, ਡੇਰਾ ਮੁਖੀ ਦੀ ਰਿਹਾਈ ਨਾਲ ਸੂਬੇ ਦੀਆਂ ਵਿਧਾਨ ਸਭਾ ਚੋਣਾਂ 'ਤੇ ਮਾੜਾ ਅਸਰ ਪਵੇਗਾ।

ਪਟੀਸ਼ਨਰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਭਾਦਸੋਂ ਦਾ ਵਸਨੀਕ ਹੈ। ਪਟੀਸ਼ਨਰ ਅਨੁਸਾਰ ਉਸ ਨੇ 8 ਫਰਵਰੀ ਨੂੰ ਹਰਿਆਣਾ ਸਰਕਾਰ ਨੂੰ ਫਰਲੋ ਰੱਦ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਪਟੀਸ਼ਨਰ ਅਨੁਸਾਰ ਡੇਰਾ ਮੁਖੀ ਵਿਧਾਨ ਸਭਾ ਚੋਣਾਂ ਵਿੱਚ ਜ਼ਮੀਨ ’ਤੇ ਆਪਣੀ ਗ਼ੈਰ-ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇ ਸਕਦਾ ਹੈ ਕਿਉਂਕਿ ਉਸ ਦੇ ਕਈ ਸਾਥੀ ਗਲਤ ਕੰਮ ਕਰਕੇ ਫਰਾਰ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੇ ਕਈ ਘਿਨਾਉਣੀਆਂ ਅਤੇ ਬਦਨਾਮ ਕਾਰਵਾਈਆਂ ਕੀਤੀਆਂ ਹਨ। ਅਜਿਹੇ 'ਚ ਫਰਵਰੀ ਮਹੀਨੇ 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਫਰਲੋ 'ਤੇ ਰਿਹਾਅ ਕੀਤਾ ਗਿਆ ਹੈ। ਇਸ ਪੜਾਅ 'ਤੇ ਉਸ ਦੀ ਰਿਹਾਈ ਪੰਜਾਬ ਦੀਆਂ ਨਿਰਪੱਖ ਵਿਧਾਨ ਸਭਾ ਚੋਣਾਂ ਦੀ ਭਾਵਨਾ ਦੇ ਵਿਰੁੱਧ ਹੈ।

ਕੀ ਹੈ ਪੂਰਾ ਮਾਮਲਾ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ 2017 ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ। ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ ਦੌਰਾਨ ਵੱਡੇ ਪੱਧਰ ’ਤੇ ਹਿੰਸਾ ਹੋਈ। ਇਸ ਤੋਂ ਬਾਅਦ ਉਸ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਲਿਆਂਦਾ ਗਿਆ। ਬੀਤੀ 28 ਅਗਸਤ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਲੱਗੀ। ਜੇਲ ਕੰਪਲੈਕਸ 'ਚ ਹੀ ਸੀਬੀਆਈ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਜਨਵਰੀ 2019 ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਕਤੂਬਰ 2021 ਵਿੱਚ, ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਵਿੱਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜੋ: ਚੰਡੀਗੜ੍ਹ: ਇਨ੍ਹਾਂ ਇਲਾਕਿਆਂ ਦੀ ਬਿਜਲੀ ਸਮੱਸਿਆ ਦਾ 3 ਦਿਨ ਨਹੀਂ ਹੋਵੇਗਾ ਹੱਲ ...

Last Updated : Feb 22, 2022, 11:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.